ਆਰੇਂਜ ਲਹਿੰਗੇ ''ਚ ਨੋਰਾ ਫਤੇਹੀ ਨੇ ਬਿਖੇਰਿਆ ਹੁਸਨ ਦਾ ਜਲਵਾ, ਕਾਤਿਲਾਨਾ ਅੰਦਾਜ਼ ''ਚ ਦਿੱਤੇ ਪੋਜ਼
Tuesday, Nov 16, 2021 - 12:07 PM (IST)

ਮੁੰਬਈ- ਅਦਾਕਾਰਾ ਨੋਰਾ ਫਤੇਹੀ ਆਪਣੀ ਲੁੱਕ ਨੂੰ ਲੈ ਕੇ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ 'ਚ ਪਰਫੈਕਟ ਲੱਗਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ। ਹਾਲ ਹੀ 'ਚ ਅਦਾਕਾਰਾ ਨੇ ਕਾਤਿਲਾਨਾ ਅੰਦਾਜ਼ 'ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜੋ ਖੂਬ ਵਾਇਰਲ ਹੋ ਰਹੀਆਂ ਹਨ।
ਲੁੱਕ ਦੀ ਗੱਲ ਕਰੀਏ ਤਾਂ ਨੋਰਾ ਅਾਰੇਂਜ ਲਹਿੰਗੇ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਮੈਚਿੰਗ ਦੁਪੱਟਾ ਕੈਰੀ ਕੀਤਾ ਹੋਇਆ ਹੈ। ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਬੇਹੱਦ ਹੌਟ ਲੱਗ ਰਹੀ ਹੈ।
ਅਦਾਕਾਰਾ ਕਾਤਿਲਾਨਾ ਅੰਦਾਜ਼ 'ਚ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੀ ਹੈ। ਨੋਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਦੀਵਾਨੇ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ 'ਤੇ ਖੂਬ ਪਿਆਰ ਲੁਟਾ ਰਹੇ ਹਨ।
ਕੰਮ ਦੀ ਗੱਲ ਕਰੀਏ ਤਾਂ ਨੋਰਾ ਹਾਲ ਹੀ 'ਚ ਅਜੇ ਦੇਵਗਨ ਦੀ ਫਿਲਮ 'ਭੁਜ ਦਿ ਪ੍ਰਾਈਡ ਆਫ ਇੰਡੀਆ' 'ਚ ਨਜ਼ਰ ਆਈ ਸੀ।
ਇਸ ਫਿਲਮ 'ਚ ਅਦਾਕਾਰਾ ਨੇ ਇੰਡੀਅਨ ਜਾਸੂਸ ਦਾ ਰੋਲ ਪਲੇਅ ਕੀਤਾ ਸੀ। ਫਿਲਮ 'ਚ ਨੋਰਾ ਨੂੰ ਡਾਂਸ ਦੇ ਨਾਲ-ਨਾਲ ਸਟੰਟ ਕਰਦੇ ਹੋਏ ਵੀ ਦੇਖਿਆ ਗਿਆ ਸੀ।
ਹਾਲ ਹੀ 'ਚ ਫਿਲਮ 'ਸੱਤਿਆਮੇਵ ਜਯਤੇ' ਦਾ ਗਾਣਾ ਕੁਸੁ ਕੁਸੁ ਰਿਲੀਜ਼ ਹੋਇਆ ਹੈ ਜਿਸ 'ਚ ਨੋਰਾ ਦਾ ਜ਼ਬਰਦਸਤ ਡਾਂਸ ਦੇਖਣ ਨੂੰ ਮਿਲ ਰਿਹਾ ਹੈ। ਪ੍ਰਸ਼ੰਸਕ ਇਸ ਗਾਣੇ ਨੂੰ ਖੂਬ ਪਿਆਰ ਦੇ ਰਹੇ ਹਨ।