ਚੰਡੀਗੜ੍ਹ ਦੀ ਇਸ ਖੂਬਸੂਰਤ ਲੋਕੇਸ਼ਨ ’ਚ ਹੋਵੇਗਾ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਦਾ ਵਿਆਹ

10/19/2020 3:28:42 PM

ਜਲੰਧਰ (ਬਿਊਰੋ) - ਗਾਇਕੀ ਦੇ ਖ਼ੇਤਰ 'ਚ ਨੇਹਾ ਕੱਕੜ ਉਹ ਗਾਇਕਾ ਹੈ, ਜਿਸ ਨੇ ਆਪਣੀ ਮਿਹਨਤ ਦੇ ਸਦਕਾ ਤਰੱਕੀ ਦੀਆਂ ਬੁਲੰਦੀਆਂ ਛੂਹਿਆ ਹੈ। ਨੇਹਾ ਕੱਕੜ ਨੂੰ ਅੱਜ ਕਿਸੇ ਪਛਾਣ ਦੀ ਜ਼ਰੂਰਤ ਨਹੀਂ ਹੈ। ਨੇਹਾ ਕੱਕੜ ਬਹੁਤ ਜਲਦ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੀ ਹੈ। ਇਸ ਵਜ੍ਹਾ ਕਰਕੇ ਉਹ ਲਗਾਤਾਰ ਸੁਰਖੀਆਂ 'ਚ ਬਣੀ ਹੋਈ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਗਾਇਕ ਰੋਹਨਪ੍ਰੀਤ ਨਾਲ ਤਸਵੀਰ ਸਾਂਝੀ ਕਰਕੇ ਆਪਣੇ ਰਿਸ਼ਤੇ 'ਤੇ ਮੋਹਰ ਲਗਾਈ ਸੀ। ਇਸ ਤਸਵੀਰ ਤੋਂ ਬਾਅਦ ਨੇਹਾ ਸੋਸ਼ਲ ਮੀਡੀਆ 'ਤੇ ਲਗਾਤਾਰ ਛਾਈ ਹੋਈ ਹੈ। ਹੁਣ ਨੇਹਾ ਦੇ ਵਿਆਹ ਦਾ ਕਾਰਡ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਖੁਸ਼ੀ ਪਾਈ ਜਾ ਰਹੀ ਹੈ ਅਤੇ ਦੋਹਾਂ ਦੇ ਵਿਆਹ ਦਾ ਇੰਤਜ਼ਾਰ ਕਰ ਰਹੇ ਹਨ। ਵਾਇਰਲ ਕਾਰਡ ਦੇ ਮੁਤਾਬਿਕ ਰੋਹਨਪ੍ਰੀਤ ਤੇ ਨੇਹਾ ਕੱਕੜ 26 ਅਕਤੂਬਰ ਨੂੰ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਵਾਇਰਲ ਹੋ ਰਹੇ ਕਾਰਡ ਮੁਤਾਬਿਕ ਦੋਹਾਂ ਦਾ ਵਿਆਹ 'ਦਿ ਅਮਲਤਾਸ' ਮੋਹਾਲੀ, ਪੰਜਾਬ 'ਚ ਹੋਵੇਗਾ, ਜੋ ਕਿ ਚੰਡੀਗੜ੍ਹ ਏਅਰਪੋਰਟ ਤੋਂ ਕੁਝ ਹੀ ਦੂਰੀ 'ਤੇ ਸਥਿਤ ਹੈ। ਹਾਲਾਂਕਿ ਨੇਹਾ ਕੱਕੜ ਤੇ ਰੋਹਨਪ੍ਰੀਤ ਵੱਲੋਂ ਇਸ ਤਰ੍ਹਾਂ ਦਾ ਕੋਈ ਵੀ ਕਾਰਡ ਸ਼ੇਅਰ ਨਹੀਂ ਕੀਤਾ ਗਿਆ ਪਰ ਖ਼ਬਰਾਂ ਦੀ ਮੰਨੀਏ ਤਾਂ ਦੋਹਾਂ ਦਾ ਵਿਆਹ 26 ਅਕਤੂਬਰ ਨੂੰ ਤੈਅ ਹੈ। ਸੂਤਰਾਂ ਦੀ ਮੰਨੀਏ ਤਾਂ ਨੇਹਾ ਦਾ ਪਰਿਵਾਰ ਰਿਸ਼ੀਕੇਸ਼ ਤੋਂ ਗੰਗਾ ਜਲ ਲੈ ਕੇ ਅਇਆ ਹੈ, ਜਿਸ ਨਾਲ ਨੇਹਾ ਕੱਕੜ ਨੂੰ ਮਹਿੰਦੀ ਸੈਰੇਮਨੀ 'ਤੇ ਇਸ਼ਨਾਨ ਕਰਵਾਇਆ ਜਾਵੇਗਾ।

 
 
 
 
 
View this post on Instagram
 
 
 
 
 
 
 
 
 

Congratulations #nehakakkar & #rohanpreetsingh . . . . . . . . . . . #nehupreet #nehudavyah #wedding #marriage #invitation #bollywood #pollywood #instantpollywood #instapollywood #instantbollywood #instabollywood #viralbhayani #saragurpal #viralbhayani8 #nikkitamboli #viralbhayani #bollywoodpap #airportdiaries #mumbai #bollywood #pollywood #instantpollywood #instapollywood #pollywoodteam #teampollywood #jassiegill #sidhumoosewala #karanaujla #bigboss #bigboss14 #salmankhan #himanshikhurana #shehnaazgill

A post shared by Gossipgiri (@gossipgiriblogs) on Oct 16, 2020 at 4:52am PDT

ਦੱਸਣਯੋਗ ਹੈ ਅੱਜ ਨੇਹਾ ਕੱਕੜ ਨੂੰ ਤੁਸੀਂ ਬਹੁਤ ਹੀ ਗਲੈਮਰਸ ਅੰਦਾਜ਼ 'ਚ ਵੇਖਦੇ ਹੋ, ਜਦੋਂਕਿ ਇਸ ਤੋਂ ਪਹਿਲਾਂ ਉਹ ਬਿਲਕੁਲ ਸਧਾਰਣ ਸੀ। ਇਹ ਗਾਇਕਾ ਪਹਿਲਾਂ ਜਗਰਾਤਿਆਂ 'ਚ ਗਾਉਂਦੀ ਸੀ। ਉਨ੍ਹਾਂ ਨੇ ਸਕੂਲ ਸਮੇਂ ਦੌਰਾਨ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੀ ਭੈਣ ਸੋਨੂੰ ਅਤੇ ਉਨ੍ਹਾਂ ਭਰਾ ਵੀ ਜਗਰਾਤਿਆਂ 'ਚ ਗਾਇਆ ਕਰਦੇ ਸਨ। ਨੇਹਾ ਕੱਕੜ ਨੇ ਮਹਿਜ਼ ਚਾਰ ਸਾਲ ਦੀ ਉਮਰ 'ਚ ਹੀ ਗਾਉਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦਾ ਜਨਮ ਰਿਸ਼ੀਕੇਸ਼ 'ਚ ਹੋਇਆ ਸੀ ਅਤੇ ਕਿਰਾਏ ਦੇ ਕਮਰੇ 'ਚ ਰਹਿ ਕੇ ਉਨ੍ਹਾਂ ਦਾ ਪਰਿਵਾਰ ਆਪਣਾ ਗੁਜ਼ਾਰਾ ਕਰਦਾ ਸਨ।

ਨੇਹਾ ਕੱਕੜ ਆਪਣੀ ਗਾਇਕੀ ਦੇ ਸ਼ੁਰੂਆਤੀ ਦੌਰ 'ਚ ਥੋੜ੍ਹੀ ਭਰਵੇਂ ਸਰੀਰ ਦੀ ਲੱਗਦੀ ਸੀ ਅਤੇ ਪੁਰਾਣੀਆਂ ਤਸਵੀਰਾਂ ਨੂੰ ਵੇਖ ਕੇ ਤੁਹਾਡੇ ਲਈ ਇਹ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੋ ਜਾਵੇਗਾ ਕਿ ਅਸਲ 'ਚ ਇਹ ਉਹੀ ਸਲਿੱਮ ਅਤੇ ਸਟਾਈਲਿਸ਼ ਨੇਹਾ ਹੈ ਜੋ ਬਿਲਕੁਲ ਸਿੱਧੀ ਸਾਦੀ ਅਤੇ ਸ਼ਰਮੀਲੀ ਜਿਹੀ ਨਜ਼ਰ ਆਉਂਦੀ ਸੀ। ਨੇਹਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ 'ਇੰਡੀਅਨ ਆਈਡਲ' 'ਚ ਬਤੌਰ ਕੰਟੈਂਸਟੈਂਟ ਭਾਗ ਲਿਆ ਸੀ। ਨੇਹਾ ਕੱਕੜ ਕਿੰਨਾ ਬਦਲ ਚੁੱਕੀ ਹੈ ਇਸ ਦਾ ਅੰਦਾਜ਼ਾ ਤੁਸੀਂ ਉਨ੍ਹਾਂ ਦੀਆਂ ਪੁਰਾਣੀਆਂ ਤਸਵੀਰਾਂ ਨੂੰ ਵੇਖ ਕੇ ਲਗਾ ਸਕਦੇ ਹੋ ਜਦੋਂ ਉਹ ਪੈਸਾ ਕਮਾਉਣ ਲਈ ਮਾਤਾ ਦੇ ਜਗਰਾਤਿਆਂ 'ਚ ਗਾਇਆ ਕਰਦੀ ਸੀ ਪਰ ਹੁਣ ਜਿਸ ਸ਼ੋਅ ਦੀ ਉਹ ਕਦੇ ਪ੍ਰਤੀਭਾਗੀ ਰਹੀ ਸੀ ਉਸੇ ਸ਼ੋਅ 'ਚ ਬਤੌਰ ਜੱਜ ਵੀ ਕੰਮ ਕਰ ਚੁੱਕੀ ਹੈ।

sunita

This news is Content Editor sunita