ਨਿਸ਼ਾ ਬਾਨੋ ਨੇ ਸਮੀਰ ਮਾਹੀ ਨਾਲ ਸਾਂਝੀ ਕੀਤੀ ਖੂਬਸੂਰਤ ਵੀਡੀਓ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

Friday, Oct 15, 2021 - 04:52 PM (IST)

ਨਿਸ਼ਾ ਬਾਨੋ ਨੇ ਸਮੀਰ ਮਾਹੀ ਨਾਲ ਸਾਂਝੀ ਕੀਤੀ ਖੂਬਸੂਰਤ ਵੀਡੀਓ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

ਚੰਡੀਗੜ੍ਹ- ਅਦਾਕਾਰਾ ਅਤੇ ਗਾਇਕਾ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਮੀਰ ਮਾਹੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਸਮੀਰ ਮਾਹੀ ਦੇ ਨਾਲ ਰੋਮਾਂਟਿਕ ਅੰਦਾਜ਼ ‘ਚ ਨਜ਼ਰ ਆ ਰਹੀ ਹੈ। ਇਸ ਵੀਡੀਓ ਦੇ ਪਿੱਛੇ ਗਾਇਕ ਸਿੰਗਾ ਦਾ ਗੀਤ ‘ਲਾਈਫ ਲਾਈਨ’ ਚੱਲ ਰਿਹਾ ਹੈ। ਇਹ ਵੀਡੀਓ ਪ੍ਰਸ਼ੰਸਕਾਂ ਨੂੰ ਵੀ ਕਾਫੀ ਪਸੰਦ ਆ ਰਹੀ ਹੈ। ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਫ਼ਿਲਮਾਂ ਦੇ ਨਾਲ-ਨਾਲ ਉਹ ਗੀਤ ਵੀ ਗਾ ਰਹੇ ਹਨ। ਹੁਣ ਤੱਕ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ। ਆਪਣੇ ਫ਼ਿਲਮ ਕਰੀਅਰ ‘ਚ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।


ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇਸ ਮੁਕਾਮ ਤੱਕ ਪਹੁੰਚਣ ਦੇ ਲਈ ਕਰਮਜੀਤ ਅਨਮੋਲ ਨੇ ਉਨ੍ਹਾਂ ਦੀ ਕਾਫੀ ਮਦਦ ਕੀਤੀ ਹੈ। ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਸੰਜੀਦਾ ਹੋਣ, ਕਾਮਿਕ ਹੋਣ ਜਾਂ ਫਿਰ ਰੋਮਾਂਟਿਕ। ਨਿਸ਼ਾ ਬਾਨੋ ਨੇ ਫ਼ਿਲਮਾਂ ‘ਚ ਆਉਣ ਤੋਂ ਪਹਿਲਾਂ ਕਈ ਟੀਵੀ ਸ਼ੋਅ ‘ਚ ਵੀ ਕੰਮ ਕੀਤਾ ਹੈ। ਕਲਾ ਦੇ ਖੇਤਰ ‘ਚ ਆਉਣ ਲਈ ਉਨ੍ਹਾਂ ਨੇ ਕਾਫੀ ਮਿਹਨਤ ਕੀਤੀ ਹੈ ਅਤੇ ਬਚਪਨ ਤੋਂ ਹੀ ਉਹ ਸੱਭਿਆਚਾਰਕ ਗਤੀਵਿਧੀਆਂ ‘ਚ ਹਿੱਸਾ ਲੈਂਦੀ ਰਹੀ ਹੈ।


author

Aarti dhillon

Content Editor

Related News