ਗਾਇਕ ਨਿੰਜਾ, ਹਰਫ ਚੀਮਾ ਤੇ ਵੱਡਾ ਗਰੇਵਾਲ ਨੇ ਕੀਤੀ ਛਬੀਲ ਤੇ ਲੰਗਰ ਸੇਵਾ

Saturday, Jun 22, 2024 - 01:23 PM (IST)

ਜਲੰਧਰ (ਬਿਊਰੋ) - ਉੱਤਰ ਭਾਰਤ 'ਚ ਇਨ੍ਹੀਂ ਦਿਨੀਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ। ਲੋਕਾਂ ਨੂੰ ਅੰਤਾਂ ਦੀ ਗਰਮੀ 'ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਸਭ ਤੋਂ ਜ਼ਿਆਦਾ ਕਿਸਾਨਾਂ, ਮਜ਼ਦੂਰਾਂ ਤੇ ਰਾਜ ਮਿਸਤਰੀ ਦਾ ਕੰਮ ਕਰਨ ਵਾਲੇ ਕਾਮਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਨ੍ਹਾਂ ਨੂੰ ਝੁਲਸਦੀ ਗਰਮੀ 'ਚ ਆਪਣੇ ਕੰਮ 'ਤੇ ਜਾਣਾ ਪੈਂਦਾ ਹੈ। ਲੋਕਾਂ ਨੂੰ ਤਪਦੀ ਗਰਮੀ 'ਚ ਠੰਢੇ ਮਿੱਠੇ ਜਲ ਦੀ ਛਬੀਲ ਦੇ ਰਾਹੀਂ ਰਾਹਤ ਦਿਵਾਈ ਜਾ ਰਹੀ ਹੈ। ਪੰਜਾਬ 'ਚ ਵੱਡੇ ਪੱਧਰ 'ਤੇ ਜਿੱਥੇ ਆਮ ਲੋਕ ਛਬੀਲ ਲਗਾ ਰਹੇ ਹਨ।

PunjabKesari

ਉੱਥੇ ਹੀ ਪੰਜਾਬੀ ਗਾਇਕਾਂ ਨੇ ਵੀ ਲੋਕ ਸੇਵਾ 'ਚ ਆਪਣਾ ਯੋਗਦਾਨ ਪਾਇਆ ਹੈ। ਗਾਇਕ ਹਰਫ ਚੀਮਾ, ਨਿੰਜਾ ਅਤੇ ਵੱਡਾ ਗਰੇਵਾਲ ਸਣੇ ਕਈ ਗਾਇਕਾਂ ਨੇ ਛਬੀਲ ਲਗਾਈ। ਇਹ ਗਾਇਕ ਖ਼ੁਦ ਲੋਕਾਂ ਨੂੰ ਛਬੀਲ ਅਤੇ ਲੰਗਰ ਵਰਤਾਉਂਦੇ ਦਿਖਾਈ ਦਿੱਤੇ। ਹਰਫ ਚੀਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਇਹ ਗਾਇਕ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ। ਲੋਕ ਵੀ ਇਨ੍ਹਾਂ ਗਾਇਕਾਂ ਦੇ ਸੇਵਾ ਭਾਵ ਦੀ ਤਾਰੀਫ਼ ਕਰਦੇ ਹੋਏ ਨਜ਼ਰ ਆ ਰਹੇ ਹਨ।

PunjabKesari

ਨਿੰਜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਇੰਡਸਟਰੀ 'ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦਾ ਅਸਲ ਨਾਂ ਅਮਿਤ ਭੱਲਾ ਹੈ ਪਰ ਇੰਡਸਟਰੀ 'ਚ ਉਹ ਨਿੰਜਾ ਦੇ ਨਾਂ ਨਾਲ ਮਸ਼ਹੂਰ ਹਨ। ਉੱਥੇ ਹੀ ਹਰਫ ਚੀਮਾ ਦੀ ਗੱਲ ਕਰੀਏ ਤਾਂ ਉਹ ਵੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਕੰਮ ਕਰ ਰਹੇ ਹਨ ਅਤੇ ਹੁਣ ਤੱਕ ਕਈ ਹਿੱਟ ਗੀਤ ਉਨ੍ਹਾਂ ਨੇ ਦਿੱਤੇ ਹਨ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  


sunita

Content Editor

Related News