ਅਦਾਕਾਰਾ ਨੇਹਾ ਸ਼ਰਮਾ ਤੇ ਨਵਾਜ਼ੂਦੀਨ ਸਿੱਦੀਕੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

Tuesday, May 23, 2023 - 01:37 PM (IST)

ਅਦਾਕਾਰਾ ਨੇਹਾ ਸ਼ਰਮਾ ਤੇ ਨਵਾਜ਼ੂਦੀਨ ਸਿੱਦੀਕੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਤੇ ਅਦਾਕਾਰਾ ਨੇਹਾ ਸ਼ਰਮਾ ਨਿਰਦੇਸ਼ਕ ਕੁਸ਼ਾਨ ਨੰਦੀ ਦੀ ਫ਼ਿਲਮ 'ਜੋਗੀਰਾ ਸਾਰਾ ਰਾ ਰਾ' ਨੂੰ ਲੈ ਕੇ ਖ਼ੂਬ ਸੁਰਖੀਆਂ ਬਟੋਰ ਰਹੇ ਹਨ। 2 ਦਿਨ ਬਾਅਦ ਇਨ੍ਹਾਂ ਦੀ ਇਹ ਫ਼ਿਲਮ ਰਿਲੀਜ਼ ਹੋਣ ਜਾ ਰਹੀ ਹੈ।

PunjabKesari

ਆਪਣੀ ਫ਼ਿਲਮ ਦੀ ਰਿਲੀਜ਼ਿੰਗ ਤੋਂ ਪਹਿਲਾਂ ਨਵਾਜ਼ੂਦੀਨ ਸਿੱਦੀਕੀ ਤੇ ਨੇਹਾ ਸ਼ਰਮਾ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। 

PunjabKesari

ਦੱਸ ਦਈਏ ਕਿ ਦਿੱਲੀ ਦੇ ਕਨਾਟ ਪਲੇਸ 'ਚ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਦੇਸ਼ ਦੇ ਸਭ ਤੋਂ ਵੱਡੇ ਤੀਰਥ ਸਥਾਨਾਂ 'ਚੋਂ ਇੱਕ ਹੈ।

PunjabKesari

ਇੱਥੇ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਆਉਂਦੇ ਹਨ। ਨਵਾਜ਼ੂਦੀਨ ਸਿੱਦੀਕੀ ਅਤੇ ਨੇਹਾ ਸ਼ਰਮਾ ਨੂੰ ਹਾਲ ਹੀ 'ਚ ਇਸ ਪਵਿੱਤਰ ਸਥਾਨ 'ਤੇ ਦੇਖਿਆ ਗਿਆ ਸੀ।

PunjabKesari

ਇਸ ਦੌਰਾਨ ਦੋਵਾਂ ਨੇ ਬੰਗਲਾ ਸਾਹਿਬ ਗੁਰਦੁਆਰੇ 'ਚ ਮੱਥਾ ਟੇਕਿਆ ਤੇ ਗੁਰੂ ਕੀ ਬਾਣੀ ਦਾ ਆਨੰਦ ਮਾਣਿਆ। ਇਸ ਦੌਰਾਨ ਇਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਆਪਣੀ ਫ਼ਿਲਮ ਦੀ ਸਫ਼ਲਤਾ ਮੰਗੀ। 

PunjabKesari
ਨੇਹਾ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਹ ਗੁਰੂ 'ਚ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਕੁਝ ਵੀਡੀਓਜ਼ ਵੀ ਨੇਹਾ ਸ਼ਰਮਾ ਨੇ ਪੋਸਟ ਕੀਤੀਆਂ ਹਨ।

PunjabKesari

ਨਵਾਜ਼ੂਦੀਨ ਸਿੱਦੀਕੀ ਅਤੇ ਨੇਹਾ ਸ਼ਰਮਾ ਨਿਰਦੇਸ਼ਕ ਕੁਸ਼ਾਨ ਨੰਦੀ ਦੀ ਫ਼ਿਲਮ 'ਜੋਗੀਰਾ ਸਾਰਾ ਰਾ ਰਾ' 26 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। 

PunjabKesari

 

 


author

sunita

Content Editor

Related News