ਨੀਰੂ ਬਾਜਵਾ ਨੇ ਧੀਆਂ ਨਾਲ ਜਨਮਦਿਨ ਮਨਾਉਂਦੇ ਦਾ ਵੀਡੀਓ ਕੀਤਾ ਸਾਂਝਾ
Tuesday, Aug 27, 2024 - 04:34 PM (IST)
ਜਲੰਧਰ- ਨੀਰੂ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀ ਟਾਪ ਦੀ ਅਦਾਕਾਰਾ ਅਤੇ ਨਿਰਮਾਤਾ ਹੈ। ਪੰਜਾਬੀ ਇੰਡਸਟਰੀ ਦਾ ਕੱਦ ਵਧਾਉਣ ਵਿੱਚ ਵੀ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਨੀਰੂ ਨੇ ਪੰਜਾਬੀ ਫਿਲਮ ਇੰਡਸਟਰੀ 'ਚ ਕਾਫੀ ਲੰਬਾ ਸਫਰ ਤੈਅ ਕੀਤਾ ਹੈ।ਬੀਤੀ 26 ਅਗਸਤ ਨੂੰ ਨੀਰੂ ਬਾਜਵਾ ਨੇ ਆਪਣਾ 43ਵਾਂ ਜਨਮਦਿਨ ਮਨਾਇਆ, ਜਿਸ ਦਾ ਵੀਡੀਓ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ।
ਸਾਂਝੇ ਕੀਤੇ ਗਏ ਵੀਡੀਓ 'ਚ ਅਦਾਕਾਰਾ ਆਪਣੀਆਂ ਤਿੰਨ ਧੀਆਂ ਨਾਲ ਜਸ਼ਨ ਮਨਾਉਂਦੀ ਨਜ਼ਰੀ ਆ ਰਹੀ ਹੈ। ਅਦਾਕਾਰਾ ਨੇ ਕੇਕ ਆਪਣੀਆਂ ਤਿੰਨਾਂ ਧੀਆਂ ਨਾਲ ਕੱਟਿਆ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ, 'ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦੇਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ, ਮੇਰੇ ਕੋਲ ਵਧੀਆ ਦਿਨ ਸੀ।'ਵੀਡੀਓ ਦੀ ਹੋਰ ਗੱਲ ਕਰੀਏ ਤਾਂ ਅਦਾਕਾਰਾ ਨੇ ਕਾਲੀ ਡਰੈੱਸ ਪਾਈ ਹੋਈ ਹੈ ਅਤੇ ਤਿੰਨਾਂ ਧੀਆਂ ਵਿੱਚੋਂ ਦੋ ਨੇ ਗੁਲਾਬੀ ਰੰਗ ਦੀ ਡਰੈੱਸ ਪਾਈ ਹੋਈ। ਫੈਨਜ਼ ਵੱਲੋਂ ਇਸ ਵੀਡੀਓ ਨੂੰ ਬਹੁਤ ਹੀ ਪਸੰਦ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।