ਅੱਜ ਹੋਵੇਗਾ ਰੁਬਿਨਾ ਬਾਜਵਾ ਤੇ ਗੁਰਬਖਸ਼ ਚਾਹਲ ਦਾ ਵਿਆਹ, ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ

10/26/2022 11:47:40 AM

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਅੱਜ ਆਪਣੇ ਮੰਗੇਤਰ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਇਸ ਤੋਂ ਪਹਿਲਾਂ ਵਿਆਹ ਵਾਲੇ ਘਰ 'ਚੋਂ ਕਈ ਸਾਰੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਕੇ ਇਹ ਸਾਫ਼ ਪਤਾ ਲਗਦਾ ਹੈ ਕਿ ਬਾਜਵਾ ਫ਼ੈਮਿਲੀ 'ਚ ਵਿਆਹ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ।

ਅਦਾਕਾਰਾ ਨੀਰੂ ਬਾਜਵਾ ਵੀ ਲਗਾਤਾਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵਿਆਹ ਦੇ ਹਰ ਫ਼ੰਕਸ਼ਨ ਦੀਆਂ ਤਸਵੀਰਾਂ ਪੋਸਟ ਕਰ ਰਹੀ ਹੈ।

ਹਾਲ ਹੀ 'ਚ ਅਦਾਕਾਰਾ ਰੁਬੀਨਾ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹੋਣ ਵਾਲੇ ਪਤੀ ਗੁਰਬਖਸ਼ ਸਿੰਘ ਚਾਹਲ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਦੋਵਾਂ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਇਹ ਤਸਵੀਰਾਂ ਰੁਬੀਨਾ ਨੇ ਆਪਣੇ ਵਿਆਹ ਤੋਂ ਠੀਕ ਕੁੱਝ ਘੰਟੇ ਪਹਿਲਾਂ ਸ਼ੇਅਰ ਕੀਤੀਆਂ ਹਨ। ਇਸ ਤੋਂ ਇਲਾਵਾ ਬੀਤੇ ਦਿਨੀਂ ਨੀਰੂ ਬਾਜਵਾ ਨੇ ਵੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜੋ ਰੁਬਿਨਾ ਦੇ ਵਿਆਹ ਦੀਆਂ ਰਸਮਾਂ ਦੀਆਂ ਸਨ। 

ਦੱਸਣਯੋਗ ਹੈ ਕਿ ਰੁਬੀਨਾ ਬਾਜਵਾ ਹਾਲ ਹੀ 'ਚ ਫ਼ਿਲਮ 'ਤੇਰੀ ਮੇਰੀ ਗੱਲ ਬਣ ਗਈ' 'ਚ ਅਖਿਲ ਨਾਲ ਨਜ਼ਰ ਆਈ ਸੀ।

ਇਹ ਫ਼ਿਲਮ ਦਰਸ਼ਕਾਂ ਨੂੰ ਪਸੰਦ ਨਹੀਂ ਆਈ ਸੀ। ਇਸ ਦੇ ਨਾਲ-ਨਾਲ ਉਹ ਆਪਣੀ ਭੈਣ ਨੀਰੂ ਬਾਜਵਾ ਤੇ ਰੌਸ਼ਨ ਪ੍ਰਿੰਸ ਨਾਲ ਫ਼ਿਲਮ 'ਬਿਊਟੀਫ਼ੁਲ ਬਿੱਲੋ' 'ਚ ਵੀ ਨਜ਼ਰ ਆਈ ਸੀ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


 

sunita

This news is Content Editor sunita