26 ਅਕਤੂਬਰ ਨੂੰ ਨੀਰੂ ਬਾਜਵਾ ਦੀ ਭੈਣ ਰੁਬੀਨਾ ਬੱਝੇਗੀ ਵਿਆਹ ਦੇ ਬੰਧਨ ''ਚ, ਮਾਸੀ ਦੇ ਵਿਆਹ ਦਾ ਧੀਆਂ ਨੂੰ ਚੜ੍ਹਿਆ ਚਾਅ

Sunday, Oct 23, 2022 - 11:09 AM (IST)

26 ਅਕਤੂਬਰ ਨੂੰ ਨੀਰੂ ਬਾਜਵਾ ਦੀ ਭੈਣ ਰੁਬੀਨਾ ਬੱਝੇਗੀ ਵਿਆਹ ਦੇ ਬੰਧਨ ''ਚ, ਮਾਸੀ ਦੇ ਵਿਆਹ ਦਾ ਧੀਆਂ ਨੂੰ ਚੜ੍ਹਿਆ ਚਾਅ

ਜਲੰਧਰ (ਬਿਊਰੋ) : ਇਨ੍ਹੀਂ ਦਿਨੀਂ ਅਦਾਕਾਰਾ ਨੀਰੂ ਬਾਜਵਾ ਦੇ ਘਰ ਖ਼ੂਬ ਰੌਣਕਾਂ ਲੱਗੀਆਂ ਹੋਈਆਂ ਹਨ। ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ 26 ਅਕਤੂਬਰ ਨੂੰ ਆਪਣੇ ਮੰਗੇਤਰ ਗੁਰਬਖਸ਼ ਚਾਹਲ ਨਾਲ ਵਿਆਹ ਕਰਵਾਉਣ ਜਾ ਰਹੀ ਹੈ। ਇਸ ਫੰਕਸ਼ਨ ਨੂੰ ਲੈ ਕੇ ਨੀਰੂ ਬਾਜਵਾ ਅਤੇ ਉਨ੍ਹਾਂ ਦਾ ਪਰਿਵਾਰ ਕਾਫ਼ੀ ਉਤਸ਼ਾਹਿਤ ਹੈ। ਇਸ ਬਾਰੇ ਨੀਰੂ ਬਾਜਵਾ ਲਗਾਤਾਰ ਆਪਣੇ ਸੋਸ਼ਲ ਮੀਡੀਆ 'ਤੇ ਫ਼ੈਨਜ਼ ਨੂੰ ਅਪਡੇਟ ਦੇ ਰਹੀ ਹੈ। 

PunjabKesari

ਦੱਸ ਦਈਏ ਕਿ ਨੀਰੂ ਬਾਜਵਾ ਨੇ ਆਪਣੇ ਹੋਣ ਵਾਲੇ ਜੀਜੇ ਗੁਰਬਖਸ਼ ਚਾਹਲ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਪੋਸਟ ਤੋਂ ਬਾਅਦ ਨੀਰੂ ਬਾਜਵਾ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

PunjabKesari

ਇਸ ਦੇ ਨਾਲ-ਨਾਲ ਨੀਰੂ ਬਾਜਵਾ ਦੀਆਂ ਧੀਆਂ ਵੀ ਆਪਣੀ ਮਾਸੀ ਰੁਬੀਨਾ ਦੇ ਵਿਆਹ ਨੂੰ ਲੈ ਕੇ ਕਾਫ਼ੀ ਐਕਸਾਇਟਡ ਨਜ਼ਰ ਆ ਰਹੀਆਂ ਹਨ। ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਧੀ ਅਨਾਇਆ ਵਿਆਹ ਦੇ ਫ਼ੰਕਸ਼ਨ ਲਈ ਤਿਆਰ ਹੁੰਦੀ ਨਜ਼ਰ ਆ ਰਹੀ ਹੈ।

PunjabKesari

ਦੱਸਣਯੋਗ ਹੈ ਕਿ ਰੁਬੀਨਾ ਬਾਜਵਾ ਹਾਲ ਹੀ ਹਾਇਕ ਅਖਿਲ ਨਾਲ ਫ਼ਿਲਮ 'ਤੇਰੀ ਮੇਰੀ ਗੱਲ ਬਣ ਗਈ' 'ਚ ਨਜ਼ਰ ਆਈ ਸੀ ਪਰ ਇਹ ਫ਼ਿਲਮ ਬਾਕਸ ਆਫ਼ਿਸ 'ਤੇ ਕਮਾਲ ਨਹੀਂ ਦਿਖਾ ਸਕੀ।

PunjabKesari

ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ 26 ਅਕਤੂਬਰ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ।

PunjabKesari

ਜ਼ਾਹਰ ਹੈ ਰੁਬੀਨਾ ਦੇ ਵਿਆਹ ਨੂੰ ਲੈ ਕੇ ਉਸ ਦੀ ਭੈਣ ਨੀਰੂ ਬਾਜਵਾ ਨੂੰ ਵੀ ਕਾਫ਼ੀ ਚਾਅ ਹੈ। ਇਸ ਮੌਕੇ ਉਨ੍ਹਾਂ ਨੇ ਕਈ ਤਸਵੀਰਾਂ ਸ਼ੇਅਰ ਕਰ ਆਪਣੀ ਖੁਸ਼ੀ ਜ਼ਾਹਰ ਕੀਤੀ ਹੈ ਪਰ ਨੀਰੂ ਤੋਂ ਵੀ ਜ਼ਿਆਦਾ ਖੁਸ਼ੀ ਉਨ੍ਹਾਂ ਦੀਆਂ ਤਿੰਨੇ ਧੀਆਂ ਨੂੰ ਹੋ ਰਹੀ ਹੈ। ਇਸ ਦਾ ਅੰਦਾਜ਼ਾ ਨੀਰੂ ਬਾਜਵਾ ਦੀਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਲੱਗਦਾ ਹੈ।

PunjabKesari


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News