ਨੁਸਰਤ ਜਹਾਂ ਨੇ ਪ੍ਰੇਮੀ ਯਸ਼ਦਾਸ ਗੁਪਤਾ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

Thursday, Mar 24, 2022 - 03:29 PM (IST)

ਨੁਸਰਤ ਜਹਾਂ ਨੇ ਪ੍ਰੇਮੀ ਯਸ਼ਦਾਸ ਗੁਪਤਾ ਨਾਲ ਸਾਂਝੀਆਂ ਕੀਤੀਆਂ ਰੋਮਾਂਟਿਕ ਤਸਵੀਰਾਂ

ਮੁੰਬਈ- ਅਦਾਕਾਰਾ ਨੁਸਰਤ ਜਹਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੁਸਰਤ ਨੇ ਪ੍ਰੇਮੀ ਯਸ਼ਦਾਸ ਗੁਪਤਾ ਦੇ ਨਾਲ ਕੁਝ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਖੂਬ ਦੇਖੀਆਂ ਜਾ ਰਹੀਆਂ ਹਨ। 

PunjabKesari
ਤਸਵੀਰਾਂ 'ਚ ਨੁਸਰਤ ਰੈੱਡ ਡਰੈੱਸ 'ਚ ਨਜ਼ਰ ਆ ਰਹੀ ਹੈ। ਮਿਨੀਮਲ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁੱਕ 'ਚ ਅਦਾਕਾਰਾ ਗਾਰਜ਼ੀਅਸ ਲੱਗ ਰਹੀ ਹੈ। ਉਧਰ ਯਸ਼ਦਾਸ ਗੁਪਤਾ ਬਲੈਕ ਸ਼ਰਟ ਅਤੇ ਚੈੱਕ ਪੈਂਟ 'ਚ ਦਿਖਾਈ ਦੇ ਰਹੇ ਹਨ। ਨੁਸਰਤ ਯਸ਼ ਦੀਆਂ ਬਾਹਾਂ 'ਚ ਨਜ਼ਰ ਆ ਰਹੀ ਹੈ ਤੇ ਦੋਵਾਂ ਇਕ-ਦੂਜੇ 'ਚ ਖੋਏ ਨਜ਼ਰ ਆ ਰਹੇ ਹਨ। ਤਸਵੀਰਾਂ ਸਾਂਝੀਆਂ ਕਰਦੇ ਹੋਏ ਨੁਸਰਤ ਨੇ ਲਿਖਿਆ-'ਲਾਸਟ ਨਾਈਟ ਡਾਇਰੀ'। ਨੁਸਰਤ ਅਤੇ ਯਸ਼ ਦਾ ਰੋਮਾਂਟਿਕ ਅੰਦਾਜ਼ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰ ਰਹੇ ਹਨ। 

PunjabKesari
ਦੱਸ ਦੇਈਏ ਨੁਸਰਤ ਹਮੇਸ਼ਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਅਦਾਕਾਰਾ ਨੇ ਸਾਲ 2019 'ਚ ਨਿਖਿਲ ਜੈਨ ਨਾਲ ਵਿਆਹ ਕੀਤਾ ਸੀ। ਇਸ ਤੋਂ ਬਾਅਦ ਨੁਸਰਤ ਨੇ ਇਸ ਵਿਆਹ ਨੂੰ ਅਵੈਧ ਕਰਾਰ ਦਿੰਦੇ ਹੋਏ ਨਿਖਿਲ ਤੋਂ ਦੂਰੀ ਬਣਾ ਲਈ ਅਤੇ ਯਸ਼ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ। ਯਸ਼ ਨੂੰ ਡੇਟ ਕਰਨ ਤੋਂ ਕੁਝ ਸਮੇਂ ਬਾਅਦ ਅਦਾਕਾਰਾ ਨੇ ਪੁੱਤਰ ਨੂੰ ਜਨਮ ਦਿੱਤਾ। ਡਿਲਿਵਰੀ ਤੋਂ ਬਾਅਦ ਅਦਾਕਾਰਾ ਨੇ ਬੱਚੇ ਦੇ ਪਿਤਾ ਦਾ ਨਾਂ ਦੱਸਣ ਤੋਂ ਇਨਕਾਰ ਕਰ ਦਿੱਤਾ ਸੀ। ਬੱਚੇ ਦੇ ਬਰਥ ਸਰਟੀਫਿਕੇਟ ਤੋਂ ਖੁਲਾਸਾ ਹੋਇਆ ਸੀ ਕਿ ਯਸ਼ ਹੀ ਬੱਚੇ ਦੇ ਪਿਤਾ ਹਨ। ਉਦੋਂ ਤੋਂ ਦੋਵੇਂ ਇਕੱਠੇ ਰਹਿ ਰਹੇ ਹਨ ਅਤੇ ਹਮੇਸ਼ਾ ਰੋਮਾਂਟਿਕ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ।


author

Aarti dhillon

Content Editor

Related News