ਨੇਹਾ ਧੂਪੀਆ ਨੂੰ ਮਿਲੀ ਸਰਪ੍ਰਾਈਜ਼ ਬੇਬੀ ਸ਼ਾਵਰ ਪਾਰਟੀ, ਦੇਖੋ ਖ਼ੂਬਸੂਰਤ ਤਸਵੀਰਾਂ

09/01/2021 2:13:31 PM

ਮੁੰਬਈ- ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਜੋ ਕਿ ਬਹੁਤ ਜਲਦ ਆਪਣੇ ਦੂਜੇ ਬੱਚੇ ਨੂੰ ਜਨਮ ਦੇਣ ਵਾਲੀ ਹੈ। ਜਿਸ ਦੇ ਚੱਲਦੇ ਉਨ੍ਹਾਂ ਦਾ ਪਰਿਵਾਰ ਅਤੇ ਦੋਸਤਾਂ ਨੇ ਮਿਲ ਕੇ ਅਦਾਕਾਰਾ ਨੇਹਾ ਧੂਪੀਆ ਨੂੰ ਸਰਪ੍ਰਾਈਜ਼ ਬੇਬੀ ਸ਼ਾਵਰ ਪਾਰਟੀ ਦਿੱਤੀ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀਆਂ ਹਨ ਜਿਸ 'ਚ ਕੇਕ, ਸਜਾਵਟ ਅਤੇ ਦੋਸਤ ਅਤੇ ਪਰਿਵਾਰ ਵਾਲੇ ਨਜ਼ਰ ਆ ਰਹੇ ਹਨ।

PunjabKesari
ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਨੇਹਾ ਨੇ ਪਰਪਲ ਰੰਗ ਦੀ ਡਰੈਸ ਪਾਈ ਹੋਈ ਹੈ ਅਤੇ ਉਹ ਆਪਣੀਆਂ ਸਹੇਲੀਆਂ ਦੇ ਨਾਲ ਬਹੁਤ ਖੁਸ਼ ਨਜ਼ਰ ਆ ਰਹੀ ਹੈ। ਜਿਸ ‘ਚ ਅਦਾਕਾਰਾ ਸੋਹਾ ਅਲੀ ਖ਼ਾਨ, ਅੰਗਦ ਬੇਦੀ ਅਤੇ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਕੁਝ ਹੋਰ ਦੋਸਤ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਧੀ ਮੇਹਰ ਵੀ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਨੇਹਾ ਨੇ ਲੰਬੀ ਚੌੜੀ ਕੈਪਸ਼ਨ ਪਾਈ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਹਨ। ਵੱਡੀ ਗਿਣਤੀ ‘ਚ ਲਾਈਕਸ ਅਤੇ ਕਮੈਂਟ ਆ ਚੁੱਕੇ ਹਨ।

PunjabKesari
ਸਾਲ 2018 ਵਿੱਚ ਅੰਗਦ ਬੇਦੀ ਅਤੇ ਨੇਹਾ ਧੂਪੀਆ ਸੁਰਖੀਆਂ ਵਿੱਚ ਆ ਗਏ ਸਨ ਜਦੋਂ ਦੋਵਾਂ ਨੇ ਚੋਰੀ-ਛਿਪੇ ਤਰੀਕੇ ਨਾਲ ਵਿਆਹ ਕਰਵਾ ਲਿਆ ਸੀ। ਦੋਵਾਂ ਨੇ ਸਿੱਖ ਰੀਤੀ ਰਿਵਾਜਾਂ ਦੇ ਨਾਲ ਵਿਆਹ ਕਰਵਾਇਆ ਸੀ। ਇਸ ਵਿਆਹ ਨੇ ਦੋਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ। ਦੋਵਾਂ ਦੀ ਇੱਕ ਧੀ ਹੈ ਜਿਸ ਦਾ ਨਾਂਅ ਉਨ੍ਹਾਂ ਨੇ ਮੇਹਰ ਰੱਖਿਆ ਹੈ। ਬਹੁਤ ਜਲਦ ਦੋਵੇਂ ਸਿਤਾਰੇ ਦੂਜੀ ਵਾਰ ਮੰਮੀ-ਪਾਪਾ ਬਣਨ ਜਾ ਰਹੇ ਹਨ।

PunjabKesari

PunjabKesariPunjabKesariPunjabKesariPunjabKesariPunjabKesari


Aarti dhillon

Content Editor

Related News