ਗਾਇਕ ਕੰਵਰ ਗਰੇਵਾਲ ਦੇ ਘਰ ਪਹੁੰਚੀ ਐੱਨ. ਆਈ. ਏ. ਦੀ ਟੀਮ

12/19/2022 11:57:56 AM

ਚੰਡੀਗੜ੍ਹ (ਬਿਊਰੋ)– ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਐੱਨ. ਆਈ. ਏ. (ਕੇਂਦਰੀ ਜਾਂਚ ਏਜੰਸੀ) ਦੀ ਟੀਮ ਪਹੁੰਚੀ ਹੈ। ਕੰਵਰ ਗਰੇਵਾਲ ਤੋਂ ਐੱਨ. ਆਈ. ਏ. ਦੀ ਟੀਮ ਵਲੋਂ ਪੁੱਛਗਿੱਛ ਜਾ ਰਹੀ ਹੈ।

ਸਿੱਧੂ ਮੂਸੇ ਵਾਲਾ ਦੇ ਕਤਲ ਮਗਰੋਂ ਪੰਜਾਬੀ ਕਲਾਕਾਰਾਂ ਕੋਲੋਂ ਐੱਨ. ਆਈ. ਏ. ਦੀ ਟੀਮ ਵਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਅਫਸਾਨਾ ਖ਼ਾਨ, ਮਨਕੀਰਤ ਔਲਖ, ਬੱਬੂ ਮਾਨ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਵੀ ਐੱਨ. ਆਈ. ਏ. ਦੀ ਟੀਮ ਵਲੋਂ ਪੁੱਛਗਿੱਛ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਟਿਕਾਣਿਆਂ ’ਤੇ ਏਜੰਸੀ ਨੇ ਮਾਰੀ ਰੇਡ

ਪੰਜਾਬੀ ਸੰਗੀਤ ਜਗਤ ਤੇ ਗੈਂਗਸਟਰਾਂ ਵਿਚਾਲੇ ਕਨੈਕਸ਼ਨ ਦਾ ਐੱਨ. ਆਈ. ਏ. ਵਲੋਂ ਪਤਾ ਲਗਾਇਆ ਜਾ ਰਿਹਾ ਹੈ। ਪੰਜਾਬੀ ਗੀਤਾਂ ’ਚ ਲੱਗਣ ਵਾਲੇ ਪੈਸੇ ਦੀ ਫੰਡਿੰਗ ਕਿਥੋਂ ਆਉਂਦੀ ਹੈ, ਇਸ ਬਾਰੇ ਐੱਨ. ਆਈ. ਏ. ਵਲੋਂ ਪਤਾ ਲਗਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਨਕਮ ਟੈਕਸ ਵਿਭਾਗ ਨੇ ਰਣਜੀਤ ਬਾਵਾ ਦੇ 4 ਵੱਖ-ਵੱਖ ਟਿਕਾਣਿਆਂ ’ਤੇ ਇਕੋ ਸਮੇਂ ਛਾਪੇਮਾਰੀ ਕੀਤੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News