ਪ੍ਰੈਗਨੈਂਸੀ ਦੀਆਂ ਖ਼ਬਰਾਂ ਵਿਚਕਾਰ ਨੇਹਾ ਕੱਕੜ ਦਾ ਇਹ ਵੀਡੀਓ ਵਾਇਰਲ, ਵੇਖ ਲੋਕ ਹੋਏ ਦੀਵਾਨੇ

Monday, Aug 16, 2021 - 04:17 PM (IST)

ਪ੍ਰੈਗਨੈਂਸੀ ਦੀਆਂ ਖ਼ਬਰਾਂ ਵਿਚਕਾਰ ਨੇਹਾ ਕੱਕੜ ਦਾ ਇਹ ਵੀਡੀਓ ਵਾਇਰਲ, ਵੇਖ ਲੋਕ ਹੋਏ ਦੀਵਾਨੇ

ਮੁੰਬਈ (ਬਿਊਰੋ) - ਬਾਲੀਵੁੱਡ ਗਾਇਕਾ ਨੇਹਾ ਕੱਕੜ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇੱਕ ਕਿਊਟ ਜਿਹਾ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਉਹ ਗੋਲ ਗੱਪਿਆਂ ਦਾ ਅਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵਡੀਓ 'ਚ ਨੇਹਾ ਕੱਕੜ ਨਾਲ ਛੋਟੀ ਬੱਚੀ ਵੀ ਨਜ਼ਰ ਆ ਰਹੀ ਹੈ, ਜੋ ਕਿ ਨੇਹਾ ਕੱਕੜ ਨੂੰ ਗੋਲ ਗੱਪੇ ਬਣਾ ਕੇ ਦੇ ਰਹੀ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।
ਇਸ ਵੀਡੀਓ ਨੂੰ ਖ਼ੁਦ ਨੇਹਾ ਕੱਕੜ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੋਸਟ ਕੀਤਾ ਹੈ। ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਹੈ, ''Guddu Ke Golgappe'' stall at Fun n Fair!! 😍।'' ਇਸ ਵੀਡੀਓ ਨੂੰ ਵੱਡੀ ਗਿਣਤੀ 'ਚ ਲੋਕ ਦੇਖ ਚੁੱਕੇ ਹਨ। ਇਸ ਪੋਸਟ 'ਤੇ ਕਲਾਕਾਰ ਅਤੇ ਫੈਨਜ਼ ਵੀ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

PunjabKesari

ਜੇ ਗੱਲ ਕਰੀਏ ਨੇਹਾ ਕੱਕੜ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਹੈ। ਹਾਲ ਹੀ 'ਚ ਉਹ ਆਪਣੇ ਗੀਤ 'Saath Kya Nibhaoge' ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਈ ਹੈ। ਹਿੰਦੀ ਗੀਤਾਂ ਨਾਲ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਕਾਫ਼ੀ ਸਰਗਰਮ ਹਨ। ਉਨ੍ਹਾਂ ਨੇ ਕਈ ਨਾਮੀ ਪੰਜਾਬੀ ਗਾਇਕਾਂ ਨਾਲ ਡਿਊਟ ਗੀਤ ਗਾਏ ਹਨ। ਨੇਹਾ ਕੱਕੜ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪਤੀ ਰੋਹਨਪ੍ਰੀਤ ਸਿੰਘ ਨਾਲ ਆਪਣੀ ਮਜ਼ੇਦਾਰ ਵੀਡੀਓ ਬਣਾ ਕੇ ਪੋਸਟ ਕਰਦੀ ਰਹਿੰਦੀ ਹੈ।  

 
 
 
 
 
 
 
 
 
 
 
 
 
 
 
 

A post shared by Neha Kakkar (Mrs. Singh) (@nehakakkar)


author

sunita

Content Editor

Related News