ਦੂਜੀ ਵਾਰ ਪਿਤਾ ਬਣੇ ਪੰਜਾਬੀ ਗਾਇਕ Ninja, ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਤਸਵੀਰਾਂ

Friday, Apr 12, 2024 - 12:02 PM (IST)

ਦੂਜੀ ਵਾਰ ਪਿਤਾ ਬਣੇ ਪੰਜਾਬੀ ਗਾਇਕ Ninja, ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਤਸਵੀਰਾਂ

ਪਾਲੀਵੁੱਡ ਡੈਸਕ: ਪੰਜਾਬੀ ਗਾਇਕ ਅਤੇ ਅਦਾਕਾਰ ਨਿੰਜਾ ਦੂਜੀ ਵਾਰ ਪਿਤਾ ਬਣ ਗਏ ਹਨ। ਉਨ੍ਹਾਂ ਘਰ ਪੁੱਤ ਨੇ ਜਨਮ ਲਿਆ ਹੈ। ਪੰਜਾਬੀ ਗਾਇਕ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਪਿਤਾ ਬਣ ਗਏ ਹਨ। ਉਨ੍ਹਾਂ ਨੇ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ ਹੈ। ਪੋਸਟ ਵਿਚ ਗਾਇਕ ਨੇ ਦੱਸਿਆ ਕਿ ਉਨ੍ਹਾਂ ਆਪਣੇ ਬੇਟੇ ਦਾ ਨਾਂ ਓਮਕਾਰ ਰੱਖਿਆ ਹੈ।

 
 
 
 
 
 
 
 
 
 
 
 
 
 
 
 

A post shared by NINJA (@its_ninja)

ਹਾਲਾਂਕਿ ਨਿੰਜਾ ਨੇ ਆਪਣੇ ਨਵਜੰਮੇ ਪੁੱਤਰ ਦੇ ਚਿਹਰੇ ਦੀਆਂ ਤਸਵੀਰਾਂ ਪੋਸਟ ਨਹੀਂ ਕੀਤੀਆਂ, ਪਰ ਉਨ੍ਹਾਂ ਦੇ ਛੋਟੇ ਪੈਰਾਂ ਅਤੇ ਹੱਥਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਹੁਣ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਗਾਇਕ ਦੀ ਪੋਸਟ ‘ਤੇ ਕੁਮੈਂਟ ਕਰ ਰਹੇ ਹਨ। ਪੰਜਾਬੀ ਸਿਤਾਰਿਆਂ ਜਿਵੇਂ ਕਿ ਗਾਇਕ ਕੁਵਰ ਵਿਰਕ, ਦੀਪ ਜੰਡੂ, ਅਦਾਕਾਰ ਰਾਣਾ ਰਣਬੀਰ ਨੇ ਪੋਸਟ ‘ਤੇ ਕਮੈਂਟ ਕੀਤਾ ਅਤੇ ਨਿੰਜਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਬੱਚੇ ‘ਤੇ ਬਹੁਤ ਪਿਆਰ ਦੀ ਵਰਖਾ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦਾ ਅਧੂਰਾ ਸੁਫ਼ਨਾ ਪੂਰਾ ਕਰਨਗੇ ਬਾਪੂ ਬਲਕੌਰ ਸਿੰਘ (ਵੀਡੀਓ)

ਜ਼ਿਕਰਯੋਗ ਹੈ ਕਿ ਅਕਤੂਬਰ 2022 ਵਿਚ ਨਿੰਜਾ ਨੇ ਆਪਣੇ ਪਹਿਲੇ ਪੁੱਤਰ ਨਿਸ਼ਾਨ ਦਾ ਸਵਾਗਤ ਕੀਤਾ ਸੀ। ਨਿੰਜਾ ਨੇ ਨਿਸ਼ਾਨ ਦੇ ਸਮੇਂ ਵੀ ਅਜਿਹੀ ਹੀ ਇਕ ਪੋਸਟ ਸ਼ੇਅਰ ਕੀਤੀ ਸੀ। ਪਹਿਲਾਂ ਤਾਂ ਚਿਹਰਾ ਸਾਹਮਣੇ ਨਹੀਂ ਆਇਆ ਪਰ ਨਾਂ ਦਾ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਨੇ ਆਪਣੇ ਪੁੱਤ ਦਾ ਪਹਿਲਾ ਜਨਮ ਦਿਨ ਬੜੇ ਸ਼ਾਨਦਾਰ ਢੰਗ ਨਾਲ ਮਨਾਇਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News