ਕੰਮ ''ਚ ਰੁੱਝੀ ਨੀਰੂ ਬਾਜਵਾ ਨੰਨ੍ਹੀਆਂ ਧੀਆਂ ਨੂੰ ਦਾਦੀ ਨਾਲ ਅਜਿਹੇ ਅੰਦਾਜ਼ ''ਚ ਵੇਖ ਹੋਈ ਹੈਰਾਨ

11/07/2020 3:06:06 PM

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਅਕਸਰ ਆਪਣੀਆਂ ਧੀਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੇ ਰਹਿੰਦੇ ਹਨ ਪਰ ਇਸ ਵਾਰ ਉਨ੍ਹਾਂ ਵੱਲੋਂ ਸ਼ੇਅਰ ਕੀਤੀ ਤਸਵੀਰ ਕਾਫ਼ੀ ਖ਼ਾਸ ਹੈ। ਇਸ ਤਸਵੀਰ 'ਚ ਨੀਰੂ ਬਾਜਵਾ ਦੀਆਂ ਧੀਆਂ ਇੱਕਲੀਆਂ ਨਜ਼ਰ ਨਹੀਂ ਆ ਰਹੀਆਂ ਸਗੋਂ ਉਨ੍ਹਾਂ ਨਾਲ ਉਨ੍ਹਾਂ ਦੀ ਦਾਦੀ ਵੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਨੀਰੂ ਬਾਵਜਾ ਦੇ ਪ੍ਰਸ਼ੰਸਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਤਸਵੀਰ ਦੀ ਗੱਲ ਕੀਤੀ ਜਾਵੇ ਤਾਂ ਇਸ 'ਚ ਨੀਰੂ ਦੀ ਵੱਡੀ ਧੀ ਅਨਾਇਆ ਤੇ ਉਸ ਦੀ ਦਾਦੀ ਮੁਸਕਰਾਉਂਦੀ ਹੋਈ ਨਜ਼ਰ ਆ ਰਹੀ ਹੈ। ਨੀਰੂ ਬਾਜਵਾ ਦੀ ਛੋਟੀ ਬੇਟੀ ਦਾਦੀ ਦੀ ਝੋਲੀ 'ਚ ਦਿਖਾਈ ਦੇ ਰਹੀ ਹੈ। ਇਹ ਬੇਹੱਦ ਖ਼ੂਬਸੂਰਤ ਤਸਵੀਰ ਹੈ।

PunjabKesari
ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਹੀ ਇਕ ਤੋਂ ਬਾਅਦ ਇਕ ਫ਼ਿਲਮਾਂ 'ਚ ਨਜ਼ਰ ਆਉਣ ਵਾਲੀ ਹੈ। ਹਾਲਾਂਕਿ ਇਨ੍ਹਾਂ ਫ਼ਿਲਮਾਂ ਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਨੀਰੂ ਬਾਜਵਾ ਹੁਣ ਪੂਰੇ ਫਾਰਮ 'ਚ ਹੈ ਅਤੇ ਲਗਾਤਾਰ ਆਪਣੇ ਕੰਮ 'ਚ ਰੁੱਝੀ ਹੋਈ ਹੈ। ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ।

PunjabKesari

ਆਪਣੇ ਹਰ ਪ੍ਰੋਜੈਕਟ ਦੀ ਜਾਣਕਾਰੀ ਉਹ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਦਿੰਦੀ ਰਹਿੰਦੀ ਹੈ। ਕੰਮ 'ਚ ਰੁੱਝੀ ਨੀਰੂ ਆਪਣੀਆਂ ਨੂੰ ਮਿਸ ਕਰ ਰਹੀ ਹੈ। ਇਸ ਗੱਲ ਦਾ ਅੰਦਾਜ਼ਾ ਉਨ੍ਹਾਂ ਵਲੋਂ ਸਾਂਝੀਆਂ ਕੀਤੀਆਂ ਜਾ ਰਹੀਆਂ ਤਸਵੀਰਾਂ ਤੋਂ ਲਗਾਇਆ ਜਾ ਸਕਦਾ ਹੈ। ਨੀਰੂ ਬਾਜਵਾ ਹੀ ਨਹੀਂ ਸਗੋਂ ਉਨ੍ਹਾਂ ਦੀਆਂ ਧੀਆਂ ਵੀ ਆਪਣੀ ਮਾਂ ਨੂੰ ਜ਼ਰੂਰ ਮਿਸ ਕਰ ਰਹੀਆਂ ਹੋਣਗੀਆਂ।

PunjabKesari


sunita

Content Editor

Related News