ਨੀਰੂ ਬਾਜਵਾ ਨੇ ਪਤੀ ਹੈਰੀ ਨਾਲ ਤਸਵੀਰ ਕੀਤੀ ਸਾਂਝੀ, ਕੈਪਸ਼ਨ ਨੇ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ

09/24/2022 1:43:13 PM

ਬਾਲੀਵੁੱਡ ਡੈਸਕ- ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇੰਨੀ ਆਪਣੀ ਫ਼ਿਲਮਾਂ ਨੂੰ ਲੈ ਕੇ ਸੁਰਖੀਆਂ ’ਚ ਹੈ। ਹਾਲ ਹੀ ’ਚ ਅਦਾਕਾਰਾ ਦੀਆਂ ਫ਼ਿਲਮਾਂ ‘ਮਾਂ ਦਾ ਲਾਡਲਾ’ ਅਤੇ ‘ਕ੍ਰਿਮੀਨਲ’ ਰਿਲੀਜ਼ ਹੋਈ ਹੈ। ਜਿਸ ਨੂੰ ਪ੍ਰਸ਼ੰਸਕਾਂ ਨੇ ਬੇਹੱਦ ਪਸੰਦ ਕਰ ਰਹੇ ਹਨ। ਅਦਾਕਾਰਾ ਸੋਸ਼ਲ ਮੀਡੀਆ ਰਾਹੀ ਪ੍ਰਸ਼ੰਸਕਾਂ ਨਾਲ ਨਵੇਂ ਅਪਡੇਟਸ, ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਕੇ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕਰਦੀ ਹੈ। 

ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ‘ਹਨੀਮੂਨ’ ਦਾ ਪੋਸਟਰ ਕੀਤਾ ਸਾਂਝਾ, ਇਸ ਤਾਰੀਖ਼ ਨੂੰ ਹੋਵੇਗੀ ਰਿਲੀਜ਼

ਹਾਲ ਹੀ ’ਚ ਨੀਰੂ ਬਾਜਵਾ ਨੇ ਆਪਣੀ ਪਤੀ ਹੈਰੀ ਜਵੰਦਾ ਨਾਲ ਇਕ ਪਿਆਰੀ ਤਸਵੀਰ ਸਾਂਝੀ ਕੀਤੀ ਹੈ। ਜਿਸ ਨੂੰ ਦੇਖ ਪ੍ਰਸ਼ੰਸਕ ਤਾਰੀਫ਼ਾ ਦੇ ਪੁੱਲ ਬੰਨ੍ਹਦੇ ਨਜ਼ਰ ਆ ਰਹੇ ਹਨ। ਇਹ ਤਸਵੀਰ ਬੇਹੱਦ ਖੂਬਸੂਰਤ ਹੈ। 

ਤਸਵੀਰ ਸਾਂਝੀ ਕਰਦੇ ਹੋਏ ਨੀਰੂ ਬਾਜਵਾ ਨੇ ਇਸ ਨਾਲ ਇਕ ਸ਼ਾਨਦਾਰ ਕੈਪਸ਼ਨ ਵੀ ਲਿੱਖੀ ਹੈ। ਜਿਸ ’ਤ ਅਦਾਕਾਰਾ ਨੇ ਲਿਖਿਆ ਹੈ ਕਿ ‘ਬੈਕਬੋਨ ਜੱਟੀ ਦਾ’ ਇਸ ਦੇ ਨਾਲ ਅਦਾਕਾਰਾ ਨੇ ਦਿਲ ਦਾ ਈਮੋਜ਼ੀ ਵੀ ਸਾਂਝਾ ਕੀਤਾ ਹੈ। 

ਇਹ ਵੀ ਪੜ੍ਹੋ : ਕੇਰਲ ’ਚ ਕੁੱਤੇ ਜ਼ਿੰਦਾ ਸਾੜਨ ’ਤੇ ਦੁਖੀ ਹੋਈ ਵਾਮਿਕਾ, ਕਿਹਾ- ‘ਮਨੁੱਖੀ ਆਬਾਦੀ ਵੀ ਵਧ ਰਹੀ ਹੈ, ਇਨਸਾਨਾਂ ਨੂੰ ਜ਼ਿੰਦਾ ਸਾੜੋਗੇ’

ਨੀਰੂ ਬਾਜਵਾ ਦੇ ਫ਼ਿਲਮੀ ਕਰੀਅਰ ਦੀ  ਗੱਲ ਕਰੀਏ ਤਾਂ ਅਦਾਕਾਰਾ ਪੰਜਾਬੀ ਇੰਡਸਟਰੀ ਨੂੰ ਲਗਾਤਾਰ ਦਮਦਾਰ ਫ਼ਿਲਮਾਂ ਦੇ ਰਹੀ ਹੈ। ਹਾਲ ਹੀ ’ਚ ਨੀਰੂ ਦੀਆਂ ‘ਮਾਂ ਦਾ ਲਾਡਲਾ’ ਅਤੇ ‘ਕ੍ਰਿਮੀਨਲ ਰਿਲੀਜ਼ ਹੋਈ ਹੈ। ਇਸ ਤੋਂ ਇਲਾਵਾ ਅਦਾਕਾਰਾ ਦੀ ਆਉਣ ਵਾਲੀ ਫ਼ਿਲਮ ‘ਚੱਲ ਜਿੰਦੀਏ’ ਰਿਲੀਜ਼ ਹੋਣ ਲਈ ਤਿਆਰ ਹੈ। 

Shivani Bassan

This news is Content Editor Shivani Bassan