ਨੀਆ ਸ਼ਰਮਾ ਨੇ ਨਵੇਂ ਘਰ ''ਚ ਮਨਾਇਆ ਆਪਣਾ 31ਵਾਂ ਜਨਮਦਿਨ, ਦੇਖੋ ਖ਼ੂਬਸੂਰਤ ਤਸਵੀਰਾਂ
Saturday, Sep 18, 2021 - 10:02 AM (IST)
ਮੁੰਬਈ- ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਆ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਇੱਕ ਲੰਬੇ ਅਰਸੇ ਤੋਂ ਅਦਾਕਾਰੀ ਦੇ ਖੇਤਰ ‘ਚ ਕੰਮ ਰਹੀ ਹੈ। ਸਤੰਬਰ ਮਹੀਨਾ ਉਨ੍ਹਾਂ ਦੇ ਲਈ ਖੁਸ਼ੀਆਂ ਦੇ ਨਾਲ ਭਰਿਆ ਰਿਹਾ ਹੈ। ਕਿਉਂਕਿ ਇਸ ਮਹੀਨੇ ਹੀ ਉਹ ਆਪਣੇ ਨਵੇਂ ਘਰ 'ਚ ਸ਼ਿਫਟ ਹੋਈ ਹੈ। 17 ਸਤੰਬਰ ਯਾਨੀ ਕਿ ਅੱਜ ਉਹ ਆਪਣਾ 31ਵਾਂ ਬਰਥਡੇਅ ਸੈਲੀਬਿਰੇਟ ਕਰ ਰਹੀ ਹੈ।

ਉਨ੍ਹਾਂ ਨੇ ਆਪਣਾ ਬਰਥਡੇਅ ਆਪਣੇ ਨਵੇਂ ਘਰ 'ਚ ਪਰਿਵਾਰ ਅਤੇ ਕੁਝ ਖਾਸ ਦੋਸਤਾਂ ਦੇ ਨਾਲ ਮਨਾਇਆ ਹੈ। ਜਿਸ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀਆਂ ਹਨ। ਉਹ ਬਲਿਊ ਰੰਗ ਦੇ ਸਾਟੀਲਿਸ਼ ਆਊਟਫਿੱਟ ‘ਚ ਬਹੁਤ ਹੀ ਦਿਲਕਸ਼ ਨਜ਼ਰ ਆ ਰਹੀ ਹੈ।
ਉਨ੍ਹਾਂ ਦੇ ਨਾਲ ਪਰਿਵਾਰ ਵਾਲੇ ਅਤੇ ਕੁਝ ਦੋਸਤ ਨਜ਼ਰ ਆ ਰਹੇ ਹਨ। ਪ੍ਰਸ਼ੰਸਕ ਅਤੇ ਕਲਾਕਾਰ ਵੀ ਕਮੈਂਟ ਕਰਕੇ ਨੀਆ ਸ਼ਰਮਾ ਨੂੰ ਬਰਥਡੇਅ ਦੀਆਂ ਵਧਾਈਆਂ ਦੇ ਰਹੇ ਹਨ। ਦੋ ਲੱਖ ਤੋਂ ਵੱਧ ਲਾਈਕਸ ਅਤੇ ਵੱਡੀ ਗਿਣਤੀ 'ਚ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਆ ਗਈਆਂ ਹਨ।

ਅਦਾਕਾਰਾ ਨੀਆ ਸ਼ਰਮਾ ਟੀਵੀ ਦੀ ਦੁਨੀਆ ਵਿਚ ਸਭ ਤੋਂ ਬੋਲਡ ਅਤੇ ਸਟਾਈਲਿਸ਼ ਅਭਿਨੇਤਰੀਆਂ ‘ਚੋਂ ਗਿਣੀ ਜਾਂਦੀ ਹੈ। ਅਦਾਕਾਰਾ ਦੀ ਪ੍ਰਸਿੱਧੀ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਸ ਦਾ ਨਾਮ ਏਸ਼ੀਆ ਦੀ ਸਭ ਤੋਂ ਸੈਕਸੀ ਔਰਤਾਂ 'ਚ ਗਿਣਿਆ ਜਾਂਦਾ ਹੈ। ਉਹ ਕਈ ਨਾਮੀ ਸੀਰੀਅਲਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਵੀ ਬਿਖੇਰ ਚੁੱਕੀ ਹੈ।
