ਰਿਸ਼ੀ ਕਪੂਰ ਨੂੰ ਯਾਦ ਕਰਕੇ ਭਾਵੁਕ ਹੋਈ ਨੀਤੂ ਕਪੂਰ, ਸਾਂਝੀ ਕੀਤੀ ਖ਼ਾਸ ਪੋਸਟ

Wednesday, Dec 01, 2021 - 02:03 PM (IST)

ਰਿਸ਼ੀ ਕਪੂਰ ਨੂੰ ਯਾਦ ਕਰਕੇ ਭਾਵੁਕ ਹੋਈ ਨੀਤੂ ਕਪੂਰ, ਸਾਂਝੀ ਕੀਤੀ ਖ਼ਾਸ ਪੋਸਟ

ਮੁੰਬਈ (ਬਿਊਰੋ) - ਅਦਾਕਾਰਾ ਨੀਤੂ ਕਪੂਰ ਇੱਕ ਅਜਿਹੀ ਬਾਲੀਵੁੱਡ ਅਦਾਕਾਰਾ ਹੈ, ਜਿਸ ਦੇ ਸਟਾਈਲ ਅਤੇ ਐਕਟਿੰਗ ਨੂੰ ਲੋਕ ਕਾਫੀ ਪਸੰਦ ਕਰਦੇ ਹਨ। ਨੀਤੂ ਕਪੂਰ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਫਿਲਹਾਲ ਨੀਤੂ ਕਪੂਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਵੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਨੀਤੂ ਕਪੂਰ ਆਪਣੇ ਦੋਸਤ ਅਤੇ ਪਤੀ ਰਿਸ਼ੀ ਕਪੂਰ ਨੂੰ ਕਿੰਨਾ ਮਿਸ ਕਰ ਰਹੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦੇ ਹੀ ਪ੍ਰਸ਼ੰਸਕਾਂ ਦੇ ਨਾਲ-ਨਾਲ ਸਿਤਾਰੇ ਨੇ ਵੀ ਕੁਮੈਂਟ ਕੀਤੇ ਹਨ। ਹਰ ਕੋਈ ਇਸ ਤਸਵੀਰ ਦੀ ਤਾਰੀਫ਼ ਕਰ ਰਿਹਾ ਹੈ।

PunjabKesari

ਇਸ ਤਸਵੀਰ 'ਚ ਦਿੱਗਜ ਅਦਾਕਾਰ ਰਿਸ਼ੀ ਕਪੂਰ ਕਾਫ਼ੀ ਨੌਜਵਾਨ ਨਜ਼ਰ ਆ ਰਹੇ ਹਨ। ਇਸ ਤਸਵੀਰ 'ਚ ਨੀਤੂ ਮੋਟਰ ਬਾਈਕ 'ਤੇ ਬੈਠੀ ਨਜ਼ਰ ਆ ਰਹੀ ਹੈ ਜਦੋਂਕਿ ਰਿਸ਼ੀ ਕਪੂਰ ਮੋਟਰ ਬਾਈਕ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤਸਵੀਰ 'ਤੇ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਨੇ ਦਿਲ ਵਾਲੇ ਇਮੋਜ਼ੀ ਨਾਲ ਜੱਸਟ ਲਿਖਿਆ ਹੈ। ਇਸ ਪੋਸਟ 'ਤੇ ਨੀਤੂ ਕਪੂਰ ਤੇ ਰਿਸ਼ੀ ਕਪੂਰ ਦੀ ਧੀ ਰਿਧਿਮਾ ਕਪੂਰ ਨੇ ਵੀ ਹਾਰਟ ਵਾਲਾ ਇਮੋਜ਼ੀ ਪੋਸਟ ਕੀਤਾ ਹੈ।

PunjabKesari

ਦੱਸ ਦਈਏ ਰਿਸ਼ੀ ਕਪੂਰ ਕੈਂਸਰ ਕਾਰਨ 30 ਅਪ੍ਰੈਲ 2020 ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਰਿਸ਼ੀ ਕਪੂਰ ਦੀ ਬਿਹਤਰੀਨ ਅਦਾਕਾਰੀ ਲਈ ਅੱਜ ਵੀ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ। ਆਪਣੇ ਫ਼ਿਲਮੀ ਕਰੀਅਰ ਦੌਰਾਨ ਉਨ੍ਹਾਂ ਨੇ ਹਰ ਤਰ੍ਹਾਂ ਦੇ ਰੋਲ ਕੀਤੇ। ਹਰ ਕਿਰਦਾਰ ਨੂੰ ਉਨ੍ਹਾਂ ਨੇ ਬਾਖੂਬੀ ਤਰੀਕੇ ਨਾਲ ਨਿਭਾਇਆ। ਨੀਤੂ ਕਪੂਰ ਦੇ ਕੰਮ ਦੀ ਗੱਲ ਕਰੀਏ ਤਾਂ ਉਹ ਇੱਕ ਵਾਰ ਫਿਰ ਤੋਂ ਫ਼ਿਲਮੀ ਜਗਤ 'ਚ ਸਰਗਰਮ ਹੋਈ ਹੈ। ਉਹ ਹੁਣ ਫ਼ਿਲਮ 'ਜੁਗ-ਜੁਗ ਜੀਓ' 'ਚ ਨਜ਼ਰ ਆਵੇਗੀ, ਜਿਸ 'ਚ ਉਨ੍ਹਾਂ ਨਾਲ ਅਨਿਲ ਕਪੂਰ, ਕਿਆਰਾ ਅਡਵਾਨੀ ਅਤੇ ਵਰੁਣ ਧਵਨ ਨਜ਼ਰ ਆਉਣਗੇ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News