ਨੀਆ ਸ਼ਰਮਾ ਨੇ ਖਰੀਦਿਆ ਨਵਾਂ ਘਰ, ਗ੍ਰਹਿ ਪ੍ਰਵੇਸ਼ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

Tuesday, Sep 14, 2021 - 04:41 PM (IST)

ਨੀਆ ਸ਼ਰਮਾ ਨੇ ਖਰੀਦਿਆ ਨਵਾਂ ਘਰ, ਗ੍ਰਹਿ ਪ੍ਰਵੇਸ਼ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ

ਮੁੰਬਈ- ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਆ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਇੱਕ ਲੰਬੇ ਅਰਸੇ ਤੋਂ ਅਦਾਕਾਰੀ ਦੇ ਖੇਤਰ 'ਚ ਕੰਮ ਰਹੀ ਹੈ। ਉਸ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਨਵੇਂ ਘਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

PunjabKesari
ਜੀ ਹਾਂ ਨੀਆ ਸ਼ਰਮਾ ਨੇ ਨਵਾਂ ਘਰ ਖਰੀਦਿਆ ਹੈ ਅਤੇ ਉਨ੍ਹਾਂ ਨੇ ਗ੍ਰਹਿ ਪ੍ਰਵੇਸ਼ ਵੀ ਕਰ ਲਿਆ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਨਵੇਂ ਘਰ ਦੀਆਂ ਤਸਵੀਰਾਂ ਪੋਸਟ ਕਰਦੇ ਹੋਏ ਲਿਖਿਆ ਹੈ- ‘ਨੀਆ ਨਿਵਾਸ’। ਇਸ ਪੋਸਟ ਉੱਤੇ ਨਾਮੀ ਸਿਤਾਰੇ ਅਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਨੀਆ ਸ਼ਰਮਾ ਨੂੰ ਨਵੇਂ ਘਰ ਦੀਆਂ ਵਧਾਈਆਂ ਦੇ ਰਹੇ ਹਨ।

PunjabKesari
ਅਦਾਕਾਰਾ ਨੀਆ ਸ਼ਰਮਾ ਟੀਵੀ ਦੀ ਦੁਨੀਆ ਵਿਚ ਸਭ ਤੋਂ ਬੋਲਡ ਅਤੇ ਸਟਾਈਲਿਸ਼ ਅਭਿਨੇਤਰੀਆਂ ‘ਚੋਂ ਗਿਣੀ ਜਾਂਦੀ ਹੈ। ਅਦਾਕਾਰਾ ਦੀ ਪ੍ਰਸਿੱਧੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਸ ਦਾ ਨਾਮ ਏਸ਼ੀਆ ਦੀ ਸਭ ਤੋਂ ਸੈਕਸੀ ਔਰਤਾਂ ਵਿੱਚ ਗਿਣਿਆ ਜਾਂਦਾ ਹੈ।

PunjabKesari

ਉਹ ‘ਨਾਗਿਨ’ ਤੋਂ ਇਲਾਵਾ ਕਈ ਹੋਰ ਮਸ਼ਹੂਰ ਸੀਰੀਆਲਾਂ ‘ਚ ਆਪਣੀ ਅਦਾਕਾਰੀ ਦੀ ਜਲਵੇ ਬਿਖੇਰ ਚੁੱਕੀ ਹੈ। ਜੇ ਗੱਲ ਕਰੀਏ ਉਨ੍ਹਾਂ ਦੀ ਫੈਨ ਫਾਲਵਿੰਗ ਦੀ ਤਾਂ ਸੋਸ਼ਲ ਮੀਡੀਆ ਉੱਤੇ ਵੱਡੀ ਗਿਣਤੀ ‘ਚ ਉਨ੍ਹਾਂ ਦੇ ਚਾਹੁਣ ਵਾਲੇ ਹਨ।

PunjabKesari

PunjabKesari


 


author

Aarti dhillon

Content Editor

Related News