ਨਿਸ਼ਾ ਬਾਨੋ ਨੇ ਪਹਿਲੀ ਵਾਰ ਸਾਂਝੀਆਂ ਕੀਤੀਆਂ ਪਤੀ ਨਾਲ ਵਿਆਹ ਦੀਆਂ ਤਸਵੀਰਾਂ

Sunday, Nov 14, 2021 - 12:55 PM (IST)

ਨਿਸ਼ਾ ਬਾਨੋ ਨੇ ਪਹਿਲੀ ਵਾਰ ਸਾਂਝੀਆਂ ਕੀਤੀਆਂ ਪਤੀ ਨਾਲ ਵਿਆਹ ਦੀਆਂ ਤਸਵੀਰਾਂ

ਚੰਡੀਗੜ੍ਹ- ਪੰਜਾਬ ‘ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਚਾਰੇ ਪਾਸੇ ਵੈਡਿੰਗ ਪ੍ਰੋਗਰਾਮ ਹੋ ਰਹੇ ਹਨ। ਜੀ ਹਾਂ ਪੰਜਾਬ ‘ਚ ਜ਼ਿਆਦਾਤਰ ਵਿਆਹ ਸਰਦ ਰੁੱਤ ਵਿੱਚ ਹੀ ਹੁੰਦੇ ਹਨ। ਜਿਸ ਦੇ ਚੱਲਦੇ ਕਈ ਪੰਜਾਬੀ ਕਲਾਕਾਰਾਂ ਦੇ ਵਿਆਹ ਹੋ ਰਹੇ ਹਨ। ਇਸ ਦੌਰਾਨ ਹਾਲ ਹੀ ਅਦਾਕਾਰਾ ਨਿਸ਼ਾ ਬਾਨੋ ਨੇ ਆਪਣੇ ਕਲਾਕਾਰ ਪ੍ਰੇਮੀ ਅਤੇ ਗਾਇਕ ਸਮੀਰ ਮਾਹੀ ਨਾਲ ਵਿਆਹ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।

PunjabKesari

ਤੁਹਾਨੂੰ ਦੱਸ ਦੇਈਏ ਕਿ ਨਿਸ਼ਾ ਬਾਨੋ ਅਤੇ ਉਸ ਦੇ ਪਤੀ ਸਮੀਰ ਮਾਹੀ ਨੇ ਇੰਸਟਾਗ੍ਰਾਮ 'ਤੇ ਪਹਿਲੀ ਵਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਸ ਤੋਂ ਬਾਅਦ ਪੰਜਾਬੀ ਕਲਾਕਾਰ ਅਤੇ ਪ੍ਰਸ਼ੰਸਕ ਕਮੈਂਟ ਕਰਕੇ ਨਵੇਂ ਜੋੜੇ ਨੂੰ ਵਧਾਈਆਂ ਦੇ ਰਹੇ ਹਨ। 

PunjabKesari
ਜੇ ਗੱਲ ਕਰੀਏ ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਫ਼ਿਲਮੀ ਇੰਡਸਟਰੀ ਦੀ ਨਾਮੀ ਅਦਾਕਾਰਾ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਫ਼ਿਲਮ ਇੰਡਸਟਰੀ ‘ਚ ਸਰਗਰਮ ਹੈ। ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਭਾਵੇਂ ਉਹ ਸੰਜੀਦਾ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ। ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸ਼ੋਅ ‘ਚ ਵੀ ਕੰਮ ਕੀਤਾ ਹੈ।

PunjabKesari

ਅਦਾਕਾਰੀ ਦੇ ਨਾਲ ਉਹ ਗਾਇਕੀ ਦੇ ਖੇਤਰ ‘ਚ ਕਾਫੀ ਐਕਟਿਵ ਹੈ। ਉਹ ਆਪਣੇ ਕਈ ਸਿੰਗਲ ਟਰੈਕਸ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ। ਨਿਸ਼ਾ ਬਾਨੋ ਅਤੇ ਸਮੀਰ ਮਾਹੀ ਕਈ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸੀ। ਦੋਵਾਂ ਨੇ ਕਦੇ ਵੀ ਆਪਣੇ ਰਿਸ਼ਤੇ ਨੂੰ ਛੁਪਾਇਆ ਨਹੀਂ ਸੀ। ਜਿਸ ਕਰਕੇ ਦੋਵੇਂ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਸਨ।

PunjabKesari

ਦੱਸ ਦਈਏ ਸਮੀਰ ਮਾਹੀ ਵੀ ਪੰਜਾਬੀ ਮਨੋਰੰਜਨ ਜਗਤ ਦੇ ਨਾਲ ਜੁੜੇ ਹੋਏ ਹਨ, ਉਹ ਪੰਜਾਬੀ ਗਾਇਕ ਹਨ। ਇਸ ਤੋਂ ਇਲਾਵਾ ਕਈ ਮਿਊਜ਼ਿਕ ਵੀਡੀਓਜ਼ ‘ਚ ਬਤੌਰ ਮਾਡਲ ਵੀ ਕੰਮ ਕਰ ਚੁੱਕੇ ਹਨ। ਸਮੀਰ ਮਾਹੀ ਦੇ ਵਰਕ ਫਰੰਟ ਦੀ ਗੱਲ ਕਰੀਏ  ਤਾਂ ਉਹ ਇਸ ਤੋਂ ਪਹਿਲਾਂ ਵੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਵਧੀਆ ਗੀਤ ਦੇ ਚੁੱਕੇ ਹਨ ਜਿਵੇਂ ‘ਪਿਆਰ ਕਿੰਨਾ ਕਰਦੀ’, ‘ਨੀ ਗੱਲ ਸੁਣ’, ‘ਬੋਲੀਆਂ’, ‘ਮਿੱਤਰਾਂ ਦੀ ਰੇਂਜ’, ‘ਯਾਰੀਆਂ’ ਵਰਗੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।

PunjabKesari

 


author

Aarti dhillon

Content Editor

Related News