ਹੁਣ ਅਦਾਕਾਰਾ ਕਾਂਚੀ ਸਿੰਘ ਨੂੰ ਹੋਇਆ ਕੋਰੋਨਾ

4/3/2021 1:17:53 PM

ਮੁੰਬਈ: ਦੇਸ਼ ਭਰ ’ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਦਾ ਦਿਖਾਈ ਦੇ ਰਿਹਾ ਹੈ। ਭਾਰਤ ’ਚ ਕੋਰੋਨਾ ਵਾਇਰਸ ਇੰਫੈਕਸ਼ਨ ਦਾ ਅੰਕੜਾ ਇਕ ਕਰੋੜ 23 ਲੱਖ ਦੇ ਪਾਰ ਪਹੁੰਚ ਚੁੱਕਾ ਹੈ। ਉੱਧਰ ਕੋਰੋਨਾ ਦਾ ਪ੍ਰਕੋਪ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਦੇ ਮੁੰਬਈ ’ਚ ਦੇਖਣ ਨੂੰ ਮਿਲ ਰਿਹਾ ਹੈ। ਦੂਜੀ ਵਾਰ ਰਫਤਾਰ ਫੜ ਰਹੇ ਕੋਰੋਨਾ ਇੰਫੈਕਸ਼ਨ ਨੇ ਬਾਲੀਵੁੱਡ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸੰਗੀਤਕਾਰ ਬੱਪੀ ਲਹਿਰੀ ਅਤੇ ਅਦਾਕਾਰਾ ਆਲੀਆ ਭੱਟ ਦੇ ਕੋਰੋਨਾ ਦੀ ਲਪੇਟ ’ਚ ਆਉਣ ਤੋਂ ਬਾਅਦ ਅਦਾਕਾਰਾ ਕਾਂਚੀ ਸਿੰਘ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। 
ਦੱਸਣਯੋਗ ਹੈ ਕਿ ਮਸ਼ਹੂਰ ਟੀ.ਵੀ. ਸ਼ੋਅ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’ ਦੀ ਅਦਾਕਾਰਾ ਕਾਂਚੀ ਸਿੰਘ ਨੂੰ ਕੋਰੋਨਾ ਹੋ ਗਿਆ ਹੈ। ਉਹ ਆਪਣੀ ਆਉਣ ਵਾਲੀ ਫ਼ਿਲਮ ਦੀ ਸ਼ੂਟਿੰਗ ਲਈ ਭੋਪਾਲ ਗਈ ਹੋਈ ਸੀ। ਬਦਕਿਸਮਤੀ ਨਾਲ ਉਹ ਇਸ ਬੀਮਾਰੀ ਦੀ ਲਪੇਟ ’ਚ ਆ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। 

PunjabKesari
ਸੋਸ਼ਲ ਮੀਡੀਆ ’ਤੇ ਦਿੱਤੀ ਜਾਣਕਾਰੀ
ਇਸ ਗੱਲ ਦੀ ਜਾਣਕਾਰੀ ਖ਼ੁਦ ਅਦਾਕਾਰਾ ਕਾਂਚੀ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਆਪਣੇ ਦੋਸਤਾਂ, ਪ੍ਰਸ਼ੰਸਕਾਂ ਅਤੇ ਸ਼ੁੱਭਚਿੰਤਕਾਂ ਨੂੰ ਸੂਚਿਤ ਕਰਦੇ ਹੋਏ ਦੱਸਿਆ ਕਿ ਬਦਕਿਸਮਤੀ ਨਾਲ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। 
ਇਸ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਵੱਖ ਕਰ ਲਿਆ ਹੈ ਅਤੇ ਘਰ ’ਚ ਇਕਾਂਤਵਾਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਪੋ੍ਰੋਟੋਕਾਲ ਦਾ ਪਾਲਨ ਕਰ ਰਹੀ ਹੈ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਕੋਰੋਨਾ ਨਾਲ ਲੜਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਅਸੀਂ ਘਰ ਦੇ ਅੰਦਰ ਰਹਿ ਕੇ ਇਕੱਠੇ ਇਸ ਵਾਇਰਸ ਨਾਲ ਲੜ ਸਕਦੇ ਹਾਂ। PunjabKesari
ਟੀ.ਵੀ. ਤੋਂ ਫ਼ਿਲਮਾਂ ’ਚ ਕਰ ਰਹੀ ਹੈ ਡੈਬਿਊ
ਅਦਾਕਾਰਾ ਕਾਂਚੀ ਸਿੰਘ ਆਪਣੇ ਲੰਬੇ ਟੀ.ਵੀ. ਕੈਰੀਅਰ ਤੋਂ ਬਾਅਦ ਆਖ਼ਿਰਕਾਰ ਫ਼ਿਲਮ ਇੰਡਸਟਰੀ ’ਚ ਆਪਣਾ ਡੈਬਿਊ ਕਰਨ ਲਈ ਤਿਆਰ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਵੱਡੇ ਪਰਦੇ ’ਤੇ ਕੰਮ ਕਰਨ ਲਈ ਉਤਸ਼ਾਹਿਤ ਹੈ। ਇਸ ਦੇ ਨਾਲ ਹੀ ਉਹ ਆਪਣੇ ਸ਼ੂਟ ਨੂੰ ਫਿਰ ਤੋਂ ਸ਼ੁਰੂ ਕਰਨ ਲਈ ਤੇਜ਼ੀ ਨਾਲ ਰਿਕਵਰੀ ’ਚੋਂ ਲੰਘ ਰਹੀ ਹੈ ਅਤੇ ਇਹ ਸੁਨਿਸ਼ਚਿਤ ਕਰਨਾ ਚਾਹੁੰਦੀ ਹੈ ਕਿ ਕਿਸੇ ਵੀ ਤਰ੍ਹਾਂ ਨਾਲ ਕੰਮ ’ਚ ਰੁਕਾਵਟ ਨਾ ਪਏ। 


Aarti dhillon

Content Editor Aarti dhillon