ਪ੍ਰਸਿੱਧ ਮਰਾਠੀ ਗੀਤਕਾਰ ਨਾਮਦੇਵ ਮਹਾਨੋਰ ਦਾ ਦਿਹਾਂਤ
Friday, Aug 04, 2023 - 02:30 PM (IST)

ਪੁਣੇ (ਬਿਊਰੋ) - ਪ੍ਰਸਿੱਧ ਮਰਾਠੀ ਕਵੀ ਅਤੇ ਗੀਤਕਾਰ ਨਾਮਦੇਵ ਧੋਂਡੋ ਮਹਾਨੋਰ ਦਾ ਵਧਦੀ ਉਮਰ ਸਬੰਧੀ ਸਮੱਸਿਆਵਾਂ ਕਾਰਨ ਵੀਰਵਾਰ ਸਵੇਰੇ ਪੁਣੇ ਦੇ ਇਕ ਹਸਪਤਾਲ ’ਚ ਦਿਹਾਂਤ ਹੋ ਗਿਆ। ਉਹ 81 ਸਾਲ ਦੇ ਸਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਪ੍ਰਧਾਨ ਸ਼ਰਦ ਪਵਾਰ ਅਤੇ ਕਈ ਹੋਰ ਨੇਤਾਵਾਂ ਨੇ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀ ਇਹ ਗਾਇਕਾ ਨਿਕਲੀ 'ਚਿੱਟੇ' ਦੀ ਸਪਲਾਇਰ, 2 ਸਾਥੀਆਂ ਸਣੇ ਗ੍ਰਿਫ਼ਤਾਰ
ਨਾਮਦੇਵ ਮਹਾਨੋਰ ਦਾ ਜਨਮ 1942 ’ਚ ਹੋਇਆ ਅਤੇ ਉਨ੍ਹਾਂ ਨੂੰ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਐਵਾਰਡ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਮਹਾਨੋਰ ਅਕਸਰ ਇਸ ਗੱਲ ਦਾ ਜ਼ਿਕਰ ਕਰਦੇ ਸਨ ਕਿ ਕਿਵੇਂ ਉਨ੍ਹਾਂ ਦੇ ਖੇਤ ’ਚ ਉੱਗਣ ਵਾਲੇ ਸੀਤਾਫਲ ਦਾ ਨਾਂ ਮਹਾਨ ਗਾਇਕਾ ਲਤਾ ਮੰਗੇਸ਼ਕਰ ਦੇ ਨਾਂ ’ਤੇ ਰੱਖਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।