ਫ਼ਿਲਮ ''ਕਲੀ ਜੋਟਾ'' ਦਾ ਟਰੇਲਰ ਰਿਲੀਜ਼, ਖਿੱਚ ਦਾ ਕੇਂਦਰ ਬਣੀ ਨੀਰੂ ਬਾਜਵਾ ਤੇ ਸਰਤਾਜ ਦੀ ਕੈਮਿਸਟਰੀ
Monday, Jan 09, 2023 - 02:46 PM (IST)

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ 'ਕੱਲੀ ਜੋਟਾ' ਦਾ ਟਰੇਲਰ ਰਿਲੀਜ਼ਹੋ ਚੁੱਕਿਆ ਹੈ, ਜਿਸ 'ਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ ਗੱਬੀ ਨੂੰ ਇਕੱਠੇ ਦੇਖ ਰਹੇ ਹਾਂ। ਫ਼ਿਲਮ ਦਾ ਨਿਰਦੇਸ਼ਨ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਇਹ ਫ਼ਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ ਐਂਡ ਆਈ ਫਿਲਮਜ਼ ਤੇ ਵੀਐਚ ਐਂਟਰਟੇਨਮੈਂਟ ਦੁਆਰਾ ਪੇਸ਼ ਕੀਤੀ ਗਈ ਹੈ, ਜਿਸ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਨਿਰਮਿਤ ਹੈ। ਦਰਸ਼ਕਾਂ ਨੂੰ ਇਹ ਫ਼ਿਲਮ 3 ਫਰਵਰੀ 2023 ਨੂੰ ਸਿਨੇਮਾਘਰਾਂ 'ਚ ਦੇਖਣ ਨੂੰ ਮਿਲੇਗੀ।
ਫ਼ਿਲਮ ਦਾ ਟਰੇਲਰ -
ਟਰੇਲਰ 'ਚ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਵਿਚਕਾਰ ਇੱਕ ਸੁੰਦਰ ਪ੍ਰੇਮ ਕਹਾਣੀ ਵੇਖਣ ਨੂੰ ਮਿਲ ਰਹੀ ਹੈ, ਜੋ ਦੋਵੇਂ ਇੱਕੋ ਸਕੂਲ 'ਚ ਅਧਿਆਪਕ ਦੀ ਭੂਮਿਕਾ ਨਿਭਾਉਂਦੇ ਹਨ ਅਤੇ ਹੌਲੀ-ਹੌਲੀ ਪਿਆਰ 'ਚ ਪੈ ਜਾਂਦੇ ਹਨ। ਹਾਲਾਂਕਿ, ਵਾਮਿਕਾ ਗੱਬੀ ਦੁਆਰਾ ਨਿਭਾਇਆ ਗਿਆ ਇੱਕ ਮਹੱਤਵਪੂਰਨ ਕਿਰਦਾਰ ਹੈ।
ਫ਼ਿਲਮ ਦੇ ਟਰੇਲਰ ਨੂੰ ਸਾਂਝਾ ਕਰਦੇ ਹੋਏ, ਸਤਿੰਦਰ ਸਰਤਾਜ ਨੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ, “ਮੈਂ ਇੱਕ ਬਹੁਤ ਹੀ ਖੂਬਸੂਰਤ ਫ਼ਿਲਮ, ਇੱਕ ਸਧਾਰਨ ਅਤੇ ਉਭਰਦੀ ਪ੍ਰੇਮ ਕਹਾਣੀ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਾਂ। ਨੀਰੂ ਬਾਜਵਾ ਅਤੇ ਵਾਮਿਕਾ ਗੱਬੀ ਨਾਲ ਪਹਿਲੀ ਵਾਰ ਕੰਮ ਕਰਨਾ ਬਹੁਤ ਵਧੀਆ ਅਨੁਭਵ ਸੀ। ਮੈਨੂੰ ਉਮੀਦ ਹੈ ਕਿ ਦਰਸ਼ਕ ਟਰੇਲਰ ਅਤੇ ਸਾਡੀ ਕੈਮਿਸਟਰੀ ਨੂੰ ਪਸੰਦ ਕਰਨਗੇ।”
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।