ਹੁਣ ਇਸ ਪੰਜਾਬੀ ਗਾਇਕ ਨੂੰ ਘੇਰਿਆ ਸ਼ਿਵ ਸੈਨਿਕਾਂ ਨੇ, ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

Friday, Jan 12, 2024 - 09:08 PM (IST)

ਹੁਣ ਇਸ ਪੰਜਾਬੀ ਗਾਇਕ ਨੂੰ ਘੇਰਿਆ ਸ਼ਿਵ ਸੈਨਿਕਾਂ ਨੇ, ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

ਖੰਨਾ (ਕਮਲ) - ਅੱਜ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ (ਸ਼ਿੰਦੇ ਗਰੁੱਪ) ਦੇ ਸੀਨੀਅਰ ਪੰਜਾਬ ਮੀਤ ਪ੍ਰਧਾਨ ਅਤੇ ਪ੍ਰਵਾਸੀ ਸੈੱਲ ਦੇ ਪੰਜਾਬ ਪ੍ਰਧਾਨ ਅਨੁਜ ਗੁਪਤਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਨਿਵਾਸੀ ਪੰਜਾਬੀ ਗਾਇਕ ਖਿਲਾਫ ਐੱਸ. ਐੱਸ. ਪੀ. ਅਮਨੀਤ ਕੌਂਡਲ ਨੂੰ ਲਿਖਤੀ ਦਰਖਾਸਤ ਦੇ ਕੇ ਮੰਗ ਕੀਤੀ ਕਿ ਅਜਿਹੇ ਲੋਕ ਜੋ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਜਾਬ ਵਿਚ ਰਹਿੰਦੇ ਪ੍ਰਵਾਸੀ ਭਰਾਵਾਂ ਨੂੰ ਇਨਸਾਫ ਮਿਲ ਸਕੇ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਦੀ ਪ੍ਰੇਮਿਕਾ ਦਿਵਿਆ ਹੱਤਿਆਕਾਂਡ ਦਾ ਮੁਲਜ਼ਮ ਬਲਰਾਜ ਪੱਛਮੀ ਬੰਗਾਲ ’ਚ ਗ੍ਰਿਫ਼ਤਾਰ

ਉੱਥੇ ਹੀ ਅਨੁਜ ਗੁਪਤਾ ਨੇ ਕਿਹਾ ਕਿ ਲੱਗਦਾ ਹੈ ਕਿ ਇਸ ਪੰਜਾਬੀ ਗਾਇਕ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ, ਉਸ ਨੂੰ ਕਿਸੇ ਚੰਗੇ ਹਸਪਤਾਲ ’ਚ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਅਜਿਹੇ ਗਲਤ ਬਿਆਨ ਦੇ ਕੇ ਮੀਡੀਆ 'ਚ ਆਪਣਾ ਅਕਸ ਨਹੀਂ ਬਣਾਉਣਾ ਚਾਹੀਦਾ। ਗੁਪਤਾ ਨੇ ਕਿਹਾ ਕਿ ਸ਼ਾਇਦ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਭਾਰਤ ਇੱਕ ਲੋਕਤੰਤਰਿਕ ਦੇਸ਼ ਹੈ, ਇੱਥੇ ਇੱਕ ਰਾਜ ਦਾ ਵਿਅਕਤੀ ਕਿਸੇ ਵੀ ਦੂਜੇ ਰਾਜ ਵਿੱਚ ਜਾ ਕੇ ਆਪਣੀ ਰੋਜ਼ੀ-ਰੋਟੀ ਕਮਾ ਸਕਦਾ ਹੈ, ਬਹੁਤ ਸਾਰੇ ਲੋਕ ਪੰਜਾਬ ਤੋਂ ਦੂਜੇ ਰਾਜਾਂ ਵਿੱਚ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਉੱਥੇ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ ਪਰ ਕੁਝ ਸ਼ਰਾਰਤੀ ਲੋਕ ਜੋ ਪੰਜਾਬ ਵਿੱਚ ਅਰਾਜਕਤਾ ਫੈਲਾਉਣਾ ਚਾਹੁੰਦੇ ਹਨ ਅਤੇ ਪ੍ਰਵਾਸੀਆਂ ਨੂੰ ਨਫ਼ਰਤ ਦੀ ਨਿਗ੍ਹਾ ਨਾਲ ਵੇਖਣਾ ਚਾਹੁੰਦੇ ਹਨ ਅਤੇ ਪੰਜਾਬੀ ਕੌਮ ਨੂੰ ਭੜਕਾ ਕੇ ਵਾਹ ਵਾਹ ਖੱਟੜੀ ਚਾਹੁੰਦੇ ਹਨ, ਉਨ੍ਹਾਂ ਨੂੰ ਅਜਿਹੀ ਸਸਤੀ ਰਾਜਨੀਤੀ ਨਹੀਂ ਕਰਨੀ ਚਾਹੀਦੀ।

ਇਹ ਖ਼ਬਰ ਵੀ ਪੜ੍ਹੋ : ਯੂ-ਟਿਊਬਰ ਭੁਵਨ ਬਾਮ ਨੇ ਦਿੱਲੀ ’ਚ ਖਰੀਦਿਆ 11 ਕਰੋੜ ਦਾ ਬੰਗਲਾ

ਇਸ ਮੌਕੇ ਪੰਜਾਬ ਉਪ ਪ੍ਰਧਾਨ ਗਗਨਦੀਪ ਸ਼ਰਮਾ ਉਰਫ ਵੀਰੂ, ਜ਼ਿਲਾ ਉਪ ਪ੍ਰਧਾਨ ਕੁਮਾਰ ਚੇਤਲ, ਜ਼ਿਲਾ ਮੀਡੀਆ ਇੰਚਾਰਜ ਭੂਸ਼ਣ ਕੁਮਾਰ ਸ਼ਰਮਾ ਤੇ ਖੰਨਾ ਸ਼ਹਿਰੀ ਪ੍ਰਧਾਨ ਗੋਲਡੀ ਸ਼ਰਮਾ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

sunita

Content Editor

Related News