ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਨਾਲ ਰਿਸ਼ਤੇ ''ਤੇ ਲਾਈ ਮੋਹਰ, ਕੁਝ ਇਸ ਤਰ੍ਹਾਂ ਕੀਤਾ ਪਿਆਰ ਦਾ ਇਜ਼ਹਾਰ

Friday, Oct 09, 2020 - 06:56 PM (IST)

ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਨਾਲ ਰਿਸ਼ਤੇ ''ਤੇ ਲਾਈ ਮੋਹਰ, ਕੁਝ ਇਸ ਤਰ੍ਹਾਂ ਕੀਤਾ ਪਿਆਰ ਦਾ ਇਜ਼ਹਾਰ

ਜਲੰਧਰ (ਬਿਊਰੋ) - ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਪੰਜਾਬੀ ਗਾਇਕ ਰੋਹਨਪ੍ਰੀਤ ਸਿੰਘ ਨੇ ਇਕੱਠੇ ਆਪਣੇ ਰਿਲੇਸ਼ਨ ਨੂੰ ਕਨਫਰਮ ਕੀਤਾ ਹੈ। ਉਨ੍ਹਾਂ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਦੇ ਜਰੀਏ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਉਸ ਨਾਲ ਰੋਹਨਪ੍ਰੀਤ ਨਜ਼ਰ ਆ ਰਹੇ ਹਨ। ਨੇਹਾ ਤੇ ਰੋਹਨਪ੍ਰੀਤ ਦੀ ਇਸ ਤਸਵੀਰ ਨੂੰ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਨੇਹਾ ਨੇ ਤਸਵੀਰ ਨੂੰ ਸਾਂਝਾ ਕਰਦਿਆਂ ਕੈਪਸ਼ਨ 'ਚ ਲਿਖਿਆ 'ਤੁਮ ਮੇਰੇ ਹੋ।' ਨੇਹਾ ਕੱਕੜ ਦੀ ਇਸ ਪੋਸਟ 'ਤੇ ਸਿਤਾਰੇ ਤੇ ਪ੍ਰਸ਼ੰਸਕ ਖ਼ੂਬ ਰਿਐਕਸ਼ਨ ਦੇ ਰਹੇ ਹਨ। ਸਾਰੇ ਕੁਮੈਂਟ ਕਰਦੇ ਹੋਏ ਨੇਹਾ ਕੱਕੜ ਨੂੰ ਵਧਾਈਆਂ ਦੇ ਰਹੇ ਹਨ। ਨੇਹਾ ਤੇ ਰੋਹਨਪ੍ਰੀਤ ਸਿੰਘ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਉਥੇ ਹੀ ਰੋਹਨਪ੍ਰੀਤ ਸਿੰਘ ਨੇ ਵੀ ਨੇਹਾ ਕੱਕੜ ਨਾਲ ਆਪਣੀ ਤਸਵੀਰ ਸਾਂਝੀ ਕਰਦਿਆਂ ਲਿਖਿਆ 'ਮੇਰੀ ਜ਼ਿੰਦਗੀ ਨਾਲ ਮਿਲੋ।'
PunjabKesari
ਦੱਸ ਦਈਏ ਕਿ ਇਸ ਤੋਂ ਪਹਿਲਾਂ ਨੇਹਾ ਕੱਕੜ ਅਤੇ ਰੋਹਨਪ੍ਰੀਤ ਦੀ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ, ਜਿਸ 'ਚ ਦੋਵੇਂ ਸੋਫੇ 'ਤੇ ਬੈਠੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਹੱਥਾਂ 'ਚ ਕੁਝ ਨਜ਼ਰ ਆ ਰਿਹਾ ਹੈ। ਇਹ ਤਸਵੀਰ ਇਕ ਫੈਨ ਪੇਜ਼ ਵਲੋਂ ਸਾਂਝੀ ਕੀਤੀ ਗਈ ਸੀ। ਇਸ ਤਸਵੀਰ 'ਚ ਨੇਹਾ ਕੈਜੁਅਲ ਲੁੱਕ 'ਚ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੇਹਾ ਅਤੇ ਰੋਹਨਪ੍ਰੀਤ ਨਾਲ ਖੜ੍ਹੇ 2 ਵਿਅਕਤੀ ਰੋਹਨਪ੍ਰੀਤ ਦੇ ਮਾਪੇ ਹਨ।
ਰੋਹਨਪ੍ਰੀਤ ਨੇ ਕੁਝ ਦਿਨ ਪਹਿਲਾਂ ਆਪਣੇ ਇੰਸਟਾ 'ਤੇ ਨੇਹਾ ਕੱਕੜ ਨਾਲ ਇਕ ਤਸਵੀਰ ਸਾਂਝੀ ਕੀਤੀ ਸੀ, ਜਿਸ ਦੀ ਕੈਪਸ਼ਨ ਵਿਚ ਉਸ ਨੇ ਲਿਖਿਆ ਸੀ 'ਸ਼ੁਕਰ ਹੈ ਮੇਰੇ ਰੱਬਾ! ਨਾਲ ਹੀ ਹਾਰਟ ਵੀ ਬਣਿਆ ਹੋਇਆ ਹੈ। ਇਸ 'ਤੇ ਨੇਹਾ ਕੱਕੜ ਨੇ ਕੁਮੈਂਟ ਕਰਦਿਆਂ 'ਵਾਹਿਗੁਰੂ ਜੀ' ਲਿਖਿਆ।
PunjabKesari
ਸਾਬਕਾ ਪ੍ਰੇਮੀ ਹਿਮਾਂਸ਼ ਕੋਹਲੀ ਦਾ ਰਿਐਕਸ਼ਨ
ਹਾਲ ਹੀ 'ਚ ਜਦੋਂ ਹਿਮਾਂਸ਼ ਨੂੰ ਨੇਹਾ ਅਤੇ ਰੋਹਨਪ੍ਰੀਤ ਵਿਆਹ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕਿਹਾ, “ਜੇ ਨੇਹਾ ਵਿਆਹ ਕਰਵਾ ਰਹੀ ਹੈ ਤਾਂ ਮੈਂ ਉਸ ਲਈ ਖੁਸ਼ ਹਾਂ।“ ਉਹ ਆਪਣੀ ਜ਼ਿੰਦਗੀ 'ਚ ਅੱਗੇ ਵੱਧ ਰਹੀ ਹੈ, ਉਥੇ ਉਨ੍ਹਾਂ ਨਾਲ ਕੋਈ ਹੈ ਅਤੇ ਇਹ ਵੇਖ ਕੇ ਚੰਗਾ ਲੱਗਿਆ। ਹਿਮਾਂਸ਼ ਨੂੰ ਫਿਰ ਪੁੱਛਿਆ ਗਿਆ ਕੀ ਉਹ ਨੇਹਾ ਅਤੇ ਰੋਹਨਪ੍ਰੀਤ ਦੀ ਪ੍ਰੇਮ ਕਹਾਣੀ ਬਾਰੇ ਜਾਣਦਾ ਹੈ? ਅਦਾਕਾਰ ਨੇ ਕਿਹਾ, “ਨਹੀਂ, ਮੈਨੂੰ ਕੁਝ ਨਹੀਂ ਪਤਾ।“
PunjabKesari
ਦੱਸਣਯੋਗ ਹੈ ਕਿ ਨੇਹਾ ਅਤੇ ਹਿਮਾਂਸ਼ 4 ਸਾਲਾਂ ਤੋਂ ਰਿਸ਼ਤੇ 'ਚ ਸਨ। ਦੋਵਾਂ ਦਾ ਸਾਲ 2018 'ਚ ਬ੍ਰੇਕਅਪ ਹੋ ਗਿਆ ਸੀ। ਨੇਹਾ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਆਪਣੇ ਰਿਸ਼ਤੇ ਟੁੱਟਣ ਦੀ ਖ਼ਬਰ ਦਿੱਤੀ। ਨੇਹਾ ਨੇ ਇਹ ਵੀ ਦੱਸਿਆ ਸੀ ਕਿ ਉਹ ਇਹ ਰਿਸ਼ਤਾ ਟੁੱਟਣ ਤੋਂ ਬਾਅਦ ਡਿਪ੍ਰੈਸ਼ਨ 'ਚ ਚਲੀ ਗਈ ਸੀ।

 
 
 
 
 
 
 
 
 
 
 
 
 
 

You’re Mine @rohanpreetsingh ♥️😇 #NehuPreet 👫🏻

A post shared by Neha Kakkar (@nehakakkar) on Oct 8, 2020 at 7:58pm PDT

 


author

sunita

Content Editor

Related News