ਖ਼ਤਰਨਾਕ ਬਿਮਾਰੀ ਨਾਲ ਲੜ ਰਿਹੈ ਇਸ ਬੱਚੇ ਦੀ ਮਦਦ ਲਈ ਨੀਰੂ ਬਾਜਵਾ ਨੇ ਚੁੱਕਿਆ ਇਹ ਕਦਮ
Thursday, Jul 30, 2020 - 01:39 PM (IST)

ਜਲੰਧਰ (ਵੈੱਬ ਡੈਸਕ) — ਪੰਜਾਬੀ ਫ਼ਿਲਮ ਉਦਯੋਗ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਜੋ ਕਿ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ 2 ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਇੱਕ ਛੋਟਾ ਬੱਚਾ ਵੀ ਨਜ਼ਰ ਆ ਰਿਹਾ ਹੈ।
ਦੱਸ ਦਈਏ ਇੱਕ ਛੋਟਾ ਬੱਚਾ ਜਿਸ ਦਾ ਨਾਂ Aryan Deol ਹੈ। ਉਹ ਇੱਕ ਖ਼ਤਰਨਾਕ ਬਿਮਾਰੀ ਦੇ ਨਾਲ ਲੜ ਰਿਹਾ ਹੈ। ਨੀਰੂ ਬਾਜਵਾ ਨੇ ਵੀਡੀਓ ਰਾਹੀਂ ਦੱਸਿਆ ਹੈ ਕਿ ਇਹ ਪੰਜਾਬੀ ਬੱਚਾ Type 1 Spinal Muscular Atrophy (SMA) ਨਾਂ ਦੀ ਬਿਮਾਰੀ ਨਾਲ ਜੂਝ ਰਿਹਾ ਹੈ। ਨੀਰੂ ਬਾਜਵਾ ਨੇ ਆਪਣੇ ਫ਼ਿਲਮੀ ਸਹਿ-ਕਲਾਕਾਰਾਂ ਨੂੰ ਵੀ ਮਦਦ ਕਰਨ ਦੀ ਅਪੀਲ ਕੀਤੀ ਹੈ।ਨੀਰੂ ਬਾਜਵਾ ਨੇ ਫ਼ਿਲਮ ਉਦਯੋਗ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ, ਦਿਲਜੀਤ ਦੋਸਾਂਝ, ਬੱਬੂ ਮਾਨ, ਐਮੀ ਵਿਰਕ, ਗੁਰਦਾਸ ਮਾਨ, ਸੋਨਮ ਬਾਜਵਾ, ਬੀਨੂੰ ਢਿੱਲੋਂ, ਪਰਮੀਸ਼ ਵਰਮਾ, ਤਰਸੇਮ ਜੱਸੜ ਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੂੰ ਟੈੱਗ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦਰਸ਼ਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਇਸ ਪੰਜਾਬੀ ਬੱਚੇ ਦੀ ਮਦਦ ਜ਼ਰੂਰ ਕਰੋ।
ਦੱਸਣਯੋਗ ਹੈ ਕਿ ਨੀਰੂ ਬਾਜਵਾ ਅਕਸਰ ਹੀ ਆਪਣੀਆਂ ਧੀਆਂ ਦੀਆਂ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਸਾਲ ਨੀਰੂ ਬਾਜਵਾ ਨੇ ਜੁੜਵਾਂ ਧੀਆਂ ਨੂੰ ਜਨਮ ਦਿੱਤਾ ਸੀ।