22 ਅਪ੍ਰੈਲ ਨੂੰ ਰਿਲੀਜ਼ ਹੋਵੇਗੀ ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’
Wednesday, Feb 02, 2022 - 05:04 PM (IST)

ਚੰਡੀਗੜ੍ਹ (ਬਿਊਰੋ)– ਅੱਜ ਆਗਾਮੀ ਪੰਜਾਬੀ ਫ਼ਿਲਮ ‘ਨੀਂ ਮੈਂ ਸੱਸ ਕੁੱਟਣੀ’ ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਫ਼ਿਲਮ ਦੇ ਪੋਸਟਰ ਦੇ ਨਾਲ ਹੀ ਇਸ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਪ੍ਰੇਮ ਢਿੱਲੋਂ ਦੇ ਭਰਾ ਪਰਮ ਢਿੱਲੋਂ ਦਾ ਹੋਇਆ ਵਿਆਹ, ਨਵੀਂ ਵਿਆਹੀ ਜੋੜੀ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ
ਇਹ ਫ਼ਿਲਮ 22 ਅਪ੍ਰੈਲ, 2022 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ। ਫ਼ਿਲਮ ਦਾ ਪੋਸਟਰ ਕਰਮਜੀਤ ਅਨਮੋਲ ਨੇ ਇੰਸਟਾਗ੍ਰਾਮ ’ਤੇ ਸਾਂਝਾ ਕੀਤਾ ਹੈ। ਇਸ ਪੋਸਟਰ ਨਾਲ ਕਰਮਜੀਤ ਅਨਮੋਲ ਨੇ ਕੈਪਸ਼ਨ ਵੀ ਲਿਖੀ ਹੈ।
ਕਰਮਜੀਤ ਅਨਮੋਲ ਲਿਖਦੇ ਹਨ, ‘22 ਅਪ੍ਰੈਲ ਨੂੰ ਵੇਖਣ ਲਈ ਹੋ ਜਾਓ ਤਿਆਰ ਨੂੰਹ ਤੇ ਸੱਸ ਦਾ ਮੁਕਾਬਲਾ! ਤਾਰੀਖ਼ ਨੋਟ ਕਰ ਲਓ। ‘ਨੀਂ ਮੈਂ ਸੱਸ ਕੁੱਟਣੀ’ 22 ਅਪ੍ਰੈਲ, 2022 ਨੂੰ ਰਿਲੀਜ਼ ਹੋ ਰਹੀ ਹੈ। ਬਣੇ ਰਹੋ।’
ਦੱਸ ਦੇਈਏ ਕਿ ਇਸ ਫ਼ਿਲਮ ’ਚ ਮਹਿਤਾਬ ਵਿਰਕ, ਤਨਵੀ ਨੇਗੀ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਅਨੀਤਾ ਦੇਵਗਨ, ਨਿਰਮਲ ਰਿਸ਼ੀ, ਸੀਮਾ ਕੌਸ਼ਲ, ਨਿਸ਼ਾ ਬਾਨੋ, ਅਕਸ਼ਿਤਾ ਸ਼ਰਮਾ ਤੇ ਡੋਲੀ ਸਿੰਘ ਸਣੇ ਕਈ ਸਿਤਾਰੇ ਨਜ਼ਰ ਆਉਣ ਵਾਲੇ ਹਨ। ਫ਼ਿਲਮ ਨੂੰ ਪਰਵੀਨ ਕੁਮਾਰ ਨੇ ਡਾਇਰੈਕਟ ਕੀਤਾ ਹੈ। ਇਸ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।