ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬੀ ਇੰਡਸਟਰੀ ਨੇ ਦਿੱਤੀ ਵਧਾਈ, ਦੇਖੋ ਸਾਂਝੀਆਂ ਕੀਤੀਆਂ ਤਸਵੀਰਾਂ

Tuesday, Nov 08, 2022 - 04:18 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬੀ ਇੰਡਸਟਰੀ ਨੇ ਦਿੱਤੀ ਵਧਾਈ, ਦੇਖੋ ਸਾਂਝੀਆਂ ਕੀਤੀਆਂ ਤਸਵੀਰਾਂ

ਬਾਲੀਵੁੱਡ ਡੈਸਕ- ਦੁਨੀਆ ਭਰ ’ਚ ਅੱਜ ਸ੍ਰੀ ਗੁਰੁ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਦੇਸ਼ ਦੁਨੀਆ ਦੇ ਲੋਕਾਂ ’ਚ ਇਸ ਮੌਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਪੰਜਾਬੀ ਇੰਡਸਟਰੀ ਵੀ ਗੁਰਪੁਰਬ ਮੌਕੇ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੀ ਹੈ। ਪੰਜਾਬੀ ਕਲਾਕਾਰਾਂ ਨੇ ਸੋਸ਼ਲ ਮੀਡੀਆ ’ਤੇ ਪੋਸਟਾਂ ਸਾਂਝੀਆਂ ਕਰਕੇ ਇਸ ਖ਼ਾਸ ਦਿਨ ਦੀ  ਵਧਾਈ ਦਿੱਤੀ ਹੈ। 

ਇਹ ਵੀ ਪੜ੍ਹੋ- ਮਲਾਇਕਾ-ਅਰਬਾਜ਼ ਦਾ ਪੁੱਤਰ ਅਰਹਾਨ ਬਾਲੀਵੁੱਡ ’ਚ ਕਰੇਗਾ ਐਂਟਰੀ, ਕਰਨ ਜੌਹਰ ਨਾਲ ਕੀਤਾ ਇਕ ਪ੍ਰੋਜੈਕਟ 'ਚ ਕੰਮ

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ’ਚ ਤਸਵੀਰ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਗੁਰੂ ਨਾਨਕ ਦੇਵ ਦੀ ਦੇ 553ਵੇਂ ਪ੍ਰਕਾਸ਼ਪੁਰਬ ਦੀਆਂ ਵਧਾਈਆਂ ਦਿੱਤੀਆਂ।

PunjabKesari

ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਆਪਣੇ ਪ੍ਰਸ਼ੰਸਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕੈਪਸ਼ਨ ’ਚ ਗਾਇਕ ਨੇ ਇਸ ’ਚ ਗੁਰਬਾਣੀ ਦੀ ਤੁੱਕ ਲਿਖੀ ਹੈ।

ਇਸ ਦੇ ਨਾਲ ਪੰਜਾਬੀ ਗੀਤਕਾਰ ਗਾਇਕ ਹੈਪੀ ਰਾਏਕੋਟੀ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। 

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਗੁਰਪੁਰਬ ਦੇ ਪਾਵਨ ਮੌਕੇ ’ਤੇ ਗੁਰੂਘਰ ਜਾ ਕੇ ਨਤਮਸਤਕ ਹੋਈ। ਇੱਥੋਂ ਗਾਇਕਾ ਨੇ ਆਪਣੀ ਇਕ ਵੀਡੀਓ ਵੀ ਸਾਂਝੀ ਕੀਤੀ ਹੈ।

ਇਸ ਦੇ ਨਾਲ ਪੰਜਾਬ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕਰਕੇ ਵਧਾਈ ਦਿੱਤੀ ਹੈ। 

ਇਹ ਵੀ ਪੜ੍ਹੋ- ਸੋਨਮ ਬਾਜਵਾ ਦੇ ਸ਼ੋਅ ’ਚ ਮਹਿਮਾਨ ਬਣ ਕੇ ਨਜ਼ਰ ਆਉਣਗੇ ਹਿਮਾਂਸ਼ੀ ਖੁਰਾਣਾ ਅਤੇ ਕੁਲਵਿੰਦਰ ਬਿੱਲਾ, ਦੇਖੋ ਤਸਵੀਰਾਂ

ਗਾਇਕ ਅਤੇ ਅਦਾਕਾਰ ਐਮੀ ਵਿਰਕ ਨੇ ਤਸਵੀਰ ਸਾਂਝੀ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ।

 


author

Shivani Bassan

Content Editor

Related News