200 ਕਰੋੜ ਦੀ ਧੋਖਾਧੜੀ ਮਾਮਲੇ ’ਚ ਨੋਰਾ ਫਤੇਹੀ ਨੇ ਦਰਜ ਕਰਵਾਇਆ ਬਿਆਨ

Saturday, Jan 14, 2023 - 05:49 PM (IST)

200 ਕਰੋੜ ਦੀ ਧੋਖਾਧੜੀ ਮਾਮਲੇ ’ਚ ਨੋਰਾ ਫਤੇਹੀ ਨੇ ਦਰਜ ਕਰਵਾਇਆ ਬਿਆਨ

ਨਵੀਂ ਦਿੱਲੀ (ਭਾਸ਼ਾ)– ਅਦਾਕਾਰਾ ਨੋਰਾ ਫਤੇਹੀ ਨੇ 200 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ’ਚ ਸ਼ੁੱਕਰਵਾਰ ਨੂੰ ਦਿੱਲੀ ਦੀ ਇਕ ਅਦਾਲਤ ’ਚ ਗਵਾਹ ਦੇ ਤੌਰ ’ਤੇ ਆਪਣਾ ਬਿਆਨ ਦਰਜ ਕਰਵਾਇਆ।

ਅਦਾਕਾਰਾ ਨੇ ਮਾਮਲੇ ’ਚ ਮੈਟਰੋਪਾਲਿਟਨ ਮੈਜਿਸਟ੍ਰੇਟ ਆਕ੍ਰਿਤੀ ਮਹਿੰਦਰੂ ਦੇ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ।

ਇਹ ਖ਼ਬਰ ਵੀ ਪੜ੍ਹੋ : ਟਾਪ 10 Highest Streamed Rappers ਦੀ ਲਿਸਟ 'ਚ ਸਿੱਧੂ ਨੇ ਡਰੇਕ ਨੂੰ ਪਛਾੜ ਹਾਸਲ ਕੀਤਾ ਵੱਡਾ ਮੁਕਾਮ

ਇਸ ਮਾਮਲੇ ’ਚ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਤੇ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੇ ਵੀ ਸ਼ਾਮਲ ਹੋਣ ਦਾ ਦੋਸ਼ ਹੈ।

ਮਾਮਲੇ ਦੀ ਜਾਂਚ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਵਲੋਂ ਕੀਤੀ ਜਾ ਰਹੀ ਹੈ। ਨੋਰਾ ਪਹਿਲਾਂ ਵੀ ਦਿੱਲੀ ਪੁਲਸ ਸਾਹਮਣੇ ਪੇਸ਼ ਹੋ ਚੁੱਕੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News