ਵੱਡੀ ਖ਼ਬਰ : ਮੂਸੇ ਵਾਲਾ ਕਤਲ ਕੇਸ ’ਚ NIA ਨੇ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਕੀਤੀ ਪੁੱਛਗਿੱਛ

Thursday, Nov 03, 2022 - 04:51 PM (IST)

ਵੱਡੀ ਖ਼ਬਰ : ਮੂਸੇ ਵਾਲਾ ਕਤਲ ਕੇਸ ’ਚ NIA ਨੇ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਕੀਤੀ ਪੁੱਛਗਿੱਛ

ਚੰਡੀਗੜ੍ਹ (ਬਿਊਰੋ)– ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰੀ ਜਾਂਚ ਏਜੰਸੀ (NIA) ਨੇ ਸਿੱਧੂ ਮੂਸੇ ਵਾਲਾ ਕਤਲ ਕੇਸ ’ਚ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਹੈ।

NIA ਦੇ ਦਿੱਲੀ ਹੈੱਡਕੁਆਰਟਰ ਵਿਖੇ 4 ਤੋਂ 5 ਘੰਟਿਆਂ ਤਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਦੋਵਾਂ ਗਾਇਕਾਂ ਕੋਲੋਂ ਸਿੱਧੂ ਮੂਸੇ ਵਾਲਾ ਦੇ ਕਤਲ ਨੂੰ ਲੈ ਕੇ ਕਈ ਸਵਾਲ-ਜਵਾਬ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਗਰੇਵਾਲ ਦਾ ਅੱਜ ਹੈ ਜਨਮਦਿਨ, ਦੇਖੋ ਕਿਊਟ ਤਸਵੀਰਾਂ

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਕੋਲੋਂ ਵੀ NIA ਨੇ ਪੁੱਛਗਿੱਛ ਕੀਤੀ ਸੀ। ਅਫਸਾਨਾ ਖ਼ਾਨ ਨੇ ਇਸ ਸਬੰਧੀ ਇੰਸਟਾਗ੍ਰਾਮ ’ਤੇ ਲਾਈਵ ਹੋ ਕੇ ਵੀ ਗੱਲਬਾਤ ਕੀਤੀ ਸੀ ਤੇ ਕਿਹਾ ਸੀ ਕਿ NIA ਨੇ ਉਸ ਕੋਲੋਂ ਸਿਰਫ ਸਿੱਧੂ ਮੂਸੇ ਵਾਲਾ ਨਾਲ ਉਸ ਦੇ ਰਿਸ਼ਤੇ ਤੇ ਕੰਮ ਨੂੰ ਲੈ ਕੇ ਗੱਲਬਾਤ ਕੀਤੀ ਸੀ।

ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਦੀ ਗੱਲ ਕਰੀਏ ਤਾਂ ਕੁਝ ਸਾਲ ਪਹਿਲਾਂ ਇਨ੍ਹਾਂ ਦੋਵਾਂ ਕਲਾਕਾਰਾਂ ਨੇ ਇਕ ਜੇਲ ’ਚ ਸ਼ੋਅ ਲਗਾਇਆ ਸੀ, ਜਿਥੋਂ ਮਨਕੀਰਤ ਤੇ ਦਿਲਪ੍ਰੀਤ ਦੀ ਲਾਰੈਂਸ ਬਿਸ਼ਨੋਈ ਨਾਲ ਤਸਵੀਰ ਵੀ ਕਾਫੀ ਵਾਇਰਲ ਹੋਈ ਸੀ। ਕਿਹਾ ਜਾ ਰਿਹਾ ਹੈ ਕਿ ਇਸੇ ਦੇ ਚਲਦਿਆਂ ਦੋਵਾਂ ਗਾਇਕਾਂ ਕੋਲੋਂ ਹੁਣ NIA ਨੇ ਪੁੱਛਗਿੱਛ ਕੀਤੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ। 


author

Rahul Singh

Content Editor

Related News