ਲਾਈਟ ਯੈਲੋ ਪੈਂਟ ਸੂਟ ''ਚ ਨੇਹਾ ਕੱਕੜ ਨੇ ਬਿਖੇਰੇ ਹੁਸਨ ਦੇ ਜਲਵੇ, ਦੇਖੋ ਤਸਵੀਰਾਂ
Sunday, May 22, 2022 - 05:26 PM (IST)
ਮੁੰਬਈ- ਬਾਲੀਵੁੱਡ ਗਾਇਕਾ ਨੇਹਾ ਕੱਕੜ ਸੋਸ਼ਲ ਮੀਡੀਆ 'ਤੇ ਐਕਟਿਵ ਸਿਤਾਰਿਆਂ 'ਚੋਂ ਇਕ ਹੈ। ਨੇਹਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੇਹਾ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਖੂਬ ਵਾਇਰਲ ਹੋ ਰਹੀਆਂ ਹਨ।
ਲੁਕ ਦੀ ਗੱਲ ਕਰੀਏ ਤਾਂ ਨੇਹਾ ਲਾਈਟ ਯੈਲੋ ਪੈਂਟ ਸੂਟ 'ਚ ਨਜ਼ਰ ਆ ਰਹੀ ਹੈ। ਲਾਈਟ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਨੇਹਾ ਨੇ ਆਪਣੀ ਲੁਕ ਨੂੰ ਪੂਰਾ ਕੀਤਾ ਹੋਇਆ ਹੈ। ਨੇਹਾ ਦੇ ਵਾਲ ਹਵਾ 'ਚ ਉੱਡ ਰਹੇ ਹਨ। ਇਸ ਲੁਕ 'ਚ ਗਾਇਕਾ ਬਹੁਤ ਗਾਰਜ਼ੀਅਸ ਲੱਗ ਰਹੀ ਹੈ। ਨੇਹਾ ਮਾਈਕ ਹੱਥ 'ਚ ਲੈ ਕੇ ਪੋਜ਼ ਦੇ ਰਹੀ ਹੈ। ਨੇਹਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।
ਦੱਸ ਦੇਈਏ ਕਿ ਬੀਤੇ ਦਿਨੀਂ ਨੇਹਾ ਦੇ ਪਤੀ ਰੋਹਨਪ੍ਰੀਤ ਸਿੰਘ ਦੋਸਤਾਂ ਦੇ ਨਾਲ ਹਿਮਾਚਲ ਦੇ ਮੰਡੀ ਜ਼ਿਲ੍ਹੇ ਦੇ ਇਕ ਹੋਟਲ 'ਚ ਰੁਕੇ ਸਨ। ਇਸ ਦੌਰਾਨ ਰੋਹਨ ਦਾ ਆਈਫੋਨ, ਐਪਲ ਵਾਚ ਅਤੇ ਹੀਰੇ ਦੀ ਅੰਗੂਠੀ ਚੋਰੀ ਹੋ ਗਈ ਸੀ। ਇਸ ਮਾਮਲੇ 'ਚ ਪੁਲਸ ਨੇ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ। ਪੁਲਸ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।