ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਨੀਰੂ ਬਾਜਵਾ ਦੇ ਪਤੀ ਦੀ ਧੀ ਨਾਲ ਅਜਿਹੀ ਵੀਡੀਓ
Friday, Jul 03, 2020 - 09:59 AM (IST)

ਜਲੰਧਰ (ਬਿਊਰੋ) — ਪੰਜਾਬੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਪਤੀ ਅਤੇ ਧੀ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਪੂਰਾ ਪਰਿਵਾਰ ਕੈਨੇਡਾ ਡੇਅ ‘ਤੇ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਨੀਰੂ ਬਾਜਵਾ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ‘ਤੇ ਲਗਾਤਾਰ ਕੁਮੈਂਟ ਕਰ ਰਹੇ ਹਨ।
ਦੱਸ ਦਈਏ ਕਿ ਨੀਰੂ ਬਾਜਵਾ ਅਕਸਰ ਆਪਣੇ ਦਿਲ ਦੀਆਂ ਗੱਲਾਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ ਅਤੇ ਸੋਸ਼ਲ ਮੀਡੀਆ ‘ਤੇ ਉਹ ਕਾਫ਼ੀ ਐਕਟਿਵ ਨਜ਼ਰ ਆਉਂਦੇ ਹਨ। ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੇ ਘਰ ਟਵਿਨਸ ਬੱਚੀਆਂ ਦਾ ਜਨਮ ਹੋਇਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਇੱਕ ਹੋਰ ਧੀ ਵੀ ਹੈ ਅਤੇ ਹੁਣ ਉਹ ਤਿੰਨ ਧੀਆਂ ਦੇ ਮਾਂ ਹੈ। ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਾਲੀਵੁੱਡ ਨੂੰ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ‘ਜੱਟ ਐਂਡ ਜੂਲੀਅਟ’ ‘ਚ ਦਿਲਜੀਤ ਦੋਸਾਂਝ ਨਾਲ ਉਨ੍ਹਾਂ ਦੀ ਜੋੜੀ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ।
ਇਸ ਤੋਂ ਇਲਾਵਾ ‘ਛੜਾ’ ਫ਼ਿਲਮ ‘ਚ ਵੀ ਇਸ ਜੋੜੀ ਨੂੰ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਮਿਲਿਆ। ਇੱਕ ਲੰਬੇ ਅਰਸੇ ਬਾਅਦ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਇਕੱਠੇ ਸਿਲਵਰ ਸਕ੍ਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਰਾਣਾ ਰਣਬੀਰ, ਕਰਮਜੀਤ ਅਨਮੋਲ, ਰਾਣਾ ਜੰਗ ਬਹਾਦਰ, ਨਿਰਮਲ ਰਿਸ਼ੀ, ਰੁਪਿੰਦਰ ਰੂਪੀ, ਹਾਰਬੀ ਸੰਘਾ ਅਤੇ ਕਈ ਹੋਰ ਪੰਜਾਬੀ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।