ਨੇਹਾ ਕੱਕੜ ਨੇ ਸਾਂਝੀਆਂ ਕੀਤੀਆਂ ਲਾਵਾਂ ਤੋਂ ਬਾਅਦ ਦੇ ਖ਼ੂਬਸੂਰਤ ਪਲਾਂ ਦੀਆਂ ਤਸਵੀਰਾਂ

10/28/2020 10:58:56 AM

ਜਲੰਧਰ (ਵੈੱਬ ਡੈਸਕ) — ਪ੍ਰਸਿੱਧ ਗਾਇਕਾ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ 24 ਅਕਤੂਬਰ ਨੂੰ ਹਮੇਸ਼ਾ ਹੀ ਇਕ-ਦੂਜੇ ਦੇ ਹੋ ਗਏ ਹਨ। ਜੀ ਹਾਂ, ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਉਨ੍ਹਾਂ ਦੇ ਵਿਆਹ ਤੋਂ ਬਾਅਦ ਲਗਾਤਾਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

PunjabKesari

ਹਾਲ ਹੀ 'ਚ ਨੇਹਾ ਕੱਕੜ ਨੇ ਆਪਣੇ ਵਿਆਹ ਦੌਰਾਨ ਤੇ ਜੈ ਮਾਲਾ ਪਾਉਂਦਿਆਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ 'ਚ ਨੇਹਾ ਕੱਕੜ ਤੇ ਰੋਹਨਪ੍ਰੀਤ ਹਲਕੇ ਗੁਲਾਬੀ ਰੰਗ ਦੇ ਪਹਿਰਾਵੇ 'ਚ ਨਜ਼ਰ ਆ ਰਹੇ ਹਨ।

PunjabKesari

ਇਸ ਦੌਰਾਨ ਦੋਵਾਂ ਦੇ ਚਿਹਰੇ 'ਤੇ ਕਾਫ਼ੀ ਰੌਣਕ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਦੋਵੇਂ ਇਕ-ਦੂਜੇ ਦੇ ਜੈਮਾਲਾ ਪਾਉਂਦੇ ਨਜ਼ਰ ਆ ਰਹੇ ਹਨ।

PunjabKesari
ਦੱਸ ਦਈਏ ਕਿ 24 ਅਕਤੂਬਰ ਨੂੰ ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਦਿੱਲੀ ਦੇ ਗੁਰਦੁਆਰਾ ਸਾਹਿਬ 'ਚ ਵਿਆਹ ਕਰਵਾਇਆ ਸੀ।

PunjabKesari

ਇਸ ਤੋਂ ਬਾਅਦ 26 ਅਕਤੂਬਰ ਨੂੰ ਚੰਡੀਗੜ੍ਹ 'ਚ ਖ਼ਾਸ ਰਿਸੈਪਸ਼ਨ ਪਾਰਟੀ ਰੱਖੀ ਗਈ ਸੀ, ਜਿਸ 'ਚ ਪੰਜਾਬੀ ਇੰਡਸਟਰੀ ਦੇ ਖ਼ਾਸ ਕਲਾਕਾਰਾਂ ਨੂੰ ਬੁਲਾਇਆ ਗਿਆ ਸੀ।
PunjabKesari
ਸੋਸ਼ਲ ਮੀਡੀਆ 'ਤੇ ਕੀਤਾ ਪਿਆਰ ਦਾ ਇਜ਼ਹਾਰ
ਦੱਸ ਦਈਏ ਕਿ ਨੇਹਾ ਕੱਕੜ ਨੇ ਹਾਲ ਹੀ 'ਚ ਰੋਹਨਪ੍ਰੀਤ ਸਿੰਘ ਨਾਲ ਆਪਣੇ ਰਿਸ਼ਤੇ 'ਤੇ ਮੋਹਰ ਲਾਈ ਸੀ। ਦੋਵੇਂ ਇਕ-ਦੂਜੇ ਦੀਆਂ ਤਸਵੀਰਾਂ 'ਤੇ ਪਿਆਰ ਭਰੇ ਕੁਮੈਂਟ ਕਰ ਰਹੇ ਹਨ।

PunjabKesari

ਇਕ ਤੋਂ ਬਾਅਦ ਇਕ ਨੇਹਾ ਕੱਕੜ ਨੇ ਆਪਣੇ ਵਿਆਹ ਦੀਆਂ ਰਸਮਾਂ ਦੀਆਂ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰ ਰਹੇ ਹਨ।

PunjabKesari

PunjabKesari

PunjabKesari

PunjabKesari


sunita

Content Editor

Related News