‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਦਾ ਪਹਿਲਾ ਗੀਤ ‘ਨੀ ਕੁੜੇ’ ਕੱਲ ਨੂੰ ਹੋਵੇਗਾ ਰਿਲੀਜ਼

Saturday, Sep 02, 2023 - 06:01 PM (IST)

‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ ਫ਼ਿਲਮ ਦਾ ਪਹਿਲਾ ਗੀਤ ‘ਨੀ ਕੁੜੇ’ ਕੱਲ ਨੂੰ ਹੋਵੇਗਾ ਰਿਲੀਜ਼

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਗੱਡੀ ਜਾਂਦੀ ਐ ਛਲਾਂਗਾਂ ਮਾਰਦੀ’ 28 ਸਤੰਬਰ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਪਹਿਲਾ ਗੀਤ ਕੱਲ ਯਾਨੀ 3 ਸਤੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

ਇਸ ਗੀਤ ਦਾ ਨਾਂ ‘ਨੀ ਕੁੜੇ’ ਹੈ। ਗੀਤ ਨੂੰ ਐਮੀ ਵਿਰਕ ਨੇ ਗਾਇਆ ਹੈ, ਜਿਸ ਨੂੰ ਸੰਗੀਤ ਐੱਨ. ਵੀ. ਨੇ ਦਿੱਤਾ ਹੈ ਤੇ ਕੰਪੋਜ਼ਰ ਤੇ ਗੀਤਕਾਰ ਕਪਤਾਨ ਹੈ।

ਇਹ ਖ਼ਬਰ ਵੀ ਪੜ੍ਹੋ : ਦੁੱਖਦਾਈ ਖ਼ਬਰ: ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ, ਸਦੀਵੀ ਵਿਛੋੜਾ ਦੇ ਗਿਆ ਇਹ ਗੀਤਕਾਰ

ਦੱਸ ਦੇਈਏ ਕਿ ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ, ਜਿਸ ਨੂੰ ਗੁਨਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਸੰਦੀਪ ਬਾਂਸਲ ਨੇ ਪ੍ਰੋਡਿਊਸ ਕੀਤਾ ਹੈ।

PunjabKesari

ਫ਼ਿਲਮ ’ਚ ਐਮੀ ਵਿਰਕ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਜੈਸਮੀਨ ਬਾਜਵਾ, ਮਾਹੀ ਸ਼ਰਮਾ, ਹਰਦੀਪ ਗਿੱਲ, ਮਲਕੀਤ ਰੌਣੀ, ਹਨੀ ਮੱਟੂ, ਸੀਮਾ ਕੌਸ਼ਲ, ਸਤਵਿੰਦਰ ਕੌਰ, ਪਰਮਿੰਦਰ ਗਿੱਲ, ਗੁਰੀ ਘੁੰਮਣ, ਮੋਹਨ ਕੰਬੋਜ ਤੇ ਵਿਜੇ ਟੰਡਨ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News