ਨੀਰੂ ਬਾਜਵਾ ਨੇ ਭੈਣ ਸਬਰੀਨਾ ਬਾਜਵਾ ਨੂੰ ਖ਼ਾਸ ਅੰਦਾਜ਼ ''ਚ ਕੀਤਾ ਬਰਥਡੇ ਵਿਸ਼

Tuesday, Sep 10, 2024 - 11:39 AM (IST)

ਜਲੰਧਰ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਭੈਣ ਸਬਰੀਨਾ ਬਾਜਵਾ ਦੇ ਜਨਮਦਿਨ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਭੈਣ ਨੂੰ ਬਰਥਡੇ ਵਿਸ਼ ਕੀਤਾ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਆਪਣੀ ਭੈਣ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ''ਮੈਂ ਬਹੁਤ ਖੁਸ਼ ਹਾਂ ਕਿ ਮੇਰੀ ਬੈਸਟ ਫ੍ਰੈਂਡ ਮੇਰੀ ਭੈਣ ਹੈ। ਪ੍ਰਮਾਤਮਾ ਨੇ ਤੈਨੂੰ ਮੇਰੀ ਭੈਣ ਚੁਣਿਆ ਪਰ ਅਸੀਂ ਇੱਕ-ਦੂਜੇ ਨੂੰ ਬੈਸਟ ਫ੍ਰੈਂਡ ਦੇ ਤੌਰ 'ਤੇ ਚੁਣਿਆ। ਹੈਪੀ ਬਰਥਡੇ ਦੁਨੀਆ ਦੀ ਸਭ ਤੋਂ ਵਧੀਆ ਸ਼ਖਸੀਅਤ, ਸ਼ੁਕਰਾਨਾ ਵਾਹਿਗੁਰੂ ਜੀ।'' 

PunjabKesari

ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ 'ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ਤੇ ਅਦਾਕਾਰਾ ਨੂੰ ਉਸ ਦੇ ਭੈਣ ਦੇ ਜਨਮਦਿਨ 'ਤੇ ਵਧਾਈ ਦੇ ਰਹੇ ਹਨ ।

ਅਦਾਕਾਰਾ ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ‘ਸ਼ੁਕਰਾਨਾ’ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰੀ ਲਵਾਉਣ ਜਾ ਰਹੇ ਹਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਜੱਸ ਬਾਜਵਾ ਸਣੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਇਸ ਤੋਂ ਇਲਾਵਾ ਨੀਰੂ ਬਾਜਵਾ ਹਾਲ ਹੀ ‘ਚ ਕਈ ਪ੍ਰੋਜੈਕਟ ‘ਚ ਨਜ਼ਰ ਆ ਚੁੱਕੇ ਹਨ । ਉਨ੍ਹਾਂ ਦੀ ਫ਼ਿਲਮ ‘ਕਲੀ ਜੋਟਾ’, ‘ਸ਼ਾਇਰ’ ਅਤੇ ਬੂਹੇ ਬਾਰੀਆਂ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News