ਪਿੰਕ ਡਰੈੱਸ ''ਚ ਨੋਰਾ ਫਤੇਹੀ ਦਾ ਫੋਟੋਸ਼ੂਟ, ਅਦਾਕਾਰਾ ਦੀ ਬੋਲਡ ਲੁੱਕ ''ਤੇ ਫਿਸਲਿਆ ਪ੍ਰਸ਼ੰਸਕਾਂ ਦਾ ਦਿਲ

04/10/2022 2:08:07 PM

ਮੁੰਬਈ- ਅਦਾਕਾਰਾ ਨੋਰਾ ਫਤੇਹੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੋਰਾ ਨੇ ਆਪਣੀਆਂ ਕੁਝ ਗਾਰਜ਼ੀਅਸ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ। 

PunjabKesari
ਲੁੱਕ ਦੀ ਗੱਲ ਕਰੀਏ ਤਾਂ ਨੋਰਾ ਫਤੇਹੀ ਪਿੰਕ ਡਰੈੱਸ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਹੀਲ ਪਾਈ ਹੋਈ ਹੈ। ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।  

PunjabKesari
ਇਸ ਲੁੱਕ 'ਚ ਅਦਾਕਾਰਾ ਬਹੁਤ ਬੋਲਡ ਲੱਗ ਰਹੀ ਹੈ। ਅਦਾਕਾਰਾ ਡਰੈੱਸ ਨੂੰ ਲਹਿਰਾਉਂਦੇ ਹੋਏ ਕੈਮਰੇ ਦੇ ਸਾਹਮਣੇ ਦਿਲਕਸ਼ ਅੰਦਾਜ਼ 'ਚ ਪੋਜ਼ ਦੇ ਰਹੀ ਹੈ। ਨੋਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕ ਆਪਣਾ ਦਿਲ ਹਾਰ ਬੈਠੇ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਲੁਟਾ ਰਹੇ ਹਨ।

PunjabKesari
ਕੰਮ ਦੀ ਗੱਲ ਕਰੀਏ ਤਾਂ ਨੋਰਾ ਨੂੰ ਆਖਿਰੀ ਵਾਰ ਫਿਲਮ 'ਭੁਜ: ਦਿ ਪ੍ਰਾਈਡ ਆਫ ਇੰਡੀਆ' 'ਚ ਦੇਖਿਆ ਗਿਆ ਸੀ। ਇਸ ਫਿਲਮ 'ਚ ਅਦਾਕਾਰ ਅਜੇ ਦੇਵਗਨ ਦੇ ਨਾਲ ਨਜ਼ਰ ਆਈ ਸੀ। ਫਿਲਮ 'ਚ ਅਦਾਕਾਰਾ ਦੇ ਕੰਮ ਨੂੰ ਖੂਬ ਪਸੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਨੋਰਾ ਨੇ ਫਿਲਮ 'ਸੱਤਿਆਮੇਵ ਜਯਤੇ' 'ਚ ਆਈਟਮ ਨੰਬਰ ਕੀਤਾ ਸੀ, ਜਿਸ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ।  

PunjabKesari


Aarti dhillon

Content Editor

Related News