ਮਰਹੂਮ ਪਤੀ ਨੂੰ ਯਾਦ ਕਰਕੇ ਫ਼ਿਰ ਭਾਵੁਕ ਹੋਈ ਨੀਤੂ ਕਪੂਰ, ਸਾਂਝੀ ਕੀਤੀ ਰਿਸ਼ੀ ਦੀ ਤਸਵੀਰ
10/09/2022 6:27:05 PM

ਬਾਲੀਵੁੱਡ ਡੈਸਕ- ਇੰਡਸਟਰੀ ਦੇ ਦਿੱਗਜ ਅਦਾਕਾਰ ਰਹੇ ਰਿਸ਼ੀ ਕਪੂਰ ਦੋ ਸਾਲ ਪਹਿਲਾਂ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਅੱਜ ਭਾਵੇਂ ਉਹ ਇਸ ਦੁਨੀਆ ’ਚ ਨਹੀਂ ਹਨ ਪਰ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਹਰ ਖ਼ਾਸ ਮੌਕੇ ’ਤੇ ਯਾਦ ਕਰਦੇ ਰਹਿੰਦੇ ਹਨ। ਦੂਜੇ ਪਾਸੇ ਨੀਤੂ ਕਪੂਰ ਨੇ ਆਪਣੇ ਮਰਹੂਮ ਪਤੀ ਨੂੰ ਹਮੇਸ਼ਾ ਆਪਣੇ ਦਿਲ ’ਚ ਰੱਖਿਆ ਹੈ। ਹਾਲ ਹੀ ’ਚ ਅਦਾਕਾਰਾ ਨੇ ਰਿਸ਼ੀ ਦੀ ਯਾਦ ’ਚ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਵੀ ਭਾਵੁਕ ਹੋ ਗਏ। ਅਦਾਕਾਰਾ ਦੀ ਇਹ ਪੋਸਟ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ : ਆਲੀਆ ਤੋਂ ਲੈ ਕੇ ਕੈਟਰੀਨਾ ਕੈਫ਼ ਤੱਕ ਇਹ ਅਦਾਕਾਰਾਂ ਪਹਿਲੀ ਵਾਰ ਰੱਖਣਗੀਆਂ ਕਰਵਾਚੌਥ
ਨੀਤੂ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਰਿਸ਼ੀ ਦੀ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਉਹ ਆਪਣੇ ਬੁੱਲ੍ਹਾਂ ’ਤੇ ਉਂਗਲ ਰੱਖ ਕੇ ਅੱਖਾਂ ਬੰਦ ਕਰਦੇ ਨਜ਼ਰ ਆ ਰਹੇ ਹਨ। ਇਸ ਬਲੈਕ ਐਂਡ ਵ੍ਹਾਈਟ ਤਸਵੀਰ ਨੂੰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ’ਚ ਲਿਖਿਆ ਕਿ ‘ਮੈਂ ਤੁਹਾਡੇ ਰੌਲੇ ਨੂੰ ਯਾਦ ਕਰਦੀ ਹਾਂ, ਇੱਥੇ ਬਹੁਤ ਸੰਨਾਟਾ ਹੈ’
ਪ੍ਰਸ਼ੰਸਕ ਅਦਾਕਾਰਾ ਦੀ ਇਸ ਪੋਸਟ ’ਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਉਸ ਨੂੰ ਮਜ਼ਬੂਤ ਰਹਿਣ ਲਈ ਕਹਿ ਰਹੇ ਹਨ।
ਇਹ ਵੀ ਪੜ੍ਹੋ : ਧਮਕੀ ਤੋਂ ਬਾਅਦ ਸ਼ਹਿਨਾਜ਼ ਦੇ ਪਿਤਾ ਨੇ ਦਰਜ ਕਰਵਾਈ ਸ਼ਿਕਾਇਤ, ਕਿਹਾ- ਗ੍ਰਿਫ਼ਤਾਰੀ ਨਾ ਹੋਈ ਤਾਂ ਛੱਡ ਦਿਆਂਗਾ ਪੰਜਾਬ
ਦੱਸ ਦੇਈਏ ਕਿ ਰਿਸ਼ੀ ਕਪੂਰ ਦਾ 30 ਅਪ੍ਰੈਲ 2020 ਨੂੰ ਦਿਹਾਂਤ ਹੋ ਗਿਆ ਸੀ। ਉਹ ਲੰਬੇ ਸਮੇਂ ਤੋਂ ਲਿਊਕੇਮੀਆ ਨਾਂ ਦੀ ਬੀਮਾਰੀ ਤੋਂ ਪੀੜਤ ਸਨ। ਉਨ੍ਹਾਂ ਦੀ ਮੌਤ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਬਹੁਤ ਵੱਡਾ ਸਦਮਾ ਸੀ।