ਮਸ਼ਹੂਰ ਹਾਲੀਵੁੱਡ ਗਾਇਕਾ ਟੇਲਰ ਸਵਿਫਟ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ, ਅਮਰੀਕਾ ’ਚ ਬਣੇਗਾ ਕਾਨੂੰਨ!

01/28/2024 12:38:15 PM

ਮੁੰਬਈ (ਬਿਊਰੋ)– ਹਾਲ ਹੀ ’ਚ ਹਾਲੀਵੁੱਡ ਸਿੰਗਰ ਟੇਲਰ ਸਵਿਫਟ ਦੀਆਂ ਡੀਪਫੇਕ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਟੇਲਰ ਸਵਿਫਟ ਦੀਆਂ ਡੀਪਫੇਕ ਤਸਵੀਰਾਂ ਨੇ ਅਮਰੀਕਾ ’ਚ ਹਲਚਲ ਮਚਾ ਦਿੱਤੀ ਹੈ। ਸਿਆਸਤਦਾਨ ਡੀਪਫੇਕ ਵਿਰੁੱਧ ਕਾਨੂੰਨ ਦੀ ਮੰਗ ਕਰ ਰਹੇ ਹਨ। ਵ੍ਹਾਈਟ ਹਾਊਸ ਨੇ ਵੀ ਇਸ ਵਿਰੁੱਧ ਆਵਾਜ਼ ਉਠਾਈ ਹੈ। ਅਮਰੀਕੀ ਸੰਸਦ ਤੇ ਕਾਂਗਰਸ ਦੇ ਨੇਤਾਵਾਂ ਨੇ ਵੀ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪਾਕਿ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਨੌਕਰ ਨੂੰ ਚੱਪਲਾਂ ਨਾਲ ਕੁੱਟਿਆ, ਵਾਲਾਂ ਤੋਂ ਫੜ ਘੜੀਸਿਆ, ਦੇਖੋ ਵੀਡੀਓ

ਟੇਲਰ ਸਵਿਫਟ ਡੀਪਫੇਕ ਦਾ ਹੋਈ ਸ਼ਿਕਾਰ
‘ਲਵਰ’ ਗਾਇਕਾ ਟੇਲਰ ਸਵਿਫਟ ਡੀਪਫੇਕ ਦਾ ਸ਼ਿਕਾਰ ਹੋ ਗਈ ਹੈ। ਹਾਲ ਹੀ ’ਚ ਟੇਲਰ ਦੀਆਂ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਟਵਿਟਰ) ’ਤੇ ਪੋਸਟ ਕੀਤੀਆਂ ਗਈਆਂ ਸਨ, ਜੋ ਬਹੁਤ ਤੇਜ਼ੀ ਨਾਲ ਵਾਇਰਲ ਹੋਈਆਂ ਸਨ। ਇਸ ਘਟਨਾ ਤੋਂ ਬਾਅਦ ਗਾਇਕਾ ਦੇ ਪ੍ਰਸ਼ੰਸਕ ਕਾਫ਼ੀ ਨਾਰਾਜ਼ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਗਾਇਕਾ ਦੇ ਸਮਰਥਨ ’ਚ ਆਵਾਜ਼ ਬੁਲੰਦ ਕੀਤੀ ਹੈ ਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਨੂੰ ਹਟਾਉਣ ਦੀ ਮੰਗ ਵੀ ਕੀਤੀ ਹੈ। ਇਸ ਤੋਂ ਬਾਅਦ ਐਕਸ ਦੀ ਟੀਮ ਨੇ ਕਾਰਵਾਈ ਕਰਦਿਆਂ ਟੇਲਰ ਦੀਆਂ ਸਾਰੀਆਂ ਅਸ਼ਲੀਲ ਤਸਵੀਰਾਂ ਨੂੰ ਹਟਾ ਦਿੱਤਾ।

ਰਾਜਨੇਤਾ ਟੇਲਰ ਸਵਿਫਟ ਦੇ ਸਮਰਥਨ ’ਚ
ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੋਂ ਗਾਇਕਾ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ ਪਰ ਵਿਵਾਦ ਇਥੇ ਹੀ ਨਹੀਂ ਰੁਕਿਆ ਹੈ। ਇੰਟਰਨੈੱਟ ’ਤੇ ਸ਼ੁਰੂ ਹੋਈ ਚਰਚਾ ਅਮਰੀਕੀ ਸੰਸਦ ਕਾਂਗਰਸ ਤੱਕ ਪਹੁੰਚ ਗਈ ਹੈ। ਅਮਰੀਕੀ ਨੇਤਾ ਟੇਲਰ ਦਾ ਸਮਰਥਨ ਕਰ ਰਹੇ ਹਨ ਤੇ ਇਸ ਤਕਨੀਕ ਦੇ ਖ਼ਿਲਾਫ਼ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

ਕੀ ਡੀਪਫੇਕ ਟੈਕਨਾਲੋਜੀ ਦੇ ਖ਼ਿਲਾਫ਼ ਬਣੇਗਾ ਕਾਨੂੰਨ?
ਏ. ਬੀ. ਸੀ. ਦੇ ਅਨੁਸਾਰ ਵ੍ਹਾਈਟ ਹਾਊਸ ਦੇ ਬੁਲਾਰੇ ਕੈਰਿਨ ਜੀਨ-ਪਿਅਰੇ ਨੇ ਡੀਪਫੇਕ ਟੈਕਨਾਲੋਜੀ ਖ਼ਿਲਾਫ਼ ਕਾਨੂੰਨ ਪਾਸ ਕਰਨ ਦੀ ਮੰਗ ਕੀਤੀ ਹੈ। ਕੈਰਿਨ ਨੇ ਕਿਹਾ, ‘‘ਅਸੀਂ ਉਨ੍ਹਾਂ ਤਸਵੀਰਾਂ ਦੇ ਪ੍ਰਸਾਰਣ ਦੀਆਂ ਰਿਪੋਰਟਾਂ ਤੋਂ ਪ੍ਰੇਸ਼ਾਨ ਹਾਂ। ਇਹ ਚਿੰਤਾਜਨਕ ਹੈ।’’ ਬੁਲਾਰੇ ਨੇ ਅੱਗੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਜ਼ ਨੂੰ ਇਤਰਾਜ਼ਯੋਗ ਤਸਵੀਰਾਂ ਤੇ ਗਲਤ ਜਾਣਕਾਰੀ ਤੋਂ ਬਚਣ ਲਈ ਸਖ਼ਤ ਨਿਯਮ ਲਾਗੂ ਕਰਨੇ ਚਾਹੀਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh