ਹਰੇਕ ਦੇ ਦਿਲ ਨੂੰ ਮੋਹ ਰਿਹੈ ਨੀਰੂ ਬਾਜਵਾ ਦੀਆਂ ਧੀਆਂ ਦਾ ਇਹ ਕਿਊਟ ਵੀਡੀਓ

03/27/2021 11:27:59 AM

ਚੰਡੀਗੜ੍ਹ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ 'ਚ ਖ਼ਾਸ ਸ਼ੋਹਰਤ ਹਾਸਲ ਕਰਨ ਵਾਲੀ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਹਮੇਸ਼ਾ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਕਾਰਨ ਉਹ ਹਮੇਸ਼ਾ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੀਆਂ ਦੋਵਾਂ ਧੀਆਂ ਦੀ ਇਕ ਖ਼ੂਬਸੂਰਤ ਵੀਡੀਓ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਦਰਅਸਲ, ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਆਪਣੀਆਂ ਧੀਆਂ ਦੀ ਕਿਊਟ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਦੀ ਇੱਕ ਬੱਚੀ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਦੂਜੀ ਧੀ ਉਸ ਨੂੰ ਵੇਖ ਰਹੀ ਹੈ। ਨੀਰੂ ਬਾਜਵਾ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ 'ਚ ਪਿੱਛੇ ਗੀਤ 'ਗਿੱਧਾ ਪਾ ਨਿੱਕੀਏ ਨੀ ਮਜਾਜਾਂ ਪਿੱਟੀਏ' ਚੱਲ ਰਿਹਾ ਹੈ। ਇਸ ਵੀਡੀਓ ਨੂੰ ਨੀਰੂ ਬਾਜਵਾ ਦੇ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

 
 
 
 
 
 
 
 
 
 
 
 
 
 
 
 

A post shared by Neeru Bajwa (@neerubajwa)

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪ੍ਰਾਜੈਕਟਸ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੀ ਸਤਿੰਦਰ ਸਰਤਾਜ ਨਾਲ ਫ਼ਿਲਮ 'ਕਲੀ ਜੋਟਾ' ਦੀ ਸ਼ੂਟਿੰਗ ਇੰਨੀਂ ਦਿਨੀਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਇਸ ਫ਼ਿਲਮ 'ਚ ਸਤਿੰਦਰ ਸਰਤਾਜ ਨਾਲ ਅਦਾਕਾਰਾ ਵਾਮਿਕਾ ਗੱਬੀ ਵੀ ਨਜ਼ਰ ਆਵੇਗੀ। ਇਸ ਦੇ ਨਾਲ ਹੀ ਉਹ ਗਿੱਪੀ ਗਰੇਵਾਲ ਨਾਲ ਫ਼ਿਲਮ 'ਪਾਣੀ 'ਚ ਮਧਾਣੀ' 'ਚ ਵੀ ਨਜ਼ਰ ਆਉਣ ਵਾਲੀ ਹੈ। ਨੀਰੂ ਬਾਜਵਾ ਨਾਲ ਦਿਲਜੀਤ ਦੋਸਾਂਝ ਦੀ ਜੋੜੀ ਨੂੰ ਵੀ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

 
 
 
 
 
 
 
 
 
 
 
 
 
 
 
 

A post shared by Neeru Bajwa (@neerubajwa)


sunita

Content Editor

Related News