ਇੰਤਜ਼ਾਰ ਖ਼ਤਮ! ਇਸ ਦਿਨ ਰਿਲੀਜ਼ ਹੋਵੇਗੀ ਨਿਮਰਤ ਖਹਿਰਾ ਦੀ ਐਲਬਮ ‘ਨਿੰਮੋ’

Thursday, Jan 27, 2022 - 06:15 PM (IST)

ਇੰਤਜ਼ਾਰ ਖ਼ਤਮ! ਇਸ ਦਿਨ ਰਿਲੀਜ਼ ਹੋਵੇਗੀ ਨਿਮਰਤ ਖਹਿਰਾ ਦੀ ਐਲਬਮ ‘ਨਿੰਮੋ’

ਚੰਡੀਗੜ੍ਹ (ਬਿਊਰੋ)– ਚਿਰਾਂ ਤੋਂ ਉਡੀਕੀ ਜਾ ਰਹੀ ਪੰਜਾਬੀ ਗਾਇਕਾ ਤੇ ਅਦਾਕਾਰਾ ਨਿਮਰਤ ਖਹਿਰਾ ਦੀ ਐਲਬਮ ‘ਨਿੰਮੋ’ ਨੂੰ ਆਖਿਰਕਾਰ ਰਿਲੀਜ਼ ਡੇਟ ਮਿਲ ਗਈ ਹੈ। ਨਿਮਰਤ ਖਹਿਰਾ ਦੀ ਇਹ ਐਲਬਮ 2 ਫਰਵਰੀ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਲਹਿੰਗੇ ’ਚ ਸੋਨਮ ਬਾਜਵਾ ਨੇ ਕਰਵਾਇਆ ਫੋਟੋਸ਼ੂਟ, ਅਦਾਵਾਂ ’ਤੇ ਤੁਸੀਂ ਵੀ ਹਾਰ ਜਾਓਗੇ ਦਿਲ

ਇਸ ਗੱਲ ਦੀ ਜਾਣਕਾਰੀ ਖ਼ੁਦ ਨਿਮਰਤ ਖਹਿਰਾ ਨੇ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ। ਅੱਜ ਐਲਬਮ ਦਾ ਪੋਸਟਰ ਸਾਂਝਾ ਕਰਦਿਆਂ ਨਿਮਰਤ ਖਹਿਰਾ ਨੇ ਲਿਖਿਆ, ‘ਰਿਲੀਜ਼ਿੰਗ ਵਰਲਡਵਾਈਡ। ਨਿੰਮੋ 02.02.22।’

ਦੱਸ ਦੇਈਏ ਕਿ ਨਿਮਰਤ ਖਹਿਰਾ ਦੀ ਇਸ ਐਲਬਮ ਦੇ ਬੋਲ ਅਰਜਨ ਢਿੱਲੋਂ, ਗਿਫਟੀ ਤੇ ਬਚਨ ਬੇਦਿਲ ਨੇ ਲਿਖੇ ਹਨ। ਇਸ ਦਾ ਸੰਗੀਤ ਦੇਸੀ ਕਰਿਊ, ਜੇ. ਸਟੈਟਿਕ ਤੇ ਅਰਸ਼ ਹੀਰ ਨੇ ਤਿਆਰ ਕੀਤਾ ਹੈ।

ਐਲਬਮ ਹਰਵਿੰਦਰ ਸਿੱਧੂ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਐਲਬਮ ਨੂੰ ਸਪੀਡ ਰਿਕਾਰਡਸ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News