ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ''ਚ ਨਿੰਜਾ ਨੇ ਕਰਵਾਇਆ ਆਪਣੇ ਨਵੇਂ ਘਰ ਦਾ ਮਹੂਰਤ (ਵੀਡੀਓ)

12/26/2020 4:47:46 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪ੍ਰਸਿੱਧ ਗੀਤਕਾਰ, ਗਾਇਕ ਤੇ ਅਦਾਕਾਰ ਨਿੰਜਾ ਹਮੇਸ਼ਾ ਹੀ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਨਿੰਜਾ ਨੇ ਆਪਣੀ ਅਦਾਕਾਰੀ ਤੇ ਕਲਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਮੋਹ ਲਿਆ ਹੈ। ਆਪਣੇ ਗੀਤਾਂ ਨਾਲ ਹਰ ਇੱਕ ਨੂੰ ਝੂਮਣ ਲਾਉਣ ਵਾਲੇ ਗਾਇਕ ਨਿੰਜਾ ਨੇ ਆਪਣੇ ਨਵੇਂ ਘਰ ਦਾ ਮੂਹਰਤ ਕਰਵਾਇਆ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ 'ਤੇ ਪ੍ਰਸ਼ੰਸਕਾਂ ਅਤੇ ਫ਼ਿਲਮੀ ਸਿਤਾਰੇ ਕੁਮੈਂਟਸ ਕਰਕੇ ਵਧਾਈਆਂ ਦੇ ਰਹੇ ਹਨ। ਇਸ ਸਭ ਦੇ ਚੱਲਦਿਆਂ ਲਖਵਿੰਦਰ ਵਡਾਲੀ ਨੇ ਵੀ ਇਕ ਵੀਡੀਓ ਸ਼ੇਅਰ ਕਰਕੇ ਨਿੰਜਾ ਨੂੰ ਉਨ੍ਹਾਂ ਦੇ ਨਵੇਂ ਘਰ ਦੀ ਮੁਬਾਰਕਬਾਦ ਦਿੱਤੀ ਹੈ। ਇਸੇ ਤਰ੍ਹਾਂ ਹੋਰ ਵੀ ਕਈ ਸਿਤਾਰਿਆਂ ਨੇ ਨਿੰਜਾ ਦੇ ਨਵੇਂ ਘਰ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਹੈ। 

 
 
 
 
 
 
 
 
 
 
 
 
 
 
 
 

A post shared by NINJA (@its_ninja)


ਦੱਸ ਦਈਏ ਕਿ ਨਿੰਜਾ ਨਵੇਂ ਘਰ 'ਚ ਪਰਵੇਸ਼ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਖੰਡ ਪਾਠ ਕਰਵਾਇਆ। ਇਸ ਦੀ ਇਕ ਵੀਡੀਓ ਨਿੰਜਾ ਨੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਨਿੰਜਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਆਪਣੇ ਸਿਰ ਚੁੱਕ ਕੇ ਆਪਣੇ ਘਰ ਦੇ ਕੈਮਰਿਆਂ 'ਚ ਗੁਰੂ ਮਹਾਰਾਜ ਜੀ ਦੀ ਫੇਰੀ ਪਵਾਉਂਦੇ ਵੀ ਨਜ਼ਰ ਆ ਰਹੇ ਹਨ। ਇਸ ਤੋਂ ਨਿੰਜਾ ਨੇ ਇਕ ਹੋਰ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਆਪਣੇ ਘਰ ਦੀ ਸਜਾਵਟ ਦਾ ਸਮਾਨ ਦਿਖਾਉਂਦੇ ਨਜ਼ਰ ਆ ਰਹੇ ਹਨ। 

PunjabKesari
ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮ ਇੰਡਸਟਰੀ 'ਚ ਕਾਫ਼ੀ ਸਰਗਰਮ ਹਨ। ਬਹੁਤ ਜਲਤ ਉਹ ਆਪਣਾ ਨਵਾਂ  ਪੰਜਾਬੀ ਗੀਤ 'ਧੋਖਾ' ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ। 

 
 
 
 
 
 
 
 
 
 
 
 
 
 
 
 

A post shared by Lakhwinder Wadali (@lakhwinderwadaliofficial)

ਦੱਸਣਯੋਗ ਹੈ ਕਿ ਨਿੰਜਾ ਨੇ 'ਸੈਡ ਅਤੇ ਰੋਮਾਂਟਿਕ' ਗੀਤਾਂ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਖਾਸ ਪਛਾਣ ਬਣਾ ਚੁੱਕੇ ਹਨ। 'ਰੌਲੇ ਦੀ ਜ਼ਮੀਨ', 'ਦੁਨਾਲੀ' ਅਤੇ 'ਯਾਰੀ ਬਦਕਾਰੀ' ਵਰਗੇ ਸੁਪਰਹਿੱਟ ਗੀਤ ਦਰਸ਼ਕਾਂ ਦੀ ਝੋਲੀ 'ਚ ਪਾਉਣ ਵਾਲੇ ਨਿੰਜਾ ਨੇ ਕੁਝ ਹਫਤੇ ਪਹਿਲਾਂ ਹੀ ਵਿਆਹ ਕਰਵਾਇਆ ਹੈ। ਦੱਸ ਦੇਈਏ ਕਿ ਚੰਡੀਗੜ੍ਹ ਦੇ ਇਕ ਹੋਟਲ 'ਚ ਨਿੰਜਾ ਵਿਆਹ ਦੇ ਬੰਧਨ 'ਚ ਬੱਝਾ ਸੀ ਅਤੇ ਇਸ ਵਿਆਹ ਨੂੰ ਉਨ੍ਹਾਂ ਨੇ ਕਾਫੀ ਸੀਕ੍ਰੇਟ ਰੱਖਿਆ ਸੀ।

 

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


sunita

Content Editor sunita