ਸਿੱਧੂ ਮੂਸੇ ਵਾਲਾ ਦੇ ਕਾਤਲਾਂ ਦੇ ਘਰ ਪਹੁੰਚੀ NIA, ਪਰਿਵਾਰਾਂ ਤੋਂ ਕੀਤੀ ਪੁੱਛਗਿੱਛ

Thursday, Jan 11, 2024 - 02:06 PM (IST)

ਸਿੱਧੂ ਮੂਸੇ ਵਾਲਾ ਦੇ ਕਾਤਲਾਂ ਦੇ ਘਰ ਪਹੁੰਚੀ NIA, ਪਰਿਵਾਰਾਂ ਤੋਂ ਕੀਤੀ ਪੁੱਛਗਿੱਛ

ਐਂਟਰਟੇਨਮੈਂਟ ਡੈਸਕ– NIA ਨੇ ਇਕ ਵਾਰ ਮੁੜ ਹਰਿਆਣਾ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ’ਤੇ ਸ਼ਿਕੰਜਾ ਕੱਸਿਆ ਹੈ। ਰਾਸ਼ਟਰੀ ਜਾਂਚ ਏਜੰਸੀ (NIA) ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਸੋਨੀਪਤ ਜ਼ਿਲੇ ’ਚ ਸਿੱਧੂ ਮੂਸੇ ਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਅੰਕਿਤ ਸੇਰਸਾ ਤੇ ਪ੍ਰਿਯਵਰਤ ਫੌਜੀ ਦੇ ਪਰਿਵਾਰਕ ਮੈਂਬਰਾਂ ਤੇ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰਾਂ ਤੋਂ ਪੁੱਛਗਿੱਛ ਕੀਤੀ। ਅੰਕਿਤ ਸੋਨੀਪਤ ਦੇ ਪਿੰਡ ਸੇਰਸਾ ਦਾ ਵਸਨੀਕ ਹੈ, ਜਦਕਿ ਪ੍ਰਿਯਵਰਤ ਫੌਜੀ ਜ਼ਿਲੇ ਦੇ ਪਿੰਡ ਗੜ੍ਹੀ ਸਿਸਾਨਾ ਦਾ ਰਹਿਣ ਵਾਲਾ ਹੈ। ਮੂਸੇ ਵਾਲਾ ਕਤਲ ਕਾਂਡ ’ਚ NIA ਦੀ ਟੀਮ ਨੇ ਬੇਰੀ ਦੇ ਰਹਿਣ ਵਾਲੇ ਕੁਲਦੀਪ ਉਰਫ਼ ਕਸ਼ਿਸ਼ ਦੇ ਘਰ ਵੀ ਛਾਪਾ ਮਾਰਿਆ ਤੇ ਤਲਾਸ਼ੀ ਮੁਹਿੰਮ ਚਲਾਈ।

ਸਵੇਰੇ 5 ਵਜੇ ਤੋਂ ਸਵੇਰੇ 7 ਵਜੇ ਤੱਕ ਕੀਤੀ ਪੁੱਛਗਿੱਛ
ਲਾਰੈਂਸ ਬਿਸ਼ਨੋਈ ਗੈਂਗ ਨੇ ਪਿਛਲੇ ਕੁਝ ਸਮੇਂ ’ਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ, ਜਿਸ ਕਾਰਨ ਜਾਂਚ ਏਜੰਸੀਆਂ ਚੌਕਸ ਹੋ ਗਈਆਂ ਹਨ ਤੇ ਗੈਂਗ ਨਾਲ ਜੁੜੇ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। NIA ਅਧਿਕਾਰੀਆਂ ਨੇ ਸਥਾਨਕ ਪੁਲਸ ਨਾਲ ਮਿਲ ਕੇ ਅੰਕਿਤ ਤੇ ਪ੍ਰਿਯਵਰਤ ਦੇ ਪਰਿਵਾਰਕ ਮੈਂਬਰਾਂ ਤੋਂ ਵੀਰਵਾਰ ਸਵੇਰੇ 5 ਵਜੇ ਤੋਂ ਸਵੇਰੇ 7 ਵਜੇ ਤੱਕ ਪੁੱਛਗਿੱਛ ਕੀਤੀ ਤੇ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਵੀ ਲਈ। ਸਿੱਧੂ ਮੂਸੇ ਵਾਲਾ ਦਾ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲੇ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲੇਆਮ ਦੀ ਜ਼ਿੰਮੇਵਾਰੀ ਕੈਨੇਡਾ ’ਚ ਰਹਿਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ।

ਇਹ ਖ਼ਬਰ ਵੀ ਪੜ੍ਹੋ : ਬੱਬੂ ਮਾਨ ਦੇ ਚੱਲਦੇ ਸ਼ੋਅ ’ਚ ਗੁਆਚਿਆ ਮੁੰਡੇ ਦਾ ਫੋਨ, ਅੱਗੋਂ ਬੱਬੂ ਮਾਨ ਨੇ ਦਿੱਤਾ ਇਹ ਜਵਾਬ

20 ਤੋਂ ਵੱਧ ਟਿਕਾਣਿਆਂ ’ਤੇ ਕੀਤੀ ਛਾਪੇਮਾਰੀ
NIA ਅਪਰਾਧ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਸੇ ਲੜੀ ਤਹਿਤ ਗੈਂਗਸਟਰਾਂ ਤੇ ਉਨ੍ਹਾਂ ਦੇ ਸਰਗਣਿਆਂ ਖ਼ਿਲਾਫ਼ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। NIA ਨੇ ਸੋਨੀਪਤ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਜ਼ਿਲਿਆਂ ’ਚ ਗੈਂਗਸਟਰਾਂ ਨਾਲ ਜੁੜੇ 20 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਇਸ ’ਚ ਬਠਿੰਡਾ ਤੇ ਫ਼ਿਰੋਜ਼ਪੁਰ ਜ਼ਿਲੇ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ 3 ਜਨਵਰੀ ਨੂੰ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੇ ਮਾਮਲੇ ’ਚ NIA ਨੇ ਹਰਿਆਣਾ ’ਚ 18 ਥਾਵਾਂ ’ਤੇ ਛਾਪੇਮਾਰੀ ਕੀਤੀ ਸੀ।

ਗੋਗਾਮੇੜੀ ਕਤਲ ਕਾਂਡ ਦਾ ਮਾਮਲਾ
ਦੱਸ ਦੇਈਏ ਕਿ ਗੋਗਾਮੇੜੀ ਕਤਲ ਕਾਂਡ ਦੀ ਤਾਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਵੀ ਜੁੜੀ ਹੋਈ ਹੈ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਰੋਹਿਤ ਗੋਦਾਰਾ ਨੇ ਲਈ ਸੀ। ਉਹ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਕਤਲ ਤੋਂ ਕੁਝ ਮਹੀਨੇ ਪਹਿਲਾਂ ਗੋਦਾਰਾ ਨੇ ਗੋਗਾਮੇੜੀ ਨੂੰ ਦੁਬਈ ਦੇ ਇਕ ਨੰਬਰ ਤੋਂ ਫੋਨ ਕਰਕੇ ਧਮਕੀ ਦਿੱਤੀ ਸੀ। ਰੋਹਿਤ ਗੋਦਾਰਾ ਫਰਾਰ ਹੈ ਤੇ ਭਾਰਤ ਛੱਡ ਕੇ ਵਿਦੇਸ਼ ਭੱਜ ਗਿਆ ਹੈ। 5 ਦਸੰਬਰ, 2023 ਨੂੰ ਜੈਪੁਰ ’ਚ ਸੁਖਦੇਵ ਸਿੰਘ ਗੋਗਾਮੇੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਰੋਹਿਤ ਰਾਠੌਰ ਤੇ ਨਿਤਿਨ ਫੌਜੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰੋਹਿਤ ਰਾਜਸਥਾਨ ਦੇ ਅਲਵਰ ਦਾ ਰਹਿਣ ਵਾਲਾ ਹੈ ਤੇ ਨਿਤਿਨ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News