ਨਿੰਜਾ ਨੇ ਘਰ ‘ਚ ਕਰਵਾਇਆ ਪਾਠ, ਸ਼ਬਦ ਕੀਰਤਨ ਦਾ ਅਨੰਦ ਮਾਣਦੇ ਹੋਏ ਆਏ ਨਜ਼ਰ (ਵੀਡੀਓ)

11/02/2021 6:15:51 PM

ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਨਿੰਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿੰਜਾ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਸ਼ਬਦ ਕੀਰਤਨ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ‘ਚ ਨਿੰਜਾ ਗੁਰੂ ਗ੍ਰੰਥ ਸਾਹਿਬ ਜੀ ਆਪਣੇ ਘਰ ‘ਚ ਲੈ ਕੇ ਆ ਰਹੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by NINJA (@its_ninja)


ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕ ਕੇ ਉਹਨਾਂ ਦਾ ਪੂਰਾ ਪਰਿਵਾਰ ਆਸ਼ੀਰਵਾਦ ਲੈ ਰਿਹਾ ਹੈ। ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਨਿੰਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

 
 
 
 
View this post on Instagram
 
 
 
 
 
 
 
 
 
 
 

A post shared by NINJA (@its_ninja)


ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿੰਜਾ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੇ ਹਨ। ਇੱਕ ਤਸਵੀਰ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ, ਜਦੋਂਕਿ ਦੂਜੀ ਤਸਵੀਰ ‘ਚ ਉਹ ਆਪਣੇ ਮਾਤਾ-ਪਿਤਾ ਦੇ ਨਾਲ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਦੇ ਨਾਲ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ। ਨਿੰਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ।

Aarti dhillon

This news is Content Editor Aarti dhillon