ਗੁਟਖਾ ਇਸ਼ਤਿਹਾਰ ਮਾਮਲੇ ’ਚ ਸ਼ਾਹਰੁਖ ਖ਼ਾਨ, ਅਕਸ਼ੇ ਕੁਮਾਰ ਤੇ ਅਜੇ ਦੇਵਗਨ ਨੂੰ ਨੋਟਿਸ ਜਾਰੀ
Sunday, Dec 10, 2023 - 11:26 AM (IST)
ਲਖਨਊ (ਭਾਸ਼ਾ)– ਕੇਂਦਰ ਸਰਕਾਰ ਨੇ ਇਕ ਮਾਨਹਾਨੀ ਪਟੀਸ਼ਨ ਦੇ ਜਵਾਬ ’ਚ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੂੰ ਸੂਚਿਤ ਕੀਤਾ ਕਿ ਗੁਟਖਾ ਕੰਪਨੀਆਂ ਦੇ ਇਸ਼ਤਿਹਾਰ ਕਰਨ ਦੇ ਮਾਮਲੇ ’ਚ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ, ਸ਼ਾਹਰੁਖ ਖ਼ਾਨ ਤੇ ਅਜੇ ਦੇਵਗਨ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਅਮਿਤਾਭ ਬੱਚਨ ਨੇ ਇੰਸਟਾਗ੍ਰਾਮ ’ਤੇ ਨੂੰਹ ਐਸ਼ਵਰਿਆ ਨੂੰ ਕੀਤਾ ਅਨਫਾਲੋਅ, ਰਿਸ਼ਤੇ ’ਚ ਆਈ ਦਰਾਰ, ਜਾਣੋ ਪੂਰਾ ਮਾਮਲਾ
ਕੇਂਦਰ ਸਰਕਾਰ ਦੇ ਵਕੀਲ ਨੇ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਵੀ ਇਸੇ ਮੁੱਦੇ ’ਤੇ ਸੁਣਵਾਈ ਕਰ ਰਹੀ ਹੈ, ਇਸ ਲਈ ਇਸ ਪਟੀਸ਼ਨ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ। ਇਸ ’ਤੇ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 9 ਮਈ ਦੀ ਤਾਰੀਖ਼ ਤੈਅ ਕੀਤੀ ਹੈ।
ਪਟੀਸ਼ਨਰ ਨੇ ਦਲੀਲ ਦਿੱਤੀ ਹੈ ਕਿ ਇਨ੍ਹਾਂ ਕਲਾਕਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਨੂੰ ਉੱਚ ਸਨਮਾਨ ਦਿੱਤੇ ਗਏ ਹਨ ਪਰ ਇਹ ਗੁਟਖਾ ਕੰਪਨੀਆਂ ਦੀ ਮਸ਼ਹੂਰੀ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।