ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ ਗੈਰ-ਜ਼ਮਾਨਤੀ ਵਾਰੰਟ

Tuesday, Jun 23, 2026 - 03:05 PM (IST)

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ ਗੈਰ-ਜ਼ਮਾਨਤੀ ਵਾਰੰਟ

ਐਂਟਰਟੇਨਮੈਂਟ ਡੈਸਕ - ਬੈਂਗਲੁਰੂ ਦੀ ਇੱਕ ਅਦਾਲਤ ਨੇ ਅਦਾਕਾਰ ਪ੍ਰਕਾਸ਼ ਰਾਜ ਦੇ ਖਿਲਾਫ ਕਈ ਰਾਜਾਂ ਵਿੱਚ ਵੋਟਰ ਪਛਾਣ ਪੱਤਰ ਰੱਖਣ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ਵਿੱਚ ਗੈਰ-ਜ਼ਮਾਨਤੀ ਵਾਰੰਟ (NBW) ਜਾਰੀ ਕੀਤਾ ਹੈ, ਜਿਸ ਨਾਲ ਉਨ੍ਹਾਂ ਦੀ ਗ੍ਰਿਫਤਾਰੀ ਦੀ ਸੰਭਾਵਨਾ ਵੱਧ ਗਈ ਹੈ। ਇਹ ਵਾਰੰਟ 48ਵੀਂ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ (ACMM) ਅਦਾਲਤ ਨੇ ਉਦੋਂ ਜਾਰੀ ਕੀਤਾ, ਜਦੋਂ ਕਈ ਵਾਰ ਸੰਮਨ ਭੇਜੇ ਜਾਣ ਦੇ ਬਾਵਜੂਦ ਅਦਾਕਾਰ ਅਦਾਲਤ ਵਿੱਚ ਪੇਸ਼ ਨਹੀਂ ਹੋਏ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

PunjabKesari

ਇਹ ਮਾਮਲਾ ਵਕੀਲ ਦਿਲੀਪ ਕੁਮਾਰ ਦੁਆਰਾ 2019 ਵਿੱਚ ਹਾਲਾਸੁਰੂ ਗੇਟ ਪੁਲਸ ਸਟੇਸ਼ਨ ਵਿੱਚ ਦਾਇਰ ਕੀਤੀ ਗਈ ਸ਼ਿਕਾਇਤ ਨਾਲ ਜੁੜਿਆ ਹੋਇਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਪ੍ਰਕਾਸ਼ ਕੋਲ ਕਰਨਾਟਕ, ਤਾਮਿਲਨਾਡੂ ਅਤੇ ਤੇਲੰਗਾਨਾ ਸਮੇਤ 4 ਰਾਜਾਂ ਵਿੱਚ ਵੋਟਰ ਪਛਾਣ ਪੱਤਰ ਹਨ। ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ, ਕੋਈ ਵੀ ਨਾਗਰਿਕ ਦੇਸ਼ ਵਿੱਚ ਸਿਰਫ਼ ਇੱਕ ਹੀ ਜਗ੍ਹਾ 'ਤੇ ਵੋਟਰ ਵਜੋਂ ਰਜਿਸਟਰਡ ਹੋ ਸਕਦਾ ਹੈ। ਐਡਵੋਕੇਟ ਦਿਲੀਪ ਕੁਮਾਰ ਅਨੁਸਾਰ, ਉਸ ਨੇ ਪਹਿਲਾਂ ਇਸ ਸਬੰਧੀ ਪੁਲਸ, ਬੈਂਗਲੁਰੂ ਸ਼ਹਿਰ ਦੇ ਪੁਲਿਸ ਕਮਸ਼ਨਰ ਅਤੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ, ਪਰ ਜਦੋਂ ਕਿਸੇ ਵੀ ਅਥਾਰਟੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਤਾਂ ਉਨ੍ਹਾਂ ਨੂੰ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ।

ਇਹ ਵੀ ਪੜ੍ਹੋ: ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇ ਅਫੇਅਰ ਕਾਰਨ ਪਤਨੀ ਦਾ ਹੋ ਗਿਆ ਸੀ Miscarriage ! ਖ਼ੁਦ ਖੋਲ੍ਹੇ 'ਰਾਜ਼'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News