ਖੁਦਕੁਸ਼ੀ ਤੋਂ ਪਹਿਲਾਂ ਨੂਰ ਮਾਲਾਬਿਕਾ ਦਾਸ ਨੇ ਮੁੰਡਵਾ ਲਿਆ ਸੀ ਸਿਰ, ਵੀਡੀਓ ਦੇਖ ਫੈਨਜ਼ ਹੋਏ ਹੈਰਾਨ
Tuesday, Jun 11, 2024 - 10:35 AM (IST)
ਮੁੰਬਈ (ਬਿਊਰੋ)- 'ਦਿ ਟ੍ਰਾਇਲ' ਵੈੱਬ ਸੀਰੀਜ਼ 'ਚ ਨਜ਼ਰ ਆਈ ਅਦਾਕਾਰਾ ਕਾਜੋਲ ਦੀ ਕੋ-ਸਟਾਰ ਨੂਰ ਮਾਲਾਬਿਕਾ ਦਾਸ ਦੇ ਦੇਹਾਂਤ ਨਾਲ ਹਰ ਕੋਈ ਸਦਮੇ 'ਚ ਹੈ। 6 ਜੂਨ ਨੂੰ 37 ਸਾਲਾ ਅਦਾਕਾਰਾ ਦੀ ਲਾਸ਼ ਉਸ ਦੇ ਫਲੈਟ 'ਚ ਪੱਖੇ ਨਾਲ ਲਟਕਦੀ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਲਾਸ਼ ਬੁਰੀ ਤਰ੍ਹਾਂ ਸੜੀ ਹੋਈ ਸੀ। ਪੁਲਸ ਨੇ ਜਾਂਚ ਦੇ ਆਧਾਰ 'ਤੇ ਇਸ ਨੂੰ ਖੁਦਕੁਸ਼ੀ ਦਾ ਮਾਮਲਾ ਕਰਾਰ ਦਿੱਤਾ ਹੈ। ਇਸ ਦੌਰਾਨ ਅਦਾਕਾਰਾ ਦੀ ਮੌਤ ਤੋਂ ਪਹਿਲਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਤੇ ਲੋਕ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕਰਦੇ ਨਜ਼ਰ ਆ ਰਹੇ ਹਨ।
ਸਾਹਮਣੇ ਆਈ ਵੀਡੀਓ 'ਚ ਨੂਰ ਮਾਲਾਬਿਕਾ ਦਾਸ ਸੈਲੂਨ 'ਚ ਬੈਠੀ ਆਪਣੇ ਵਾਲ ਕਟਵਾਉਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਅਦਾਕਾਰਾ ਦੇ ਸੰਘਣੇ ਕਾਲੇ ਵਾਲਾਂ ਨੂੰ ਦੇਖ ਕੇ ਹੇਅਰ ਡ੍ਰੈਸਰ ਉਸ ਤੋਂ ਪੁੱਛਦਾ ਹੈ ਕਿ ਕਿੰਨੇ ਕੱਟਣੇ ਹਨ ਅਤੇ ਅਦਾਕਾਰਾ ਇਸ਼ਾਰਾ ਕਰਦੇ ਹੋਏ ਉਸ ਨੂੰ ਪੂਰੀ ਤਰ੍ਹਾਂ ਵਾਲਾਂ ਨੂੰ ਕੱਟਣ ਲਈ ਕਹਿੰਦੀ ਹੈ। ਵੀਡੀਓ ਦੇ ਕੈਪਸ਼ਨ 'ਚ ਨੂਰ ਨੇ ਲਿਖਿਆ, 'ਰੱਖਿਅਕ + ਪ੍ਰੇਮੀ + ਵਿਸ਼ਵਾਸੀ।'
ਇਹ ਖ਼ਬਰ ਵੀ ਪੜ੍ਹੋ - ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਨੂੰ ਲੈ ਕੇ ਪਿਤਾ ਸ਼ਤਰੂਘਨ ਸਿਨਹਾ ਨੇ ਤੋੜੀ ਚੁੱਪੀ
ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕ ਹੈਰਾਨ ਹਨ ਅਤੇ ਜਾਣਨਾ ਚਾਹੁੰਦੇ ਹਨ ਕਿ ਉਸ ਨੇ ਆਪਣਾ ਸਿਰ ਕਿਉਂ ਮੁੰਨਵਾਇਆ।
ਦੱਸ ਦੇਈਏ ਕਿ 'ਦਿ ਟ੍ਰਾਇਲ' ਵੈੱਬ ਸੀਰੀਜ਼ ਦੀ ਅਦਾਕਾਰਾ ਲੋਖੰਡਵਾਲਾ 'ਚ ਕਿਰਾਏ ਦੇ ਫਲੈਟ 'ਚ ਰਹਿੰਦੀ ਸੀ, ਜਿੱਥੋਂ ਉਸ ਦੀ ਡੈੱਡ ਬਾਡੀ ਮਿਲੀ ਸੀ। ਦੱਸਿਆ ਜਾ ਰਿਹਾ ਹੈ ਕਿ ਨੂਰ ਮਾਲਾਬਿਕਾ ਦਾਸ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਪੂਰੀ ਤਰ੍ਹਾਂ ਸੜੀ ਹੋਈ ਸੀ। ਕਮਰੇ 'ਚੋਂ ਆ ਰਹੀ ਬਦਬੂ ਤੋਂ ਪ੍ਰੇਸ਼ਾਨ ਹੋ ਕੇ ਗੁਆਂਢੀਆਂ ਨੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਟੁੱਟਿਆ ਹੋਇਆ ਸੀ, ਜਿੱਥੇ ਪੁਲਸ ਨੂੰ ਨੂਰ ਬੁਰੀ ਹਾਲਤ 'ਚ ਮਿਲਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।