ਅਦਾਕਾਰ ਰਣਵੀਰ ਸਿੰਘ ਨੂੰ ਕਰਨਾਟਕ ਹਾਈ ਕੋਰਟ ਤੋਂ ਰਾਹਤ, ਦੇਵੀ ਦਾ ਮਜ਼ਾਕ ਉਡਾਉਣ ਦੇ ਮਾਮਲੇ ’ਚ ਕਾਰਵਾਈ ’ਤੇ ਰੋਕ

Wednesday, Feb 25, 2026 - 12:50 PM (IST)

ਅਦਾਕਾਰ ਰਣਵੀਰ ਸਿੰਘ ਨੂੰ ਕਰਨਾਟਕ ਹਾਈ ਕੋਰਟ ਤੋਂ ਰਾਹਤ, ਦੇਵੀ ਦਾ ਮਜ਼ਾਕ ਉਡਾਉਣ ਦੇ ਮਾਮਲੇ ’ਚ ਕਾਰਵਾਈ ’ਤੇ ਰੋਕ

ਬੈਂਗਲੁਰੂ (ਭਾਸ਼ਾ)- ਕਰਨਾਟਕ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਰਾਹਤ ਦਿੰਦੇ ਹੋਏ ਮੰਗਲਵਾਰ ਨੂੰ ਪੁਲਸ ਨੂੰ ਨਿਰਦੇਸ਼ ਦਿੱਤਾ ਕਿ ਇਕ ਸਥਾਨਕ ਦੇਵੀ ਦਾ ਕਥਿਤ ਤੌਰ ’ਤੇ ਮਜ਼ਾਕ ਉਡਾਉਣ ਨਾਲ ਸਬੰਧਤ ਮਾਮਲੇ ਵਿਚ ਉਨ੍ਹਾਂ ਦੇ ਖਿਲਾਫ਼ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ। ਗੋਆ ’ਚ ਇਕ ਪ੍ਰੋਗਰਾਮ ਦੌਰਾਨ ਤੱਟਵਰਤੀ ਕਰਨਾਟਕ ਖੇਤਰ ਦੀ ਦੇਵੀ ਦਾ ਮਜ਼ਾਕ ਉਡਾਉਣ ਦੇ ਦੋਸ਼ ਵਿਚ ਦਰਜ ਐੱਫ. ਆਈ. ਆਰ. ਨੂੰ ਰੱਦ ਕਰਨ ਦੀ ਅਪੀਲ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਸਟਿਸ ਐੱਮ. ਨਾਗਪ੍ਰਸੰਨਾ ਦੀ ਬੈਂਚ ਨੇ ਬੈਂਗਲੁਰੂ ਪੁਲਸ ਨੂੰ ਇਹ ਨਿਰਦੇਸ਼ ਦਿੱਤੇ।

ਅਦਾਲਤ ਨੇ ਅਦਾਕਾਰ ਨੂੰ ਉਨ੍ਹਾਂ ਦੇ ਵਿਵਹਾਰ ਲਈ ਝਾੜ ਪਾਈ ਅਤੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਦਾਲਤ ਨੇ ਰਣਵੀਰ ਸਿੰਘ ਨੂੰ ਜਾਂਚ ਵਿਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਹੈ। ਜ਼ਿਕਰਯੋਗ ਹੈ ਕਿ ਗੋਆ ਵਿਚ ਪਿਛਲੇ ਸਾਲ ਆਯੋਜਿਤ ਫਿਲਮਫੇਅਰ ਪੁਰਸਕਾਰ ਸਮਾਰੋਹ ਦੌਰਾਨ ਰਣਵੀਰ ਨੇ ‘ਕਾਂਤਾਰਾ ਚੈਪਟਰ-1’ ਵਿਚ ਦੇਵੀ ਚਾਵੁੰਡੀ ਨਾਲ ਸਬੰਧਤ ਦ੍ਰਿਸ਼ ਵਿਚ ਅਦਾਕਾਰ-ਨਿਰਦੇਸ਼ਕ ਰਿਸ਼ਭ ਸ਼ੈੱਟੀ ਦੀ ਭੂਮਿਕਾ ਦੀ ਨਕਲ ਕੀਤੀ ਸੀ। ਉਨ੍ਹਾਂ ਨੇ ਚਾਵੁੰਡੀ ਦੇਵੀ ਨੂੰ ਭੂਤ ਤੱਕ ਕਹਿ ਦਿੱਤਾ ਸੀ। ਅਦਾਕਾਰ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਉਂਦੇ ਹੋਏ ਇਕ ਵਕੀਲ ਨੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਵਾਉਣ ਲਈ ਸ਼ਹਿਰ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਸੀ।


author

cherry

Content Editor

Related News