ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ ਖਾਸ ਵੀਡੀਓ

Wednesday, Apr 29, 2026 - 05:35 PM (IST)

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ ਖਾਸ ਵੀਡੀਓ

ਐਂਟਰਟੇਨਮੈਂਟ ਡੈਸਕ- ਪੰਜਾਬ ਦੀਆਂ ਮਸ਼ਹੂਰ ਸੂਫੀ ਗਾਇਕਾ ਨੂਰਾਂ ਸਿਸਟਰਜ਼ (ਜੋਤੀ ਅਤੇ ਸੁਲਤਾਨਾ ਨੂਰਾਂ) ਦੇ ਪਿਤਾ ਅਤੇ ਉਸਤਾਦ ਗੁਲਸ਼ਨ ਮੀਰ ਹਸਪਾਤਲ ਤੋਂ ਘਰ ਆ ਚੁੱਕੇ ਹਨ। ਗੁਲਸ਼ਨ ਮੀਰ ਦੇ ਪੁੱਤਰ ਸਾਹਿਲ ਮੀਰ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਉਹ ਆਪਣੇ ਮਾਪਿਆਂ ਕੋਲ ਬੈਠ ਕੇ ਰੋਟੀ ਖਾਂਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਵਿਚ ਸਾਹਿਲ ਦੀ ਮਾਂ ਜਿੱਥੇ ਰੋਟੀਆਂ ਬਣਾਉਂਦੀ ਨਜ਼ਰ ਆ ਰਹੀ ਹੈ, ਉਥੇ ਹੀ ਸਾਹਿਲ ਅਤੇ ਉਸ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਉਨ੍ਹਾਂ ਦੇ ਕੋਲ ਬੈਠ ਕੇ ਰੋਟੀ ਖਾਂਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ ਦਿੱਤੀ ਵਿਦਾਈ

ਦੱਸ ਦੇਈਏ ਕਿ ਉਸਤਾਦ ਗੁਲਸ਼ਨ ਮੀਰ ਪਿਛਲੇ ਕੁੱਝ ਦਿਨਾਂ ਤੋਂ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖਲ ਸਨ। ਡਾਕਟਰਾਂ ਮੁਤਾਬਕ ਉਨ੍ਹਾਂ ਦੀਆਂ ਕਿਡਨੀਆਂ ਪੂਰੀ ਤਰ੍ਹਾਂ ਡੈਮੇਜ ਹੋ ਚੁੱਕੀਆਂ ਹਨ ਅਤੇ ਜਲਦੀ ਤੋਂ ਜਲਦੀ ਕਿਡਨੀ ਟ੍ਰਾਂਸਪਲਾਂਟ ਕਰਵਾਉਣ ਦੀ ਲੋੜ ਹੈ। ਉਥੇ ਹੀ ਬੀਤੀ ਦਿਨੀਂ ਸਾਹਿਲ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ ਵਿੱਚ ਗੁਲਸ਼ਨ ਮੀਰ ਨੇ ਉਨ੍ਹਾਂ ਸਾਰੇ ਲੋਕਾਂ ਅਤੇ ਸਿੰਗਰ ਭਰਾਵਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਆਪਣੀਆਂ ਦੁਆਵਾਂ ਵਿੱਚ ਯਾਦ ਰੱਖਿਆ ਅਤੇ ਉਨ੍ਹਾਂ ਦੀ ਹਰ ਪੱਖੋਂ ਮਦਦ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਸੀ ਕਿ ਉਹ 4 ਤੋਂ 5 ਦਿਨਾਂ ਲਈ ਛੁੱਟੀ ਲੈ ਕੇ ਹਸਪਤਾਲ ਤੋਂ ਘਰ ਆਏ ਹਨ ਅਤੇ ਕਿਡਨੀ ਟ੍ਰਾਂਸਪਲਾਂਟ ਲਈ ਉਹ ਮੁੜ ਹਸਪਤਾਲ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਆਪਣੀਆਂ ਦੁਆਵਾਂ ਵਿੱਚ ਯਾਦ ਰੱਖਣ ਦੀ ਵੀ ਬੇਨਤੀ ਕੀਤੀ।

ਇਹ ਵੀ ਪੜ੍ਹੋ: 'ਹੁਣ ਮਹਿਸੂਸ ਕਰਦਾ ਹਾਂ ਖੁਦ ਨੂੰ ਮੁਕੰਮਲ'; ਆਮਿਰ ਖਾਨ ਨੇ ਗੌਰੀ ਸਪ੍ਰੈਟ ਨਾਲ ਰਿਸ਼ਤੇ 'ਤੇ ਤੋੜੀ ਚੁੱਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News