ਨੌ ਮਹੀਨੇ ਦਾ ਹੋਇਆ ਹਰਸ਼ਦੀਪ ਕੌਰ ਦਾ ਪੁੱਤਰ ਹੁਨਰ, ਗਾਇਕਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

Friday, Dec 03, 2021 - 04:54 PM (IST)

ਨੌ ਮਹੀਨੇ ਦਾ ਹੋਇਆ ਹਰਸ਼ਦੀਪ ਕੌਰ ਦਾ ਪੁੱਤਰ ਹੁਨਰ, ਗਾਇਕਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ

ਮੁੰਬਈ- ਬਾਲੀਵੁੱਡ ਜਗਤ ਦੀ ਨਾਮੀ ਗਾਇਕਾ ਹਰਸ਼ਦੀਪ ਕੌਰ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਇਸੇ ਸਾਲ ਪਹਿਲੀ ਵਾਰ ਮਾਂ ਬਣੀ ਹੈ। ਜਿਸ ਕਰਕੇ ਉਹ ਆਪਣੇ ਪੁੱਤਰ ਦੇ ਨਾਲ ਕੁਆਲਟੀ ਸਮਾਂ ਬਿਤਾ ਰਹੀ ਹੈ। ਦੱਸ ਦਈਏ ਉਨ੍ਹਾਂ ਦਾ ਪੁੱਤਰ ਹੁਨਰ ਸਿੰਘ ਜੋ ਕਿ ਨੌ ਮਹੀਨਿਆਂ ਦਾ ਹੋ ਗਿਆ ਹੈ।

PunjabKesari

ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਪੁੱਤਰ ਹੁਨਰ ਦੇ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘9 ਮਹੀਨਿਆਂ ਲਈ ਮੇਰੇ ਅੰਦਰ ਰਹਿਣ ਲਈ, 9 ਮਹੀਨਿਆਂ ਲਈ ਮੇਰੇ ਨਾਲ ਬਾਹਰ ਰਹਿਣ ਤੱਕ ਮੇਰੇ ਛੋਟੇ ਹੁਨਰ ਸਿੰਘ ਨੂੰ 9 ਮਹੀਨੇ ਮੁਬਾਰਕ...ਉਸ ਲਈ ਤੁਹਾਡੀਆਂ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦੀ ਲੋੜ ਹੈ’। ਪਹਿਲੀ ਤਸਵੀਰ 'ਚ ਹਰਸ਼ਦੀਪ ਕੌਰ ਆਪਣੇ ਬੇਬੀ ਬੰਪ ਦੇ ਨਾਲ ਨਜ਼ਰ ਆ ਰਹੀ ਹੈ। ਦੂਜੀ ਤਸਵੀਰ ‘ਚ ਉਹ ਹੁਨਰ ਨੂੰ ਆਪਣੀ ਗੋਦੀ ਚੁੱਕੇ ਹੋਏ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਦੇ ਨਾਲ ਕਲਾਕਾਰ ਵੀ ਆਪਣੀ ਅਸੀਸਾਂ ਕਮੈਂਟ ਬਾਕਸ 'ਚ ਦੇ ਰਹੇ ਹਨ।

PunjabKesari
ਗਾਇਕਾ ਹਰਸ਼ਦੀਪ ਕੌਰ ਨੂੰ ਹਾਲ ਹੀ 'ਚ ਪੰਜਾਬ ਸਰਕਾਰ ਵੱਲੋਂ ‘ਰਾਜ ਗਾਇਕਾ’ ਦੇ ਖਿਤਾਬ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ। ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਪਣੇ ਸੂਫ਼ੀਆਨਾ ਅੰਦਾਜ਼ ਅਤੇ ਗਾਇਕੀ ਦੇ ਨਾਲ ਹਰ ਕਿਸੇ ਨੂੰ ਕੀਲਣ ਵਾਲੀ ਇਸ ਗਾਇਕਾ ਨੇ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਗਾਣੇ ਦਿੱਤੇ ਹਨ। ਉਨ੍ਹਾਂ ਨੇ ਅਨੁਸ਼ਕਾ ਸ਼ਰਮਾ, ਕੈਟਰੀਨਾ ਕੈਫ, ਆਲੀਆ ਭੱਟ ਤੋਂ ਇਲਾਵਾ ਕਈ ਹੋਰ ਹਿੰਦੀ ਸਿਨੇਮਾ ਦੀਆਂ ਹੀਰੋਇਨਾਂ ਦੇ ਲਈ ਗੀਤ ਗਾਏ ਹਨ। ਇਸ ਤੋਂ ਇਲਾਵਾ ਉਹ ਸਮੇਂ-ਸਮੇਂ ‘ਤੇ ਆਪਣੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਰੂਹਾਨੀ ਅਨੰਦ ਦਿੰਦੀ ਰਹਿੰਦੀ ਹੈ।


author

Aarti dhillon

Content Editor

Related News