ਸਾਡੇ ਅਜ਼ੀਜ਼ ਕਿਸੇ ਨਾ ਕਿਸੇ ਰੂਪ ’ਚ ਹਮੇਸ਼ਾ ਸਾਡੇ ਨਾਲ ਰਹਿੰਦੇ ਹਨ : ਹਰੀਸ਼ ਵਰਮਾ
Tuesday, Jul 11, 2023 - 05:04 PM (IST)
ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ 14 ਅਪ੍ਰੈਲ ਯਾਨੀ ਇਸੇ ਸ਼ੁੱਕਰਵਾਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਹਰੀਸ਼ ਵਰਮਾ ਤੇ ਸਿਮੀ ਚਾਹਲ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਲੈ ਕੇ ਦੋਵਾਂ ਨੇ ਕੁਝ ਖ਼ਾਸ ਗੱਲਾਂ ਸਾਂਝੀਆਂ ਕੀਤੀਆਂ ਹਨ।
ਹਰੀਸ਼ ਵਰਮਾ ਨੇ ਕਿਹਾ ਕਿ ‘ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ’ ਫ਼ਿਲਮ ਰਿਸ਼ਤਿਆਂ ਦੀ ਗੱਲ ਸਮਝਾਏਗੀ। ਹਰੀਸ਼ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਾਡੇ ਅਜ਼ੀਜ਼ ਕਿਸੇ ਨਾ ਕਿਸੇ ਰੂਪ ’ਚ ਹਮੇਸ਼ਾ ਸਾਡੇ ਨਾਲ ਰਹਿੰਦੇ ਹਨ।
ਇਹ ਖ਼ਬਰ ਵੀ ਪੜ੍ਹੋ : ‘ਬਿੱਗ ਬੌਸ ਓ. ਟੀ. ਟੀ. 2’ ’ਚ ਸਿਗਰੇਟ ਫੜੀ ਨਜ਼ਰ ਆਏ ਸਲਮਾਨ ਖ਼ਾਨ, ਲੋਕਾਂ ਨੇ ਕੀਤਾ ਰੱਜ ਕੇ ਟਰੋਲ
ਫ਼ਿਲਮ ’ਚ ਸਿਮੀ ਚਾਹਲ ਦੀ ਦਾਦੀ ਤੇ ਹਰੀਸ਼ ਵਰਮਾ ਦੇ ਦਾਦੇ ਦੇ ਕਿਰਦਾਰਾਂ ਨੂੰ ਭੂਤ ਦਿਖਾਇਆ ਗਿਆ ਹੈ। ਭੂਤਾਂ ਨੂੰ ਲੈ ਕੇ ਸਿਮੀ ਚਾਹਲ ਨੇ ਕਿਹਾ ਕਿ ਅਸਲ ਜ਼ਿੰਦਗੀ ’ਚ ਉਸ ਨੇ ਕਦੇ ਵੀ ਅਜਿਹਾ ਅਨੁਭਵ ਨਹੀਂ ਕੀਤਾ ਹੈ। ਆਪਣੀ ਨਾਨੀ ਬਾਰੇ ਗੱਲ ਕਰਦਿਆਂ ਸਿਮੀ ਨੇ ਕਿਹਾ ਕਿ ਉਸ ਦੀਆਂ ਨਾਨੀ ਨਾਲ ਬਹੁਤ ਯਾਦਾਂ ਹਨ, ਜੋ ਗੱਲਾਂ ਉਸ ਦੀ ਨਾਨੀ ਨੇ ਸਮਝਾਈਆਂ ਸਨ, ਉਹ ਅੱਜ ਤਕ ਉਸ ਦੀ ਜ਼ਿੰਦਗੀ ’ਚ ਕੰਮ ਆ ਰਹੀਆਂ ਹਨ।
ਦੱਸ ਦੇਈਏ ਕਿ ਫ਼ਿਲਮ ’ਚ ਬੀ. ਐੱਨ. ਸ਼ਰਮਾ, ਜਤਿੰਦਰ ਕੌਰ, ਅਨੀਤਾ ਦੇਵਗਨ, ਸੁਖਵਿੰਦਰ ਚਾਹਲ, ਧੀਰਜ ਕੁਮਾਰ, ਅਸ਼ੋਕ ਪਾਠਕ, ਸੁਮਿਤ ਗੁਲਾਟੀ, ਸੀਮਾ ਕੌਸ਼ਲ, ਪਰਕਾਸ਼ ਗਾਧੂ, ਨੇਹਾ ਦਿਆਲ, ਕਮਲਦੀਪ ਕੌਰ, ਗੁਰਪ੍ਰੀਤ ਕੌਰ ਭੰਗੂ, ਸਮਰੀਤ ਬਾਜਵਾ ਤੇ ਪਰਵੀਨ ਬਾਨੀ ਵੀ ਅਹਿਮ ਕਿਰਦਾਰਾਂ ’ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਲਾਡਾ ਸਿਆਨ ਘੁੰਮਣ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਕਰਨ ਸੰਧੂ ਤੇ ਧੀਰਜ ਕੁਮਾਰ ਨੇ ਲਿਖੀ ਹੈ।
ਫ਼ਿਲਮ ਵੈਸਟਾਵੰਡਰ ਮੋਸ਼ਨ ਪਿਕਚਰਜ਼ ਤੇ ਅੰਬਰਸਰੀਏ ਪ੍ਰੋਡਕਸ਼ਨਜ਼ ਦੀ ਪੇਸ਼ਕਸ਼ ਹੈ। ਫ਼ਿਲਮ ਨੂੰ ਜਤਿੰਦਰ ਸਿੰਘ ਲਵਲੀ ਨੇ ਪ੍ਰੋਡਿਊਸ ਕੀਤਾ ਹੈ, ਜਿਸ ਦੇ ਕੋ-ਪ੍ਰੋਡਿਊਸਰ ਧੀਰਜ ਕੁਮਾਰ ਤੇ ਕਰਨ ਸੰਧੂ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।