ਪਤੀ ਰੋਹਨਪ੍ਰੀਤ ਨਾਲ ਰੋਮਾਂਟਿਕ ਹੋਈ ਨੇਹਾ ਕੱਕੜ, ਕਿੱਸ ਕਰਦੇ ਹੋਏ ਤਸਵੀਰਾਂ ਕੀਤੀਆਂ ਸਾਂਝੀਆਂ

Wednesday, Nov 24, 2021 - 11:55 AM (IST)

ਪਤੀ ਰੋਹਨਪ੍ਰੀਤ ਨਾਲ ਰੋਮਾਂਟਿਕ ਹੋਈ ਨੇਹਾ ਕੱਕੜ, ਕਿੱਸ ਕਰਦੇ ਹੋਏ ਤਸਵੀਰਾਂ ਕੀਤੀਆਂ ਸਾਂਝੀਆਂ

ਮੁੰਬਈ- ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਪਤੀ ਰੋਹਨਪ੍ਰੀਤ ਦੇ ਨਾਲ ਨਜ਼ਰ ਆ ਰਹੀ ਹੈ। ਨੇਹਾ ਦੀਆਂ ਇਹ ਤਸਵੀਰਾਂ ਉਸ ਦੀ ਪੈਰਿਸ ਯਾਤਰਾ ਦੇ ਦੌਰਾਨ ਦੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ਕਿ ‘ਪਿਆਰ ਦਾ ਸ਼ਹਿਰ, ਪੈਰਿਸ ਸੁੰਦਰ ਲੱਗ ਰਿਹਾ ਹੈ। ਪਰ ਉਦੋਂ ਹੀ ਤੁਸੀਂ ਆਸ ਪਾਸ ਹੋ ਤੁਹਾਡੇ ਬਿਨਾਂ ਨਹੀਂ ਮੇਰੇ ਪਿਆਰ’।

PunjabKesari
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੋਵਾਂ ਦਾ ਰੋਮਾਂਟਿਕ ਅੰਦਾਜ਼ ਵੇਖ ਸਕਦੇ ਹੋ। ਦੱਸ ਦਈਏ ਕਿ ਨੇਹਾ ਕੱਕੜ ਆਪਣੇ ਪਤੀ ਰੋਹਨਪ੍ਰੀਤ ਦੇ ਨਾਲ ਵਿਦੇਸ਼ ‘ਚ ਸਮਾਂ ਬਿਤਾ ਰਹੀ ਹੈ। ਜਿੱਥੋਂ ਉਹ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ।

PunjabKesari
ਨੇਹਾ ਕੱਕੜ ਅਤੇ ਰੋਹਨਪ੍ਰੀਤ ਨੇ ਪਿਛਲੇ ਸਾਲ ਅਕਤੂਬਰ ‘ਚ ਵਿਆਹ ਕਰਵਾਇਆ ਸੀ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਅਤੇ ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਵੀ ਸ਼ਿਰਕਤ ਕੀਤੀ ਸੀ। ਨੇਹਾ ਕੱਕੜ ਅਤੇ ਰੋਹਨਪ੍ਰੀਤ ਦੀ ਮੁਲਾਕਾਤ ਕਿਸੇ ਗੀਤ ਦੇ ਸ਼ੂਟ ਦੇ ਦੌਰਾਨ ਹੀ ਹੋਈ ਸੀ। ਇਸੇ ਦੌਰਾਨ ਦੋਵੇਂ ਇਕ ਦੂਜੇ ਦੇ ਨਜ਼ਦੀਕ ਆਏ ਸਨ।

PunjabKesari

ਨੇਹਾ ਕੱਕੜ ਇਸ ਤੋਂ ਪਹਿਲਾਂ ਹਿਮਾਂਸ਼ ਕੋਹਲੀ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ। ਪਰ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਸੀ, ਜਿਸ ਤੋਂ ਬਾਅਦ ਦੋਵਾਂ ਦੇ ਰਸਤੇ ਵੱਖੋ-ਵੱਖ ਹੋ ਗਏ ਸਨ। ਨੇਹਾ ਕੱਕੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ।


PunjabKesari

ਭਾਵੇਂ ਉਹ ਪੰਜਾਬੀ ਇੰਡਸਟਰੀ ਹੋਵੇ ਜਾਂ ਫਿਰ ਬਾਲੀਵੁੱਡ। ਰੋਹਨਪ੍ਰੀਤ ਵੀ ਇਕ ਵਧੀਆ ਗਾਇਕ ਹਨ ਅਤੇ ਨੇਹਾ ਕੱਕੜ ਦੇ ਨਾਲ ਉਨ੍ਹਾਂ ਨੇ ਕਈ ਗੀਤ ਗਾਏ ਹਨ।

PunjabKesari


author

Aarti dhillon

Content Editor

Related News